Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਨਵਾਂਸ਼ਹਿਰ ਵਿੱਚ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

April 14, 2021 05:57 PM

ਚੰਡੀਗੜ੍ਹ, 14 ਅਪ੍ਰੈਲ : ਸੂਬੇ ਵਿੱਚ ਗੈਰਕਾਨੂੰਨੀ ਖਣਨ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਸਰਕਾਰ ਵਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ `ਤੇ ਰੋਕ ਲਗਾਉਣ ਵਾਸਤੇ ਠੋਸ ਯਤਨ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ਵੱਲੋਂ ਇਸਦਾ ਸਖ਼ਤ ਨੋਟਿਸ ਲਿਆ ਗਿਆ ਹੈ।

ਈ.ਡੀ. ਮਾਈਨਿੰਗ, ਪੰਜਾਬ ਆਰ.ਐਨ. ਢੋਕੇ ਨੇ ਖੰਨਾ ਪੁਲਿਸ ਨੂੰ ਪਿਛਲੇ ਹਫਤੇ ਪੁਲਿਸ ਥਾਣਾ ਮਾਛੀਵਾੜਾ ਸਾਹਿਬ ਵਿਖੇ ਦਰਜ ਕੀਤੇ ਗਏ ਗੈਰਕਾਨੂੰਨੀ ਰੇਤ ਖਣਨ ਕੇਸ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਦਾਇਤ ਕੀਤੀ ਸੀ। ਉਨ੍ਹਾਂ ਐਕਸੀਅਨ ਮਾਈਨਿੰਗ, ਐਸ.ਬੀ.ਐਸ. ਜ਼ਰੀਏ ਰਾਹੋਂ ਖੇਤਰ ਵਿਚ ਕੀਤੀ ਗਈ ਗੈਰਕਾਨੂੰਨੀ ਮਾਈਨਿੰਗ ਦੀ ਹੱਦ ਦਾ ਪਤਾ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਸਨ।

ਅਪਰਾਧੀ ਗੁਰਿੰਦਰ ਸਿੰਘ ਉਰਫ ਗਿੰਦਾ ਨੂੰ ਖੰਨਾ ਪੁਲਿਸ ਨੇ 09.04.2021 ਨੂੰ ਗ੍ਰਿਫਤਾਰ ਕੀਤਾ ਸੀ ਕਿਉਂਕਿ ਉਹ ਨਵਾਂ ਸ਼ਹਿਰ ਦੇ ਰਾਹੋਂ ਖੇਤਰ ਵਿੱਚ ਰੇਤ ਦੀ ਗੈਰ ਕਾਨੂੰਨੀ ਖਣਨ ਵਿੱਚ ਸ਼ਾਮਲ ਪਾਇਆ ਗਿਆ ਸੀ। ਉਸ ਦੇ ਸਾਥੀ ਕਰਨਵੀਰ ਸਿੰਘ ਨੂੰ ਵੀ ਅੱਜ ਖੰਨਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਜਾਂਚ ਦੌਰਾਨ ਦੋਸ਼ੀ ਵਿਅਕਤੀਆਂ ਦੁਆਰਾ ਇਹ ਖੁਲਾਸਾ ਹੋਇਆ ਕੀਤਾ ਗਿਆ ਕਿ ਰਾਜੂ ਗੁੱਜਰ ਵਾਸੀ ਰਤਨਾਨਾ, ਧਰਮਜੀਤ ਸਿੰਘ ਵਾਸੀ ਸ਼ਮਸ਼ਪੁਰ, ਦਲਵੀਰ ਸਿੰਘ ਉਰਫ ਬਿੱਟੂ ਵਾਸੀ ਬਾਰਸੀਆ ਅਤੇ ਪਵਨ ਸਿੰਘ ਵਾਸੀ ਭਰਤਾ ਸ਼ਮਸ਼ਪੁਰ ਅਤੇ ਹਦੀਵਾਲ ਪਿੰਡਾਂ ਨੇੜੇ ਰਾਹੋਂ ਖੇਤਰ ਵਿੱਚ ਸਤਲੁਜ ਦਰਅਿਾ ਦੀ ਤਹਿ `ਚ ਗੈਰ ਕਾਨੂੰਨੀ ਰੇਤ ਖਣਨ ਕਰ ਰਹੇ ਸਨ।

ਐਕਸੀਅਨ-ਕਮ-ਜ਼ਿਲ੍ਹਾ ਖਣਨ ਅਫਸਰ ਐਸ.ਬੀ.ਐਸ. ਨਗਰ ਗੁਰਤੇਜ ਸਿੰਘ ਗਰਚਾ ਅਤੇ ਜਸਵਿੰਦਰ ਸਿੰਘ, ਡੀ.ਐਸ.ਪੀ. ਸਮਰਾਲਾ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਕੱਲ੍ਹ ਪ੍ਰਭਾਵਤ ਮਾਈਨਿੰਗ ਖੇਤਰ ਦਾ ਦੌਰਾ ਕੀਤਾ ਅਤੇ ਸ਼ਮਸ਼ਪੁਰ ਅਤੇ ਹਦੀਵਾਲ ਵਿੱਚ ਗੈਰ ਕਾਨੂੰਨੀ ਮਾਈਨਿੰਗ ਦੀ ਹੱਦ ਦਾ ਪਤਾ ਲਗਾਉਣ ਲਈ ਡਰੋਨ ਫੋਟੋਗ੍ਰਾਫੀ ਕੀਤੀ।

ਐਕਸੀਅਨ ਮਾਈਨਿੰਗ ਦੁਆਰਾ ਸੌਂਪੀ ਗਈ ਰਿਪੋਰਟ ਜਾਂਚ ਫਾਈਲ ਵਿੱਚ ਸ਼ਾਮਲ ਕੀਤੀ ਜਾਵੇਗੀ। ਈ.ਡੀ. ਮਾਈਨਿੰਗ ਆਰ.ਐਨ. ਢੋਕੇ ਨੇ ਦੱਸਿਆ ਕਿ ਐਸ.ਐਸ.ਪੀ. ਖੰਨਾ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਪਹਿਲ ਦੇ ਅਧਾਰ ’ਤੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸੂਬੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਈਡੀ ਮਾਈਨਿੰਗ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ