Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਮੁਲਾਜ਼ਮਾਂ ਤੇ ਬੁੱਧੀ ਜੀਵੀਆਂ ਵੱਲੋਂ ਸੈਨੇਟ ਚੋਣਾਂ ’ਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਦਾ ਐਲਾਨ

April 10, 2021 01:35 PM

ਮੋਹਾਲੀ/9 ਅਪ੍ਰੈਲ/ਹਰਬੰਸ ਬਾਗੜੀ: ਮੁਲਾਜ਼ਮ ਆਗੂਆਂ ਅਤੇ ਬੂਧੀ ਜੀਵੀਆਂ ਦੀ ਹੰਗਾਮੀ ਮੀਟਿੰਗ ਸਾਥੀ ਸੱਜਣ ਸਿੰਘ ਦੀ ਪ੍ਰਧਾਨਗੀ ਵਿਚ ਮੀਟਿੰਗ ਜਿਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਡਾ. ਰਾਬਿੰਦਰ ਨਾਥ ਸ਼ਰਮਾ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ । ਡਾ. ਰਾਬਿੰਦਰ ਨਾਥ ਸ਼ਰਮਾ 16 ਮਈ 2021 ਨੂੰ ਗਰੈਜੂਏਟ ਹਲਕੇ ਲਈ ਹੋ ਰਹੀਆਂ ਚੋਣਾਂ ਦੇ ਉਮੀਦਵਾਰ ਹਨ। 1992 ਤੋਂ 6 ਵਾਰ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਰਹੇ ਡਾ. ਸ਼ਰਮਾ ਕਾਲਜ ਤੇ ਯੂਨੀਵਰਸਿਟੀ ਅਧਿਆਪਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀਆਂ ਮੰਗਾਂ ਲਈ ਸਦਾ ਲੜਦੇ ਰਹੇ ਹਨ। ਯਾਦ ਰਹੇ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਡਾ. ਸ਼ਰਮਾ ਅਤੇ ਉਨ੍ਹਾਂ ਦੇ ਹਮਖਿਆਲੀ ਸਾਥੀਆਂ ਦੀ ਪਹਿਲ ਕਦਮੀ ਨਾਲ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋ ਰਹੀਆਂ ਹਨ। ਡਾ. ਸ਼ਰਮਾ ਕਾਰਪੋਰੇਟ ਘਰਾਣਿਆਂ ਤੇ ਪਰਾਈਵੇਟ ਅਦਾਰਿਆਂ ਦੀ ਹਮਾਇਤੀ ਨਵੀਂ ਸਿੱਖਿਆ ਨੀਤੀ ਦੇ ਸਖ਼ਤ ਵਿਰੋਧੀ ਹਨ। ਮੀਟਿੰਗ ਵਿਚ ਸਮਾਜਿਕ, ਵਿਦਿਅਕ, ਸਾਹਿਤਕ, ਸਮਾਜ ਸੇਵੀ ਸੰਸਥਾਵਾਂ, ਮੁਲਾਜ਼ਮ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚੋਂ ਡਾ. ਸੁਖਦੇਵ ਸਿੰਘ ਸਿਰਸਾ, ਡਾ. ਲਾਭ ਸਿੰਘ ਖੀਵਾ, ਪ੍ਰੋ. ਕੁਲਦੀਪ ਪੁਰੀ, ਪ੍ਰੋ. ਜਗਤਾਰ ਸਿੰਘ ਗਿੱਲ, ਪ੍ਰਿੰਸੀਪਲ ਸੁਰਜੀਤ ਸਿੰਘ ਭਾਗੋਮਾਜਰੀਆ, ਪ੍ਰੋ. ਸਰਬਜੀਤ ਸਿੰਘ, ਡਾ. ਅਮੀਰ ਸੁਲਤਾਨਾ, ਸੰਜੀਵਨ ਸਿੰਘ, ਡਾ. ਗੁਰਮੇਲ ਸਿੰਘ, ਖੁਸ਼ਹਾਲ ਸਿੰਘ ਨਾਗਾ, ਸਰਜੀਤ ਸਿੰਘ (ਸੀਨੀਅਰ ਵਕੀਲ), ਕਰਮ ਸਿੰਘ ਵਕੀਲ, ਡਾ. ਬਲਜੀਤ ਸਿੰਘ, ਹਰਦੀਪ ਸਿੰਘ, ਡਾ. ਹਰਜੀਤ ਸਿੰਘ, ਡਾ. ਅਵਤਾਰ ਸਿੰਘ ਪਤੰਗ, ਆਰ. ਐਲ ਮੋਦਗਿਲ, ਹਰਚੰਦ ਸਿੰਘ ਬਾਠ, ਸਰਦਾਰਾ ਸਿੰਘ ਚੀਮਾ, ਰਾਜ ਕੁਮਾਰ, ਦੇਵੀ ਦਿਆਲ ਸ਼ਰਮਾ, ਪ੍ਰੀਤਮ ਸਿੰਘ ਹੁੰਦਲ, ਦਿਲਦਾਰ ਸਿੰਘ, ਜਸਪਾਲ ਸਿੰਘ ਦੱਪਰ, ਰੰਜੀਵਨ ਸਿੰਘ, ਵਿੱਕੀ ਮਹੇਸਰੀ, ਰਮਿੰਦਰਪਾਲ ਸਿੰਘ, ਬਲਕਾਰ ਸਿੰਘ ਸਿੱਧੂ, ਦਲਜੀਤ ਸਿੰਘ, ਬਿਲਾਵਲ ਸਿੰਘ, ਸੁਚਿੰਤ ਥਿੰਦ, ਸ਼ਿੰਗਾਰਾ ਸਿੰਘ ਅਤੇ ਪ੍ਰਲਾਦ ਸਿੰਘ ਸ਼ਾਮਲ ਹੋਏ। ਹਾਜ਼ਰੀਨ ਨੇ ਡਾ. ਰਾਬਿੰਦਰ ਨਾਥ ਸ਼ਰਮਾ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿਚ ਗਰੈਜੂਏਟ ਹਲਕੇ ਤੋਂ ਮਦਦ ਕਰਦੇ ਹੋਏ ਜਿਤਾਉਣ ਦਾ ਅਹਿਦ ਕੀਤਾ । ਡਾ. ਰਾਬਿੰਦਰ ਨਾਥ ਸ਼ਰਮਾ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਜਮਹੂਰੀਅਤ, ਧਾਰਮਿਕ-ਨਿਰਪੱਖਤਾ ਅਤੇ ਸਾਂਝੀਵਾਲਤਾ ਲਈ ਖਤਰਿਆਂ ਭਰਿਆ ਹੈ। ਦੇਸ਼ ਵਿਚ ਵਿਦਿਅਕ ਅਦਾਰਿਆਂ ਨੂੰ ਕਾਰਪੋਰੇਟ ਘਰਾਣੇ ਹਥਿਆਉਣ ਉਤੇ ਉਤਾਰੂ ਹਨ ਅਜਿਹੇ ਮੌਕੇ ਵਿਦਿਆਰਥੀਆਂ, ਮਾਪਿਆਂ ਅਤੇ ਯੂਨੀਵਰਸਿਟੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨੀ ਮੇਰਾ ਫਰਜ਼ ਹੈ ਜੋ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ