Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਦੋ ਦਰਜਨ ਪਰਿਵਾਰ ਕਾਂਗਰਸ ’ਚ ਸ਼ਾਮਲ

April 17, 2021 01:41 PM

ਧਰਮ ਕੋਟ, 16 ਅਪ੍ਰੈਲ, ਅਮਰੀਕ ਸਿੰਘ ਛਾਬੜਾ : ਪੰਜਾਬ ਯੂਥ ਕਾਂਗਰਸ ਆਈ ਦੇ ਨਿਧੜਕ ਯੋਧੇ ਪੰਜਾਬ ਯੂਥ ਕਾਂਗਰਸ ਦੇਜਰਨਲ ਸੈਕਟਰੀ ਤੇ ਮੁੱਖ ਬੁਲਾਰੇ ਪਰਮਿੰਦਰ ਸਿੰਘ ਡਿੰਪਲ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਅਜੀਤਵਾਲ ਵਿਖੇ ਤਕਰੀਬਨ ਪੱਚੀ ਤੋਂ ਤੀਹ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਪਰਮਿੰਦਰ ਸਿੰਘ ਡਿੰਪਲ ਦੀਆਂ ਸਰਗਰਮੀਆਂ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਲ ਹੋਣਾ ਹਰ ਛੋਟੇ ਵੱਡੇ ਦਾ ਆਦਰ ਸਤਿਕਾਰ ਕਰਨਾ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ ਉਸ ਦਾ ਕੰਮ ਅੱਗੇ ਲੱਗ ਕੇ ਕਰਵਾਉਣ ਨੂੰ ਆਪਣਾ ਧਰਮ ਸਮਝਣਾ ਇਨ੍ਹਾਂ ਗੁਣਾਂ ਕਰਕੇ ਹੀ ਲੋਕ ਪ੍ਰਮਿੰਦਰ ਡਿੰਪਲ ਦੇ ਨਾਲ ਜੁੜ ਰਹੇ ਹਨਇਨ੍ਹਾਂ ਪਰਿਵਾਰਾਂ ਨੂੰ ਕਾਂਗਰਸੀ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਪਰਮਿੰਦਰ ਸਿੰਘ ਡਿੰਪਲ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਖੇ ਡਾ ਭੀਮ ਰਾਓ ਅੰਬੇਦਕਰ ਦੀ130ਵੇ ਜਨਮ ਦਿਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਡਿਪਟੀ ਸੀਐਮ ਦਾ ਚਿਹਰਾ ਦਲਿਤ ਹੋਵੇਗਾ ਦਾ ਬਿਆਨ ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਸ੍ਰੀ ਡਿੰਪਲ ਨੇ ਕਿਹਾ ਡਿਪਟੀ ਸੀਐਮ ਹੀ ਕਿਉਂ ਸੀਐੱਮ ਕਿਉਂ ਨਹੀਂ ਕੀ ਟਾਪ ਪੁਜੀਸ਼ਨ ਸੀਐਮ ਦੀ ਰਿਜਰਵ ਹੈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਸ ਸਾਲ ਲਗਾਤਾਰ ਸੱਤਾ ਦੇ ਵਿੱਚ ਰਹੀ ਉਸ ਵਕਤ ਡਿਪਟੀ ਸੀਐਮ ਦਲਿਤ ਕਿਉਂ ਨਹੀਂ ਬਣਾਇਆ ਗਿਆ ਪੰਜਾਬ ਵਿੱਚ ਅਕਾਲੀ ਦਲ ਦੀ ਹੋਂਦ ਖਤਰੇ ਵਿਚ ਹੈ। ਇਸ ਦੇ ਲਈ ਵੋਟਾਂ ਨੇੜੇ ਆਉਣ ਕਾਰਨ ਦਲਿਤ ਪੱਤਾ ਖੇਡਿਆ ਗਿਆ। ਸ੍ਰੀ ਡਿੰਪਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ਦਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਹਰ ਵਰਕਰ ਦੇ ਦੁੱਖ ਸੁੱਖ ਵਿੱਚ ਸਾਰ ਲੈਣ ਦਾ ਵਚਨ ਦਿੱਤਾ ਉਸ ਵੇਲੇ ਉਨ੍ਹਾਂ ਦੇ ਨਾਲ ਗੁਰਮੇਲ ਸਿੰਘ ਪਰਮਜੀਤ ਸਿੰਘ ਕੇਵਲ ਸਿੰਘ ਚਮਕੌਰ ਸਿੰਘ ਜਰਨੈਲ ਸਿੰਘ ਕੁਲਵਿੰਦਰ ਸਿੰਘ ਗੁਰਮੇਲ ਸਿੰਘ ਢੁੱਡੀਕੇ ਪਰਮਜੀਤ ਸਿੰਘ ਨਿਰਭੈ ਸਿੰਘ ਅਜਮੇਰ ਸਿੰਘ ਬਿੱਟੂ ਕੋਕਰੀ ਬਲਜੀਤ ਸਿੰਘ ਬਲਜਿੰਦਰ ਸਿੰਘ ਬਲਕਰਨ ਸਿੰਘ ਚਰਨ ਸਿੰਘ ਜਸਵਿੰਦਰ ਸਿੰਘ ਜਸਵੰਤ ਸਿੰਘ ਕੁਲਵਿੰਦਰ ਸਿੰਘ ਊਧਮ ਸਿੰਘ ਹਾਕਮ ਸਿੰਘ ਅਜੇ ਸਿੰਘ ਰੁਪਿੰਦਰ ਕੌਰ ਆਦਿ ਹੋਰ ਵੀ ਬਹੁਤ ਸਾਰੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ