Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਖੇਡਾਂ

ਆਈਪੀਐਲ 14 : ਆਰਸੀਬੀ ਨੇ ਮੁੰਬਈ ਇੰਡੀਅਨਜ਼ ਨੂੰ 2 ਵਿਕਟਾਂ ਨਾਲ ਹਰਾਇਆ

April 10, 2021 02:42 PM

ਚੇਨਈ, 10 ਅਪ੍ਰੈਲ (ਏਜੰਸੀ) : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 14 ਵੇਂ ਸੰਸਕਰਣ ਦੇ ਪਹਿਲੇ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ ਨੂੰ 2 ਵਿਕਟਾਂ ਨਾਲ ਹਰਾ ਕੇ ਜਿੱਤ ਨਾਲ ਕੀਤੀ।

ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ ਨੌਂ ਵਿਕਟਾਂ 'ਤੇ 159 ਦੌੜਾਂ ਬਣਾਈਆਂ। ਉਸ ਵੱਲੋਂ ਕੋਈ ਵੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਲਾ ਸਕਿਆ। ਸਲਾਮੀ ਬੱਲੇਬਾਜ਼ ਕ੍ਰਿਸ ਲਿਨ ਨੇ ਸਭ ਤੋਂ ਵੱਧ 49 ਦੌੜਾਂ ਬਣਾਈਆਂ। ਇਸ ਲਈ ਉਨ੍ਹਾਂ ਨੇ 35 ਗੇਂਦਾਂ ਖੇਡੀਆਂ ਤੇ ਚਾਰ ਚੌਕੇ ਤੇ ਤਿੰਨ ਛੱਕੇ ਲਾਏ। ਇਸ ਤੋਂ ਇਲਾਵਾ ਸੂਰਿਆ ਕੁਮਾਰ ਯਾਦਵ ਨੇ 31, ਇਸ਼ਾਨ ਕਿਸ਼ਨ ਨੇ 28 ਤੇ ਹਾਰਦਿਕ ਪਾਂਡਿਆ ਨੇ 13 ਦੌੜਾਂ ਦਾ ਯੋਗਦਾਨ ਦਿੱਤਾ। ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਟੀਮ ਵੱਲੋਂ ਹਰਸ਼ਲ ਪਟੇਲ ਨੇ ਬਿਹਤਰੀਨ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਚਾਰ ਓਵਰਾਂ ਵਿੱਚ 27 ਦੌੜਾਂ ਦੇ ਕੇ ਪੰਜ ਵਿਕਟਾਂ ਹਾਸਲ ਕੀਤੀਆਂ। ਜਿਨ੍ਹਾਂ ਵਿਚੋਂ ਤਿੰਨ ਵਿਕਟਾਂ ਉਨ੍ਹਾਂ ਨੂੰ ਆਖ਼ਰੀ ਓਵਰ ਵਿੱਚ ਮਿਲੀਆਂ।

ਜਵਾਬ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਟੀਮ ਨੇ 20 ਓਵਰਾਂ 'ਚ ਅੱਠ ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਰਾਇਲ ਚੈਲੇਂਜਰਜ਼ ਬੈਂਗਲੁਰੂ ਵੱਲੋਂ ਵਿਰਾਟ ਕੋਹਲੀ ਨੇ 29 ਗੇਂਦਾਂ 'ਤੇ ਚਾਰ ਚੌਕਿਆਂ ਦੀ ਮਦਦ ਨਾਲ 33, ਗਲੇਨ ਮੈਕਸਵੈਲ ਨੇ 28 ਗੇਂਦਾਂ 'ਤੇ ਤਿੰਨ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 39 ਤੇ ਏਬੀ ਡਿਵੀਲੀਅਰਜ਼ ਨੇ ਸਿਰਫ਼ 27 ਗੇਂਦਾਂ 'ਤੇ ਚਾਰ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 48 ਦੌੜਾਂ ਬਣਾ ਕੇ ਜਿੱਤ ਵਿੱਚ ਅਹਿਮ ਯੋਗਦਾਨ ਦਿੱਤਾ। ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਆਈਪੀਐੱਲ ਦੇ ਪਹਿਲੇ ਹੀ ਮੁਕਾਬਲੇ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀ

ਆਈਪੀਐਲ 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ ਇਸ ਹਫਤੇ ਦੇ ਅੰਤ 'ਚ ਮਾਲਦੀਵ ਤੋਂ ਇੰਗਲੈਂਡ ਲਈ ਹੋਣਗੇ ਰਵਾਨਾ

ਬਾਬਰ ਆਜ਼ਮ ਕੋਲ ਕ੍ਰਿਕਟ ਦੀ ਚੰਗੀ ਸਮਝ : ਮਿਸਬਾਹ-ਉਲ-ਹੱਕ

ਓਸਾਕਾ ਨੇ ਟੋਕਿਓ ਓਲੰਪਿਕ ਤੈਅ ਸਮੇਂ 'ਤੇ ਹੋਣ ਬਾਰੇ ਜਤਾਈ ਸ਼ੰਕਾ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਚੁਣੀ ਗਈ ਭਾਰਤੀ ਟੀਮ ਬਹੁਤ ਮਜ਼ਬੂਤ ​​: ਪਾਰਥਿਵ ਪਟੇਲ

ਏਐਫਸੀ ਕੱਪ ਪਲੇਆਫ 2021 ਦੇ ਆਪਣੇ ਪਹਿਲੇ ਮੈਚ ਲਈ ਮਾਲਦੀਵ ਪਹੁੰਚੀ ਬੰਗਲੁਰੂ ਐਫਸੀ ਦੀ ਟੀਮ

ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵ

ਆਈਪੀਐਲ-14 'ਚ ਸ਼ਾਮਲ ਨਿਊਜ਼ੀਲੈਂਡ ਦੇ ਖਿਡਾਰੀ 11 ਮਈ ਨੂੰ ਇੰਗਲੈਂਡ ਲਈ ਰਵਾਨਾ ਹੋਣਗੇ

ਚੈਂਪੀਅਨਜ਼ ਲੀਗ ਦੇ ਫਾਈਨਲ 'ਚ ਪਹੁੰਚਿਆ ਚੇਲਸੀ, ਮਾਨਚੈਸਟਰ ਸਿਟੀ ਨਾਲ ਹੋਵੇਗਾ ਸਾਹਮਣਾ

ਆਈਸੀਸੀ ਨੇ ਅਪ੍ਰੈਲ ਮਹੀਨੇ ਲਈ 'ਪਲੇਅਰ ਆਫ ਦ ਮੰਥ' ਦੇ ਉਮੀਦਵਾਰਾਂ ਦਾ ਕੀਤਾ ਐਲਾਨ