Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਮੰਗਲੁਰੂ : ਕਿਸ਼ਤੀ ਤੇ ਵਿਦੇਸ਼ੀ ਜਹਾਜ਼ ਟਕਰਾਏ, 3 ਮਛੇਰਿਆਂ ਦੀ ਮੌਤ

April 14, 2021 11:36 AM

ਮੰਗਲੁਰੂ, 13 ਅਪ੍ਰੈਲ (ਏਜੰਸੀਆਂ) : ਮੰਗਲੁਰੂ ਤੱਟ ਕੋਲ ਮੰਗਲਵਾਰ ਨੂੰ ਮੱਛੀ ਫੜਨ ਵਾਲੀ ਇਕ ਕਿਸ਼ਤੀ ਅਤੇ ਇਕ ਵਿਦੇਸ਼ੀ ਜਹਾਜ਼ ਵਿਚਾਲੇ ਟੱਕਰ ਹੋ ਗਈ। ਜਿਸ ਨਾਲ ਕਿਸ਼ਤੀ 'ਤੇ ਸਵਾਰ ਘੱਟੋ-ਘੱਟ 3 ਮਛੇਰਿਆਂ ਦੀ ਮੌਤ ਹੋਣ ਅਤੇ 9 ਹੋਰ ਦੇ ਲਾਪਤਾ ਹੋਣ ਦਾ ਖ਼ਦਸ਼ਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਆਈਐੱਫਬੀ ਰਬਾਹ ਨਾਮੀ ਕਿਸ਼ਤੀ 14 ਮਛੇਰਿਆਂ ਨਾਲ ਕੇਰਲ ਦੇ ਕੋਝੀਕੋਡ ਜ਼ਿਲ੍ਹੇ ਦੇ ਬੇਅਪੁਰ ਤੋਂ ਐਤਵਾਰ ਸ਼ਾਮ ਰਵਾਨਾ ਹੋਈ ਸੀ। ਕਿਸ਼ਤੀ ਦੇ ਮਾਲਕ ਜਾਫਰ ਨੇ ਕੋਝੀਕੋਡ 'ਚ ਦੱਸਿਆ ਕਿ ਉਸ ਨੂੰ ਸੂਚਨਾ ਮਿਲੀ ਹੈ ਕਿ ਹਾਦਸੇ 'ਚ ਕਿਸ਼ਤੀ 'ਚ ਸਵਾਰ 3 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ 7 ਮਛੇਰੇ ਤਾਮਿਲਨਾਡੂ ਦੇ ਹਨ ਅਤੇ ਬਾਕੀ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਵਾਸੀ ਹਨ।
ਭਾਰਤੀ ਕੋਸਟ ਗਾਰਡ ਨੇ ਕਿਹਾ ਕਿ ਸਮੁੰਦਰ ਤੋਂ 2 ਮਛੇਰਿਆਂ ਨੂੰ ਬਚਾ ਲਿਆ ਗਿਆ ਹੈ। ਕੋਸਟ ਗਾਰਡ ਨੇ ਟਵੀਟ ਕੀਤਾ,''ਤੇਜ਼ੀ ਨਾਲ ਕੀਤੇ ਗਏ ਸਮੁੰਦਰੀ ਅਤੇ ਹਵਾਈ ਮੁਹਿੰਮ 'ਚ ਆਈ.ਐੱਫ.ਬੀ. ਰਬਾਹ ਦੇ 14 ਮਛੇਰਿਆਂ ਦਾ ਪਤਾ ਲਗਾਉਣ ਲਈ ਭਾਰਤੀ ਕੋਸਟ ਗਾਰਡ ਦੇ ਤਿੰਨ ਆਈ.ਸੀ.ਜੀ. ਬੇੜੇ ਅਤੇ ਜਹਾਜ਼ਾਂ ਨੂੰ ਨਿਊ ਮੰਗਲੁਰੂ ਦੇ 43 ਨਾਟਿਕਲ ਮੀਲ ਪੱਛਮ 'ਚ ਤਾਇਨਾਤ ਕੀਤਾ। 2 ਮਲਾਹਾਂ ਦਾ ਪਤਾ ਲੱਗਾ ਹੈ, ਹੋਰ ਦੀ ਭਾਲ ਜਾਰੀ ਹੈ।'' ਅਜਿਹੀ ਜਾਣਕਾਰੀ ਮਿਲੀ ਹੈ ਕਿ ਸਿੰਗਾਪੁਰ ਦੇ ਇਕ ਜਹਾਜ਼ ਐੱਮ.ਵੀ. ਏ.ਪੀ.ਐੱਲ. ਲਾ ਹਾਵਰੇ ਅਤੇ ਕਿਸ਼ਤੀ ਟਕਰਾ ਗਏ ਸਨ। ਕੋਸਟ ਗਾਰਡ ਨੇ ਕਿਹਾ ਕਿ ਉਸ ਦੇ ਤਿੰਨ ਜਹਾਜ਼ ਅਤੇ ਹੈਲੀਕਾਪਟਰ ਲਾਪਤਾ ਮਛੇਰਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ