Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

April 17, 2021 10:54 AM

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀਆਂ) : ਕੌਮਾਂਤਰੀ ਪੱਧਰ ਦੇ ਪ੍ਰਸਿੱਧ ਡਾਕਟਰੀ ਰਸਾਲੇ ‘ਦ ਲਾਂਸੇਟ’ ’ਚ ਛਪੇ ਇੱਕ ਲੇਖ ’ਚ ਦਾਅਵਾ ਕੀਤਾ ਗਿਆ ਹੈ ਕਿ ਸਾਡੇ ਕੋਲ ਇਸ ਗੱਲ ਦੇ ਠੋਸ ਸਬੂਤ ਹਨ ਕਿ ਸਾਰਸ-ਕੋਵ-2, ਜਿਹੜਾ ਕਿ ਕੋਵਿਡ-19 ਮਹਾਮਾਰੀ ਫੈਲਾ ਰਿਹਾ ਹੈ, ਸਭ ਤੋਂ ਵੱਧ ਹਵਾ ਰਾਹੀਂ ਫੈਲਦਾ ਹੈ। ਯੂਕੇ, ਅਮਰੀਕਾ ਅਤੇ ਕੈਨੇਡਾ ਦੀ ਡਾਕਟਰਾਂ ਦੀ ਇੱਕ ਟੀਮ ਨੇ ਖੋਜ ਰਾਹੀਂ ਚਿਤਾਵਨੀ ਦਿੱਤੀ ਹੈ ਕਿ ਬਾਹਰੀ ਤੌਰ ’ਤੇ ਕੋਵਿਡ-19 ਦੇ ਲੱਛਣ ਨਾ ਦਿਸਣ ਵਾਲੇ ਨਵੀਨ ਕੋਰੋਨਾ ਵਿਸ਼ਾਣੂ ਤੋਂ ਪ੍ਰਭਾਵਿਤ ਮਰੀਜ਼ਾਂ ਰਾਹੀਂ 40 ਫੀਸਦੀ ਕੋਵਿਡ-19 ਫੈਲਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਹਵਾ ਰਾਹੀਂ ਫੈਲਣ ਦੇ ਸਬੂਤ ਕਾਫ਼ੀ ਹੈਰਾਨ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਵਿਸ਼ਵ ਸਿਹਤ ਸੰਗਠਨ ਅਤੇ ਦੂਜੀਆਂ ਜਨਤਕ ਸਿਹਤ ਏਜੰਸੀਆਂ ਇਸ ਵਾਇਰਸ ਦੇ ਪ੍ਰਸਾਰ ਨੂੰ ਲੈ ਕੇ ਆਪਣੀ ਰਣਨੀਤੀ ਬਦਲਣ। ਡਾਕਟਰਾਂ ਦੀ ਖੋਜ ਅਨੁਸਾਰ ਕੋਵਿਡ-19 ਦਾ ਜ਼ਿਆਦਾ ਪਸਾਰ ਹਵਾ ਰਾਹੀਂ ਹੋ ਰਿਹਾ ਹੈ। ਖੋਜਕਰਤਾਵਾਂ ਨੂੰ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਕਿ ਵਾਇਰਸ ਵੱਡੀਆਂ ਬੂੰਦਾਂ ਰਾਹੀਂ ਅਸਾਨੀ ਨਾਲ ਫੈਲ੍ਹਦਾ ਹੈ ਜੋ ਹਵਾ ਅਤੇ ਸੱਤ੍ਹਾ ਤੋਂ ਤੇਜ਼ੀ ਨਾਲ ਡਿੱਗਦਾ ਹੈ। ਕੋਆਪਰੇਟਿਵ ਇੰਸਟੀਚਿਊਟ ਫਾਰ ਰਿਸਰਚ ਇਨ ਇਨਵਾਇਰਮੈਂਟਲ ਸਾਇੰਸਿਜ਼ ਅਤੇ ਯੂਨੀਵਰਸਿਟੀ ਆਫ਼ ਕੋਲੋਰਾਡੋ ਬੋਲਡਰ ਦੇ ਰਸਾਇਣ ਵਿਗਿਆਨੀ ਜੋਸ-ਲੂਈਸ ਜੀਮੀਨੇਜ਼ ਨੇ ਕਿਹਾ ਕਿ ਹਵਾ ਰਾਹੀਂ ਕੋਵਿਡ ਫੈਲਣ ਦੇ ਸਬੂਤ ਬਹੁਤ ਜ਼ਿਆਦਾ ਹਨ ਅਤੇ ਵੱਡੀਆਂ ਬੂੰਦਾਂ ਨਾਲ ਫੈਲ੍ਹਣ ਵਾਲੇ ਸਬੂਤ ਨਾਂਹ ਦੇ ਬਰਾਬਰ ਹਨ। ਖੋਜ ਰਾਹੀਂ ਕਿਹਾ ਗਿਆ ਹੈ ਕਿ ਇਸ ਵਿਸ਼ਾਣੂ ਨੂੰ ਖ਼ਤਮ ਕਰਨ ਲਈ ਇਸ ਨੂੰ ਹਵਾ ਵਿੱਚ ਖ਼ਤਮ ਕਰਨ ਦੇ ਪ੍ਰਬੰਧ ਹੋਣੇ ਚਾਹੀਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 1.84 ਲੱਖ ਨਵੇਂ ਮਾਮਲੇ, 1027 ਮੌਤਾਂ