Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

April 14, 2021 05:16 PM

ਗੁਰਦਾਸਪੁਰ, 14 ਅਪ੍ਰੈਲ (ਏਜੰਸੀ) : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਸਮੇਤ ਜ਼ਿਲ੍ਹੇ ਦੀਆਂ ਨਗਰ ਕੋਸ਼ਲਾਂ, ਕਾਰਪੋਰੇਸ਼ਨ ਦਫਤਰ ਬਟਾਲਾ ਅਤੇ ਬੀਡੀਪੀਓ ਦਫਤਰ ਡੇਰਾ ਬਾਬਾ ਨਾਨਕ ਵਿਖੇ ਪ੍ਰੋਗਰਾਮ ਕਰਵਾਏ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਜੀਵ ਮੰਨਣ ਜ਼ਿਲ੍ਹਾ ਭਲਾਈ ਅਫਸਰ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਜੀਵਨ ਸਾਰਿਆਂ ਲਈ ਪ੍ਰੋਰਨਾ ਸਰੋਤ ਹੈ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦੱਬੇ ਕੁੱਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜਿਕ ਬਰਾਬਰਤਾ ਲਈ ਲਗਾ ਦਿੱਤਾ। ਉਨਾਂ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਉਨ੍ਹਾਂ ਨੂੰ ਸੰਵਿਧਾਨ ਨਿਰਮਾਤਾ ਵਜੋਂ ਯਾਦ ਕਰਦੀ ਹੈ ਅਤੇ ਡਾ. ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉੁਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਜੋ ਵੀ ਆਪਣੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਉਸ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਸਭ ਨੂੰ ਇਕ ਸਮਾਨ ਅਧਿਕਾਰ ਦਿੱਤਾ ਅਤੇ ਉਸ ਸਮੇਂ ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਵਿਸ਼ੇਸ ਭੂਮਿਕਾ ਨਿਭਾਈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਡਾ. ਅੰਬੇਦਕਰ ਇੱਕ ਸਧਾਰਨ ਪਰਿਵਾਰ ਵਿੱਚ ਜਨਮ ਲੈ ਕੇ ਇੱਕ ਉਚ ਕੋਟੀ ਦੇ ਵਿਦਵਾਨ ਬਣੇ। ਭਾਰਤੀ ਸੰਵਿਧਾਨ ਬਣਾਉਣ ਸਮੇਂ ਆਪ ਖੁਦ ਚੇਅਰਮੈਨ ਸਨ ਅਤੇ ਉਨ੍ਹਾਂ ਨੇ ਲਿਤਾੜੇ ਹੋਏ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਅਤੇ ਉਨ੍ਹਾਂ ਨੂੰ ਗੁਲਾਮੀ ਵਿੱਚੋਂ ਕੱਢਣ ਲਈ ਅੰਗਰੇਜ਼ੀ ਸਾਮਰਾਜ ਹਕੂਮਤ ਖਿਲਾਫ਼ ਸੰਘਰਸ਼ ਕੀਤਾ। ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦਾ ਨਿਰਮਾਣ ਕਰਦੇ ਸਮੇਂ ਸਭ ਨੂੰ ਬਰਾਬਰ ਰੱਖਿਆ ਅਤੇ ਇਸਤਰੀ-ਪੁਰਸ਼ ਨੂੰ ਬਰਾਬਰ ਵੋਟ ਦਾ ਅਧਿਕਾਰ ਦਿੱਤਾ।

ਇਸ ਤੋ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਫੁੱਲ ਮਲਾਵਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਅਰਵਿੰਦ ਸਲਵਾਨ ਤਹਿਸਲੀਦਾਰ ਅਤੇ ਤਰਸੇਮ ਲਾਲ ਨਾਇਬ ਤਹਿਸੀਲਦਾਰ ਵੀ ਮੋਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ