Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

April 14, 2021 06:08 PM

ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿੱਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜ਼ਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ।“ ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਤੇ ਸੂਬਿਆਂ ਨੂੰ ਇਕ ਵਾਰ ਸਥਿਤੀ ਸੁਖਾਵੀਂ ਹੋ ਜਾਣ ‘ਤੇ ਪ੍ਰੀਖਿਆਵਾਂ ਬਿਹਤਰ ਢੰਗ ਨਾਲ ਕਰਵਾਉਣ ਦੀ ਯੋਜਨਾ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ।

ਕੇਂਦਰੀ ਮੰਤਰੀ ਦੇ ਛੇਤੀ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਅਨੁਮਾਨ ਲਾਉਣਾ ਔਖਾ ਹੈ ਕਿ ਕੋਵਿਡ ਕੇਸਾਂ ਵਿਚ ਵਾਧਾ ਕਦੋਂ ਰੁਕੇਗਾ ਅਤੇ ਅਸੀਂ ਰੁਝਾਨ ਵਿਚ ਕਮੀ ਕਦੋਂ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬੇ ਇਸ ਵੇਲੇ ਦੂਜੀ ਲਹਿਰ ਦੇ ਵੱਖ-ਵੱਖ ਪੜਾਵਾਂ ਉਤੇ ਹਨ ਅਤੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਪੀਕ ਆਉਣ ਦੀ ਸੰਭਾਵਨਾ ਹੈ ਜਦਕਿ ਇਸਦੇ ਮੁਕਾਬਲੇ ਕਈ ਸੂਬਿਆਂ ਵਿੱਚ ਵਾਧਾ ਬਾਅਦ ਵਿੱਚ ਸ਼ੁਰੂ ਹੋਇਆ। ਉਨ੍ਹਾਂ ਨੇ ਪ੍ਰੀਖਿਆਵਾਂ ਤੁਰੰਤ ਮੁਲਤਵੀ ਕਰਨ ਦੀ ਅਪੀਲ ਕੀਤੀ।

ਕੌਮੀ ਪੱਧਰ ਦੇ ਕੋਵਿਡ ਅੰਕੜਿਆਂ ਦੀ ਹਵਾਲਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਬਹੁਤ ਸੂਬਿਆਂ ਵਿੱਚ ਕੋਵਿਡ ਕੇਸਾਂ ਵਿਚ ਲਗਾਤਾਰ ਹੋਏ ਵਾਧੇ ਨਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਵੱਡੀ ਚਿੰਤਾ ਅਤੇ ਪ੍ਰੇਸ਼ਾਨੀ ਦੀ ਭਾਵਨਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਸੂਬਾ ਸਰਕਾਰ ਨੂੰ ਕਈ ਪਾਸਿਆਂ ਤੋਂ ਸਟੇਟ ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਸੀ. ਦੇ ਬੋਰਡ ਇਮਤਿਹਾਨ ਮੁਲਤਵੀ ਕਰਨ ਦੀ ਮੰਗ ਕਰਦੀਆਂ ਬੇਨਤੀਆਂ ਪ੍ਰਾਪਤ ਹੋ ਰਹੀਆਂ ਹਨ।

ਸੀ.ਬੀ.ਐਸ.ਈ. ਦੀਆਂ ਬੋਰਡ ਪ੍ਰੀਖਿਆਵਾਂ ਮੌਜੂਦਾ ਸਮੇਂ ਮੁਤਾਬਕ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਿੱਖਿਆ ਬੋਰਡ ਨੇ ਵੀ ਮੁੱਖ ਤੌਰ ਉਤੇ ਆਪਣੀਆਂ ਤਰੀਕਾਂ ਸੀ.ਬੀ.ਐਸ.ਆਈ. ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਨਾਲ ਜੋੜ ਦਿੱਤੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ