Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਅਨੁਸੂਚਿਤ ਜਾਤੀ ਵਰਗ ਵਿੱਚੋਂ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ : ਕੈਂਥ

April 14, 2021 05:02 PM

ਪਟਿਆਲਾ /ਚੰਡੀਗੜ੍ਹ ,14 ਅਪ੍ਰੈਲ (ਏਜੰਸੀ) : ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ 130 ਵੀਂ ਜਨਮਦਿਨ ਮਨਾਉਣ ਲਈ ਪਟਿਆਲਾ ਬੱਸ ਸਟੈਂਡ ਚੌਕ ਵਿੱਚ ਕੇਂਦ੍ਰਿਤ ਸਥਾਪਿਤ ਡਾਂ ਅੰਬੇਡਕਰ ਬੁੱਤ ਉੱਤੇ ਫੁੱਲਮਾਲਾ ਅਰਪਿਤ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਡਾਕਟਰ ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਅਤੇ ਬਾਬਾ ਸਾਹਿਬ ਅੰਬੇਡਕਰ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿੱਚੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਖੋਜ ਲਈ ਇੱਕ ਵਿਦਵਾਨ ਦੇ ਰੂਪ ਵਿਚ ਪ੍ਰਸਿੱਧੀ ਹਾਸਲ ਕੀਤੀ। ਆਪਣੇ ਸ਼ੁਰੂਆਤੀ ਕਰੀਅਰ ਵਿੱਚ, ਉਹ ਇੱਕ ਅਰਥਸ਼ਾਸਤਰੀ, ਪ੍ਰੋਫੈਸਰ ਅਤੇ ਵਕੀਲ ਸਨ। ਉਸ ਦੇ ਬਾਅਦ ਦੇ ਜੀਵਨ ਵਿੱਚ ਉਹ ਰਾਜਨੀਤਕ ਗਤੀਵਿਧੀਆਂ ਵਿੱਚ ਸ਼ਾਮਿਲ ਸਨ, ਉਹ ਭਾਰਤ ਦੀ ਆਜ਼ਾਦੀ ਲਈ ਪ੍ਰਚਾਰ ਅਤੇ ਗੱਲਬਾਤ, ਰਸਾਲੇ ਛਾਪਣ, ਰਾਜਨੀਤਿਕ ਅਧਿਕਾਰਾਂ ਦੀ ਵਕਾਲਤ ਕਰਨ ਵਿਚ ਸ਼ਾਮਲ ਹੋ ਗਏ ਅਤੇ ਬਹੁਜਨਾਂ ਲਈ ਸਮਾਜਿਕ ਆਜ਼ਾਦੀ, ਅਤੇ ਭਾਰਤ ਦੀ ਸਥਾਪਤੀ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਰਹੇ।ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ।
ਕੈਂਥ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ ਨੂੰ ਰਾਜਨੀਤਕ ਦਲ ਆਪਣਾ ਵੋਟ ਬੈਂਕ ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹਨਾਂ ਦਲਿਤਾਂ ਨੂੰ ਭਰਮਾਉਣ ਆਉਂਦਿਆਂ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰਨ ਵਿੱਚ ਯਤਨਸ਼ੀਲ ਹਨ ਪਰ ਪੰਜਾਬ ਵਿੱਚ ਅਨੁਸੂਚਿਤ ਜਾਤਾਂ ਦੀਆਂ ਬੱਚੀਆਂ ਨਾਲ ਮਾਰਚ, ਅਪ੍ਰੈਲ ਮਹੀਨੇ ਵਿੱਚ ਬਲਾਤਕਾਰ ਅਤੇ ਕਤਲ ਕਰਨ ਦੀਆਂ ਅਤਿਅੰਤ ਦੁੱਖਦਾਇਕ ਘਟਨਾਵਾਂ ਵਾਪਰਿਆ ਹਨ ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕੋਈ ਕਾਰਵਾਈ ਕਰਨ ਲਈ ਆਵਾਜ਼ ਉਠਾਉਣ ਦੀ ਹਿੰਮਤ ਨਹੀ ਕੀਤੀ ਸਗੋਂ ਮੂਕ ਦਰਸ਼ਕ ਬਣ ਕੇ ਤਮਾਸ਼ਬੀਨ ਬਣ ਗਏ ਹਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਸੌੜੀ ਸਿਆਸਤ ਕਰਨ ਵਾਲਿਆਂ ਨਿੰਦਿਆ ਕਰਦਾ ਹੈ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ