Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ : ਬਲਬੀਰ ਸਿੰਘ ਸਿੱਧੂ

April 14, 2021 05:11 PM

ਚੰਡੀਗੜ੍ਹ, 14 ਅਪ੍ਰੈਲ (ਏਜੰਸੀ) : ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2020-21 ਵਿੱਚ ਦਿੱਤੇ 1435 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਸ਼ੁਰੂ ਕਰਨ ਦੇ ਟੀਚੇ ਤੋਂ ਕਈ ਗੁਣਾ ਵੱਧ 180 ਫੀਸਦ ਟੀਚਾ ਪ੍ਰਾਪਤ ਕੀਤਾ ਹੈ। ਜਿਸ ਤਹਿਤ ਪੂਰੇ ਸੂਬੇ ਵਿੱਚ 2820 ਕੇਂਦਰਾਂ ਵਿਖੇ ਸਿਹਤ ਸੇਵਾਵਾਂ ਮੁਕੰਮਲ ਤੌਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਲਗਾਏ ਗਏ ਲੌਕਡਾਊਨ ਅਤੇ ਪਾਬੰਦੀਆਂ ਦੇ ਬਾਵਜੂਦ ਵੀ ਪੂਰੇ ਸੂਬੇ ਵਿੱਚ ਪਿੱਛਲੇ ਸਾਲ 65.2 ਲੱਖ ਲੋਕਾਂ ਨੇ ਇਨਾਂ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ।

ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੇ ਕਿਹਾ ਕਿ ਲੋਕਾਂ ਨੂੰ ਬਰੂਹਾਂ ਤੇ ਮਿਲ ਰਹੀਆਂ ਮਿਲ ਰਹੀਆਂ ਓਪੀਡੀ ਸੇਵਾਵਾਂ ਤੋਂ ਇਲਾਵਾ ਇਨਾਂ ਕੇਂਦਰਾਂ ਵਿੱਚ ਹਾਈਪਰਟੈਂਸ਼ਨ ਦੇ ਲਈ 16.8 ਲੱਖ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ। ਇਸੇ ਤਰਾਂ ਹੀ ਸ਼ੂਗਰ ਲਈ 11 ਲੱਖ ਅਤੇ ਮੂੰਹ, ਛਾਤੀ ਤੇ ਬੱਚੇਦਾਣੀ ਦੇ ਕੈਂਸਰ ਲਈ 19.8 ਲੱਖ ਲੋਕਾਂ ਦੀ ਸਕਰੀਨਿੰਗ ਕੀਤੀ ਗਈ। ਉਨਾਂ ਕਿਹਾ ਕਿ ਇਥੇ ਲਗਭਗ 56.3 ਲੱਖ ਮਰੀਜਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ 24.4 ਲੱਖ ਮਰੀਜਾਂ ਦੇ ਡਾਇਗਨੋਸਟਿਕ ਟੈਸਟ ਵੀ ਕੀਤੇ ਗਏ।

ਮਿਸ਼ਨ ਡਾਇਰੈਕਟਰ ਐਨਐਚਐਮ ਕੁਮਾਰ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕਮਿਊਨਿਟੀ ਹੈਲਥ ਅਫਸਰ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਦਿਹਾਤੀ ਅਬਾਦੀਆਂ ਨੂੰ ਮਿਆਰੀ ਓਪੀਡੀ ਅਤੇ ਕੋਵਿਡ-19 ਸਬੰਧੀ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵਰਦਾਨ ਸਾਬਿਤ ਹੋਈਆਂ ਹਨ। ਉਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੋਵਿਡ ਸਬੰਧੀ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਘਰਾਂ ਵਿੱਚ ਕੋਵਿਡ ਪ੍ਰਭਾਵਿਤ ਇਕਾਂਤਵਾਸ ਕੀਤੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਹੁਣ ਸੂਬੇ ਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।

ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਡਾ. ਅਰੀਤ ਕੌਰ ਨੇ ਦੱਸਿਆ ਕਿ ਇਹ ਸਿਹਤ ਕੇਂਦਰ, ਪੰਜਾਬ ਸਿਹਤ ਪ੍ਰਣਾਲੀ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ ਅਤੇ ਇਨਾਂ ਦੁਆਰਾ ਪੂਰੇ ਸੂਬੇ ਵਿੱਚ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਤੇਜੀ ਨਾਲ ਹਾਸਿਲ ਕੀਤੇ ਇਸ ਟੀਚੇ ਨਾਲ ਸਾਡਾ ਵਿਸ਼ਵਾਸ ਵਧਿਆ ਹੈ ਕਿ ਅਸੀਂ ਵਿਸ਼ੇਸ਼ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਤੌਰ ਤੇ ਅੱਗੇ ਵੀ ਪਹੁੰਚਾਉਂਦੇ ਰਹਾਂਗੇ, ਜਿਸ ਤਰਾਂ ਕਿ ਅਸੀਂ ਇਸ ਅਹਿਮ ਪ੍ਰੋਗਰਾਮ ਲਈ ਰੂਪ ਰੇਖਾ ਤਿਆਰ ਕੀਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ