Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਕੌਂਸਲਰਾਂ ਨੂੰ ਕੋਵਿਡ ਵਿਰੁੱਧ ਸਾਂਝੀ ਜੰਗ ਵਿੱਚ ਸਰਗਰਮ ਸ਼ਮੂਲੀਅਤ ਦਾ ਸੱਦਾ

April 17, 2021 04:21 PM

- ਵਾਰਡਾਂ ਵਿਚ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ

ਮਾਨਸਾ, 17 ਅਪ੍ਰੈਲ (ਏਜੰਸੀ) : ਕੋਰੋਨਾ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਨਿਰੰਤਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ ਐਸ ਪੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਦੁਆਰਾ ਮਾਨਸਾ ਸ਼ਹਿਰ ਵਿਚ ਨਵੇਂ ਬਣੇ ਕੌਂਸਲਰਾਂ ਨਾਲ ਥਾਣਾ ਸਿਟੀ-1 ਵਿਖੇ ਇੱਕ ਮੀਟਿੰਗ ਕੀਤੀ ਗਈ।
ਸਿਵਲ ਸਰਜਨ ਨੇ ਸਮੂਹ ਕੌਂਸਲਰਾਂ ਦੇ ਸਨਮੁੱਖ ਹੁੰਦਿਆਂ ਦੱਸਿਆ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਂ ’ਤੇ ਸਾਨੂੰ ਰਲ ਮਿਲ ਕੇ ਲੋਕਾਂ ਨੂੰ ਕੋਵਿਡ ਮਹਾਂਮਾਰੀ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਚੇਤ ਕਰਨਾ ਚਾਹੀਦਾ ਹੈ। ਮਾਸਕ ਪਹਿਨਣਾਂ, ਸਮਾਜਿਕ ਦੂਰੀ ਅਤੇ ਸੈਨੇਟਾਈਜ਼ੇਸ਼ਨ ਲਾਜ਼ਮੀ ਕਰੀਏ ਅਤੇ ਜੇਕਰ ਕਿਸੇ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਕੋਰੋਨਾ ਦੇ ਲੱਛਣ ਜਿਵੇਂ ਕਿ ਖਾਂਸੀ, ਬੁਖ਼ਾਰ ਜਾਂ ਸਾਹ ਲੈਣ ਵਿਚ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਹੈਲਥ ਸੈਂਟਰ ਪਹੁੰਚਾਇਆ ਜਾਵੇ। ਜਿੱਥੇ ਉਨ੍ਹਾਂ ਦੀ ਸੈਂਪਲਿੰਗ ਉਪਰੰਤ ਆਈਸੋਲੇਸ਼ਨ ਕਰਕੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਸਕੇ ਤਾਂ ਜੋ ਉਸ ਮਰੀਜ਼ ਤੋਂ ਕਿਸੇ ਹੋਰ ਵਿਅਕਤੀ ਤੱਕ ਬਿਮਾਰੀ ਨਾ ਫੈਲੇ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਨੇ ਕਿਹਾ ਕਿ ਵੈਕਸੀਨ ਇਕ ਰਾਮਬਾਣ ਹੈ ਇਸ ਬਿਮਾਰੀ ਨੂੰ ਕਾਬੂ ਕਰਨ ਲਈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਜ਼ਿਲ੍ਹੇ ’ਚ ਮੌਜੂਦ 98 ਸਰਕਾਰੀ ਅਤੇ 4 ਪ੍ਰਾਈਵੇਟ ਸੈਂਟਰਾਂ ਵਿਚ ਵੀ ਵੈਕਸੀਨ ਲਗਵਾਈ ਜਾ ਸਕਦੀ ਹੈ। ਉਨ੍ਹਾਂ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਵਿਭਾਗ ਉਨ੍ਹਾਂ ਦੇ ਵਾਰਡਾਂ ਅੰਦਰ ਵੀ ਵੈਕਸੀਨੇਸ਼ਨ ਕੈਂਪ ਲਗਾਉਣ ਲਈ ਤਿਆਰ ਹੈ।
ਇਸ ਮੌਕੇ ਕੌਂਸਲਰਾਂ ਵੱਲੋਂ ਵੈਕਸੀਨੇਸ਼ਨ ਸਬੰਧੀ ਸਵਾਲ ਕੀਤੇ ਗਏ, ਸ਼ੋਸ਼ਲ ਮੀਡੀਆ ਅਤੇ ਹੋਰ ਪਲੇਟਫਾਰਮਜ਼ ’ਤੇ ਚੱਲ ਰਹੀਆਂ ਅਫ਼ਵਾਹਾਂ ਬਾਰੇ ਵੀ ਸਪਸ਼ਟ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਲੋਕਾਂ ਦੇ ਨੁਮਾਇੰਦੇ ਹੋਣ ਦੇ ਨਾਂਅ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨਾਲ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ