Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਕੋਵਿਡ-19 : 24 ਘੰਟਿਆਂ ’ਚ ਆਏ 1.68 ਲੱਖ ਨਵੇਂ ਮਾਮਲੇ

April 13, 2021 11:57 AM

- 904 ਹੋਰ ਮੌਤਾਂ, ਸਰਗਰਮ ਮਾਮਲਿਆਂ ਦੀ ਗਿਣਤੀ 12 ਲੱਖ ਤੋਂ ਪਾਰ

ਏਜੰਸੀਆਂ
ਨਵੀਂ ਦਿੱਲੀ/12 ਅਪ੍ਰੈਲ : ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪਿਛਲੇ ਸਾਲ ਵਾਂਗ ਇਸ ਸਾਲ ਅਪ੍ਰੈਲ ਮਹੀਨੇ ’ਚ ਮੁੜ ਕੋਰੋਨਾ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਸ ਵਾਇਰਸ ਦੇ ਬੀਤੇ 24 ਘੰਟਿਆਂ ’ਚ 1,68,912 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 1,35,27,717 ਹੋ ਗਈ ਹੈ।
ਦੇਸ਼ ’ਚ ਕੋਰੋਨਾ ਪੀੜਤ ਲੋਕਾਂ ਦੇ ਸਿਹਤਮੰਦ ਹੋਣ ਦੀ ਦਰ 90 ਫ਼ੀਸਦੀ ਤੋਂ ਵੀ ਘੱਟ ਰਹਿ ਗਈ ਹੈ । ਅੰਕੜਿਆਂ ਵਿਚ ਦੱਸਿਆ ਗਿਆ ਹੈ ਕਿ ਦੇਸ਼ ’ਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ 12 ਲੱਖ ਤੋਂ ਵਧ ਹੋ ਗਈ ਹੈ। ਉਧਰ ਇਸੇ ਸਮੇਂ ਦੌਰਾਨ 904 ਹੋਰ ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 1,70,179 ਹੋ ਗਿਆ ਹੈ।
ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਹੁਣ ਤੱਕ 1,21,56,529 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਰਿਕਵਰੀ ਦਰ ਮਾਮੂਲੀ ਘੱਟ ਕੇ 89.86 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵਧ ਕੇ 8.88 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 1. 26 ਫ਼ੀਸਦੀ ਹੈ । ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ ਮੁਤਾਬਕ 11 ਅਪ੍ਰੈਲ 2021 ਤੱਕ 25,78,06,986 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 11,80,136 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਹੁਣ 10,45,28,565 ਲੋਕਾਂ ਨੂੰ ਕੋਰੋਨਾ ਵੈਕਸਨੀ ਲਾਈ ਜਾ
ਚੁੱਕੀ ਹੈ । ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ’ਚ ਸਭ ਤੋਂ ਪਹਿਲੇ ਨੰਬਰ ’ਤੇ ਹੈ । ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 28,937 ਆਏ, ਜਿਸ ਨਾਲ ਕੋਰੋਨਾ ਕੇਸ 5,67,097 ਹੋ ਗਈ ਹੈ । ਇਸ ਦੌਰਾਨ ਸੂਬੇ ਵਿਚ 34,008 ਹੋਰ ਮਰੀਜ਼ ਸਿਹਤਮੰਦ ਹੋਏ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 27,82,161 ਪਹੁੰਚ ਗਈ ਹੈ । ਜਦਕਿ 349 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ ਵਧ ਕੇ 57,987 ਹੋ ਗਿਆ ਹੈ ।
ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਅਪੀਲ ਕੀਤੀ ਜਾਂਦੀ ਹੈ ਕਿ ਮਾਸਕ ਪਹਿਨ ਕੇ ਰੱਖੋ, ਸਮਾਜਿਕ ਦੂਰੀ ਬਣਾ ਕੇ ਰੱਖੋ, ਹੱਥਾਂ ਨੂੰ ਸਾਫ਼ ਰੱਖੋ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰਾਂ ’ਚੋਂ ਬਾਹਰ ਨਿਕਲੋ। ਇਸ ਤਰ੍ਹਾਂ ਕਰ ਕੇ ਹੀ ਅਸੀਂ ਕੋਰੋਨਾ ਵਾਇਰਸ ਨੂੰ ਹਰਾ ਸਕਦੇ ਹਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ