Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

ਹਰਿਆਣਾ ਤੋਂ ਪਾਕਿਸਤਾਨ ਜਾ ਰਹੇ ਸਿੱਖ ਯਾਤਰੀਆਂ ਦਾ ਹੋਇਆ ਕੋਰੋਨਾ ਟੈਸਟ

April 10, 2021 06:10 PM

- ਮੀਰੀ ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਰਿਸਰਚ ਟੀਮ ਨੇ ਲਏ ਨਮੂਨੇ

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ, 10 ਅਪ੍ਰੈਲ : ਖ਼ਾਲਸਾ ਪੰਥ ਦੇ ਸਾਜਨਾ ਦਿਹਾੜੇ ਵਿਸਾਖੀ 'ਤੇ ਹਰਿਆਣੇ ਤੋਂ ਪਾਕਿਸਤਾਨ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਯਾਤਰੀਆਂ ਦੇ ਸ਼ਨੀਵਾਰ ਨੂੰ ਧਰਮਨਾਗਰੀ ਵਿੱਚ ਕੋਰੋਨਾ ਨਮੂਨੇ ਲਏ ਗਏ। ਮੀਰੀ ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਸ਼ਾਹਬਾਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸੰਦੀਪਇੰਦਰ ਸਿੰਘ ਚੀਮਾ ਦੇ ਮਾਰਗ ਦਰਸ਼ਨ ਹੇਠ ਟੀਮ ਨੇ ਯਾਤਰੂਆਂਂ ਦੇ ਸੈਂਂਪ ਲਏ। ਇਹ ਜੱਥਾ 11 ਅਪ੍ਰੈਲ ਨੂੰ ਧਰਮਨਗਰੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਪਾਤਸ਼ਾਹੀ ਛੇਵੀਂ ਤੋਂ ਰਵਾਨਾ ਹੋਵੇਗਾ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰੀ ਕਮੇਟੀ ਦੇ ਮੈਂਬਰ ਜਥੇਦਾਰ ਹਰਭਜਨ ਸਿੰਘ ਮਸਾਨਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਜਿੰਦਰ ਪਾਲ ਸਿੰਘ ਲਾਡਵਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਹਾ, ਸਬ-ਦਫਤਰ ਹਰਿਆਣਾ ਇੰਚਾਰਜ ਪਰਮਜੀਤ ਸਿੰਘ ਦੁਨੀਆਂ ਮਾਜਰਾ ਅਤੇ ਸਿੱਖ ਮਿਸ਼ਨ ਹਰਿਆਣਾ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇ ਨੂੰ ਹਰੀ ਝੰਡੀ ਦਿਖਾਉਣਗੇ। ਅੱਜ ਐਸਜੀਪੀਸੀ ਸਬ ਦਫ਼ਤਰ ਵਿਖੇ ਸੁਖਪਾਲ ਸਿੰਘ ਬੁੱਟਰ, ਸਰਦੂਲ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਕੌਰ, ਜਸਵੰਤ ਸਿੰਘ, ਈਸ਼ਵਰ ਦਿਆਲ, ਕੁਲਦੀਪ ਸਿੰਘ, ਜਸਵੰਤ ਕੌਰ, ਹਰਬੰਸ ਸਿੰਘ, ਜਸਵੰਤ ਸਿੰਘ, ਸਦਾਨੰਦ ਮਨੋਚਾ, ਬਸੰਤ ਸਿੰਘ, ਲਾਜਵੰਤੀ, ਗੁਰਭੇਜ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ, ਸੋਭਾ ਸਿੰਘ, ਭਜਨ ਕੌਰ, ਪ੍ਰੀਤਮ ਕੌਰ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਜੋਗਾ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ ਸਮੇਤ 39 ਯਾਤਰੀਆਂ ਦਾ ਕੋਰੋਨਾ ਦਾ ਟੈਸਟ ਮੀਰੀ ਪੀਰੀ ਹਸਪਤਾਲ ਦੇ ਸੀਨੀਅਰ ਲੈਬ ਟੈਕਨੀਸ਼ੀਅਨ ਮਨਿੰਦਰ ਸਿੰਘ ਅਤੇ ਨਰਸਿੰਗ ਸਟਾਫ ਲਵਲੀ ਤੇ ਰਾਜਵਿੰਦਰ ਸਿੰਘ ਨੇ ਕੀਤਾ। ਜਥੇਦਾਰ ਹਰਭਜਨ ਸਿੰਘ ਮਸਾਣਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮਨਗਰੀ ਤੋਂ ਅੰਮ੍ਰਿਤਸਰ ਜਾਣ ਲਈ ਇਨ੍ਹਾਂ 39 ਯਾਤਰੀਆਂ ਨੂੰ ਮੁਫਤ ਬੱਸ ਸੇਵਾ ਮੁਹੱਈਆ ਕਰਵਾਈ ਗਈ ਹੈ। ਇਹ ਸਾਰੇ ਯਾਤਰੀ 11 ਅਪ੍ਰੈਲ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰਾਤ ਨੂੰ ਆਰਾਮ ਕਰਨਗੇ, ਜਿੱਥੋਂ ਹੋਰ ਸਿੱਖ ਯਾਤਰੂਆਂ ਦੇ ਇਕ ਵੱਡੇ ਜੱਥੇ ਨੂੰ 12 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਝੰਡੀ ਵਿਖਾ ਕੇ ਪਾਕਿਸਤਾਨ ਲਈ ਰਵਾਨਾ ਕਰਨਗੇ। ਇਸ ਮੌਕੇ ਭਾਈ ਮੰਗਪ੍ਰੀਤ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੇ ਮੈਨੇਜਰ ਅਮਰਿੰਦਰ ਸਿੰਘ, ਰਾਜਪਾਲ ਸਿੰਘ, ਹਰਕੀਰਤ ਸਿੰਘ, ਭੁਪਿੰਦਰ ਸਿੰਘ ਸਮੇਤ ਸਟਾਫ ਮੈਂਬਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ