Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਫਾਜ਼ਿਲਕਾ ਜ਼ਿਲ੍ਹੇ ਅੰਦਰ 700 ਕੁਇੰਟਲ ਕਣਕ ਦੀ ਹੋਈ ਖਰੀਦ

April 14, 2021 05:28 PM

ਫਾਜ਼ਿਲਕਾ, 14 ਅਪ੍ਰੈਲ (ਏਜੰਸੀ) : ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਖਰੀਦ ਕੇਂਦਰਾਂ ਵਿੱਚ ਪੁੱਜੀ ਕਣਕ ਵਿਚੋਂ ਜ਼ਿਲ੍ਹੇ ਅੰਦਰ ਬੀਤੀਂ ਸ਼ਾਮ ਤੱਕ 700 ਕੁਇੰਟਲ ਕਣਕ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਕੇ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਤਾਂ ਜ਼ੋ ਕਿਸੇ ਨੂੰ ਕਣਕ ਦੀ ਖਰੀਦ ਸਬੰਧੀ ਮੁਸ਼ਕਿਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਵਿਡ ਦੇ ਨਿਯਮਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਹਿਨਣਾ, ਸਮੇਂ ਸਮੇਂ ਤੇ ਹੱਥ ਧੋਣਾ ਆਦਿ ਦੀ ਪਾਲਣਾ ਕੀਤੀ ਜਾਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਪ੍ਰੀਤ ਸਿਘ ਕੰਗ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 450 ਕੁਇੰਟਲ ਕਣਕ, ਮਾਰਕਫੈੱਡ ਵੱਲੋਂ 100 ਕੁਇੰਟਲ ਕਣਕ, ਪਨਸਪ ਵੱਲੋਂ 150 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਸਾਰੇ ਕਿਸਾਨ ਭਰਾ ਅਪਣੀ ਫ਼ਸਲ ਸੁੱਕਾ ਕੇ ਲਿਆਉਣ ਤਾਂ ਜੋ ਕਿਸੇ ਵੀ ਕਿਸਮ ਦੀ ਆੜ੍ਹਤੀ ਅਤੇ ਏਜੰਸੀ ਨੂੰ ਕੋਈ ਵੀ ਸਮੱਸਿਆ ਨਾ ਆਵੇ ਅਤੇ ਅਪਣੀ ਫ਼ਸਲ ਦਾ ਕਿਸਾਨ ਸਹੀ ਮੁੱਲ ਲੈ ਸਕਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਆਪਣੀਆਂ ਫਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ