Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਕਾਂਗਰਸ ਦੀ ਬਿੰਦੂ ਰਾਣਾ ਬਣੀ ਨਗਰ ਕੌਂਸਲ ਲਾਲੜੂ ਦੀ ਪ੍ਰਧਾਨ

April 13, 2021 12:01 PM

- ਲਾਲੜੂ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ
- ਪਵਨ ਨਾਰੰਗ ਸੀਨੀਅਰ ਮੀਤ ਪ੍ਰਧਾਨ ਤੇ ਗੁਰਨਾਮ ਸਿੰਘ ਬਣੇ ਮੀਤ ਪ੍ਰਧਾਨ

ਲਾਲੜੂ, 12 ਅਪ੍ਰੈਲ (ਚੰਦਰਪਾਲ ਅੱਤਰੀ) : ਲਾਲੜੂ ਨਗਰ ਕੌਂਸਲ ਦੇ ਦੂਜੇ ਕਾਰਜਕਾਲ ਵਿੱਚ ਕਾਬਿਜ ਹੋਈ ਕਾਂਗਰਸ ਨੇ ਕਾਂਗਰਸੀ ਆਗੂ ਮੁਕੇਸ਼ ਰਾਣਾ ਦੀ ਧਰਮਪਤਨੀ ਅਤੇ ਵਾਰਡ ਨੰਬਰ 5 ਦੀ ਕੌਂਸਲਰ ਸ੍ਰੀਮਤੀ ਬਿੰਦੂ ਰਾਣਾ ਨੂੰ ਅੱਜ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਹੈ। ਬਿੰਦੂ ਰਾਣਾ ਨੂੰ ਲਾਲੜੂ ਨਗਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਹੋਣ ਦਾ ਮਾਣ ਵੀ ਹਾਸਿਲ ਹੋਇਆ ਹੈ। ਜ਼ੀਰਕਪੁਰ ਤੇ ਡੇਰਾਬੱਸੀ ਤੋਂ ਬਾਅਦ ਲਾਲੜੂ ਦੇ ਇਤਿਹਾਸ ਵਿੱਚ ਵੀ ਕਾਂਗਰਸ ਨੇ ਸਭ ਤੋਂ ਘੱਟ ਉਮਰ ਵਾਲੇ ਉਮੀਦਵਾਰ ਨੂੰ ਹੀ ਪ੍ਰਧਾਨ ਬਣਾਇਆ ਹੈ। ਅੱਜ ਦੀ ਮੀਟਿੰਗ ਵਿੱਚ ਵਾਰਡ ਨੰਬਰ 8 ਦੇ ਕੌਸਲਰ ਪਵਨ ਨਾਰੰਗ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਾਰਡ ਨੰਬਰ 4 ਦੇ ਕੌਂਸਲਰ ਗੁਰਨਾਮ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਨਗਰ ਕੌਂਸਲ ਦੇ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਕਨਵੀਨਰ ਕਮ ਐਸਡੀਐਮ ਕੁਲਦੀਪ ਬਾਵਾ ਦੀ ਪ੍ਰਧਾਨਗੀ ਹੇਠ 17 ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ, ਜਿਸ ਉਪਰੰਤ ਵਾਰਡ ਨੰਬਰ 13 ਦੇ ਕੌਂਸਲਰ ਉਮੇਸ਼ ਲੱਕੀ ਨੇ ਪ੍ਰਧਾਨ ਦੇ ਅਹੁਦੇ ਲਈ ਸ੍ਰੀਮਤੀ ਬਿੰਦੂ ਰਾਣਾ ਦੇ ਨਾਂਅ ਦਾ ਪ੍ਰਸਤਾਵ ਰੱਖਿਆ ਜਿਸ ਦੀ ਕੌਂਸਲਰ ਬਲਕਾਰ ਦੱਪਰ ਅਤੇ ਯੁਗਵਿੰਦਰ ਬਸੀ ਨੇ ਤਾਈਦ ਕੀਤੀ। ਇਸ ਤੋਂ ਬਾਅਦ ਕਾਂਗਰਸ ਦੇ ਸਾਰੇ 15 ਕੌਂਸਲਰਾਂ ਨੇ ਹੱਥ ਖੜੇ ਕਰਕੇ ਬਿੰਦੂ ਰਾਣਾ ਦੇ ਨਾਂਅ ਉੱਤੇ ਮੋਹਰ ਲਗਾਈ, ਜਦਕਿ ਅਕਾਲੀ ਦਲ ਦੇ ਦੋਵੇ ਕੌਂਸਲਰਾਂ ਤਿ੍ਰਪਤਾ ਦੇਵੀ ਅਤੇ ਪਵਨ ਕੁਮਾਰ ਨੇ ਵਾਕ ਆਉਟ ਕੀਤਾ। ਇਸ ਮੌਕੇ ਸ੍ਰੀਮਤੀ ਬਿੰਦੂ ਰਾਣਾ ਤੇ ਮੁਕੇਸ਼ ਰਾਣਾ ਨੇ ਦੀਪਇੰਦਰ ਸਿੰਘ ਢਿੱਲੋਂ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੋਂਪੀ ਗਈ ਹੈ, ਉਹ ਇਸ ਅਹੁਦੇ ਦੀ ਇੱਜਤ ਨੂੰ ਕਾਇਮ ਰੱਖਦਿਆਂ ਪੂਰੀ ਤਨਦੇਹੀ ਅਤੇ ਟੀਮ ਵਰਕ ਨਾਲ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਕਾਂਗਰਸ ਦੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵੀ ਕੌਂਸਲ ਦਫਤਰ ਪੁੱਜੇ ਹੋਏ ਸਨ । ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀਨਿਧਤਾ ਵਿੱਚ ਨੌਜਵਾਨਾਂ ਨੂੰ ਸਭ ਤੋਂ ਵੱਧ ਭਾਗੀਦਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਲੜੂ ਵਿੱਚ ਅਧੁਨਿਕ ਬਸ ਅੱਡਾ ਅਤੇ ਯੋਜਨਾਬੱਧ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਬਿਨ੍ਹਾ ਭੇਦਭਾਵ ਤੋਂ ਸਾਰੇ ਵਰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਆਪਣੇ ਸਮਰਥਕਾਂ ਸਮੇਤ ਵੋਟਰਾਂ ਦਾ ਧੰਨਵਾਦ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ