Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ : ਗੁ : ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

April 13, 2021 01:16 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ, 12 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਰਵਾਨਗੀ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ, ਸ. ਪਰਮਜੀਤ ਸਿੰਘ ਚੰਡੋਕ, ਸ. ਅਮਰਜੀਤ ਸਿੰਘ ਪਿੰਕੀ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ, ਬਾਬਾ ਹਰੀ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਸ਼ਿੰਦਰ ਸਿੰਘ ਸਮੇਤ ਹੋਰਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ। ਰਵਾਨਗੀ ਸਮੇਂ ਦਿੱਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੇ ਰਸਤੇ ਵਿਚ ਦਿੱਲੀ ਦੀਆਂ ਸੰਗਤਾਂ ਵੱਲੋਂ ਸਵਾਗਤੀ ਗੇਟ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਸ. ਕਰਤਾਰ ਸਿੰਘ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ, ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਜੱਸੀ, ਸ. ਧਰਮਿੰਦਰ ਸਿੰਘ, ਸ. ਬਲਬੀਰ ਸਿੰਘ, ਸ. ਮਨਦੀਪ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ