Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਅੰਬੇਡਕਰ ਜੈਅੰਤੀ 'ਤੇ ਸੁਖਬੀਰ ਬਾਦਲ ਦਾ ਐਲਾਨ : ਸਾਡੀ ਸਰਕਾਰ ਆਉਣ 'ਤੇ ਦਲਿਤ ਵਰਗ ਦਾ ਹੋਵੇਗਾ ਡਿਪਟੀ ਮੁੱਖ ਮੰਤਰੀ

April 14, 2021 02:21 PM

ਜਲੰਧਰ, 14 ਅਪ੍ਰੈਲ (ਏਜੰਸੀ) : ਭਾਰਤ ਰਤਨ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਦੀ ਜੈਅੰਤੀ 'ਤੇ ਡਾ.ਅੰਬੇਡਕਰ ਚੌਕ 'ਚ ਬਾਬਾ ਸਾਹਿਬ ਦੀ ਮੂਰਤੀ 'ਤੇ ਫੁੱਲ ਭੇਟ ਕਰਨ ਪਹੁੰਚੇ ਭਾਜਪਾ ਆਗੂਆਂ ਨੂੰ ਦਲਿਤ ਸੰਗਠਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਅਨਿਲ ਸੱਚਰ, ਮਹਿਲਾ ਪ੍ਰਧਾਨ ਮੀਨੂੰ ਸ਼ਰਮਾ ਸਮੇਤ ਕਈ ਵੱਡੇ ਆਗੂਆਂ ਖ਼ਿਲਾਫ਼ ਦਲਿਤ ਸੰਗਠਨਾਂ ਦੇ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ। ਉੱਥੇ ਹੀ, ਬੀਆਰ ਅੰਬੇਡਕਰ ਨੂੰ ਫੁੱਲ ਭੇਟ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ.ਭੀਮਰਾਓ ਅੰਬੇਡਕਰ ਜੈਅੰਤੀ 'ਤੇ ਕਰਵਾਏ ਸਮਾਗਮ 'ਚ ਕਿਹਾ ਕਿ 2022 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਆਗੂ ਨੂੰ ਡਿਪਟੀ ਸੀਐੱਮ ਬਣਾਉਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿਕਾਸ 'ਚ ਦਲਿਤ ਵਰਗ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤਾਂ ਨੂੰ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ਵਿਧਾਨ ਸਭਾ ਚੋਣਾਂ ਨੂੰ ਸਿਰਫ਼ 10 ਮਹੀਨੇ ਰਹਿ ਗਏ ਹਨ ਤੇ ਅਜਿਹਾ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਚੋਣਾਂ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਈ ਸਿਆਸੀ ਪਾਰਟੀਆਂ ਨਾਲ ਗੱਲ ਚੱਲ ਰਹੀ ਹੈ। ਵਿਚਾਰ ਮਿਲੇ ਤਾਂ ਗਠਜੋੜ ਤਹਿਤ ਚੋਣ ਲੜਨਗੇ।
ਦਲਿਤ ਸੰਗਠਨਾਂ ਦੇ ਵਿਰੋਧ ਨੂੰ ਦੇਖਦਿਆਂ ਮੌਕੇ 'ਤੇ ਮੌਜੂਦ ਭਾਰੀ ਗਿਣਤੀ 'ਚ ਪੁਲਿਸ ਨੇ ਭਾਜਪਾ ਆਗੂਆਂ ਨੂੰ ਘੇਰੇ 'ਚ ਲੈ ਲਿਆ। ਸੰਗਠਨਾਂ ਦਾ ਦੋਸ਼ ਹੈ ਕਿ ਭਾਜਪਾ ਸੰਵਿਧਾਨ ਵਿਰੋਧੀ ਹੈ ਤੇ ਡਾ. ਭੀਮਰਾਓ ਅੰਬੇਡਕਰ ਦੇ ਤਿਆਰ ਕੀਤੇ ਗਏ ਸੰਵਿਧਾਨ 'ਚ ਬਦਲਾਅ ਕਰਨਾ ਚਾਹੁੰਦੀ ਹੈ। ਡਾ. ਭੀਮਰਾਓ ਅੰਬੇਡਕਰ ਜੈਅੰਤੀ ਦੇ ਸਮਾਗਮ ਨੂੰ ਦੇਖਦਿਆਂ ਵੱਡੀ ਗਿਣਤੀ 'ਚ ਪੁਲਿਸ ਬਲ ਡਾ. ਅੰਬੇਡਕਰ ਚੌਕ 'ਚ ਤਾਇਨਾਤ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ