Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਭਖਾਈ ਦਾਖਲਾ ਮੁਹਿੰਮ

April 17, 2021 04:10 PM

ਫਾਜ਼ਿਲਕਾ, 17 ਅਪ੍ਰੈਲ (ਏਜੰਸੀ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਜਾ ਰਿਹਾ ਹੈ।
ਇਸੇ ਕੜੀ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦੀ ਪ੍ਰੇਰਨਾ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੀਪੀਓਜ ਵੱਲੋ ਟੀਮਾਂ ਬਣਾ ਕੇ ਜਿਸ ਵਿੱਚੋਂ ਸਬੰਧਤ ਬਲਾਕ ਦਾ ਬੀਪੀਈਓ, ਸੀਐਚਟੀ, ਬੀਐਮਟੀ ,ਸੀਐਮਟੀ ਵੱਲ ਮਿਲ ਕੇ ਪਿੰਡ- ਪਿੰਡ ਵਿੱਚ ਆਪਣੇ ਨਿੱਜੀ ਵਾਹਨਾਂ `ਤੇ ਵਿਭਾਗਾਂ ਦੇ ਫਲੈਕਸ, ਬੈਨਰ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਹਨਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾਂ ਹੈ।ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ ਜਿੱਥੇ ਪ੍ਰੋਜੈਕਟਰ ,ਐਲ.ਈ.ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ। ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੇ ਨਾਲ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਂਦੀ ਹੈ।ਉੱਥੇ ਕਿਤਾਬਾਂ, ਵਰਦੀਆਂ ਮੁਫਤ ਅਤੇ ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ।
ਉਕਤ ਮੁਹਿੰਮ ਨੂੰ ਸੁਚਾਰੂ ਰੂਪ ਨਾਲ ਚਲਾਉਣ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਬੀਪੀਈਓ ਜਸਪਾਲ ਸਿੰਘ, ਬੀਪੀਈਓ ਸਤੀਸ਼ ਮਿਗਲਾਨੀ ,ਬੀਪੀਈਓ ਅਜੇ ਛਾਬੜਾ, ਬੀਪੀਈਓ ਮੈਡਮ ਸੁਨੀਤਾ ਕੁਮਾਰੀ, ਸਮੂਹ ਬੀਐਮਟੀ, ਸੀਐਮਟੀ, ਸਮੂਹ ਸੀਐਚਟੀ ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ, ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਵੱਲੋ ਬਣਦਾ ਯੋਗਦਾਨ ਦਿੱਤਾ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ