Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 154685 ਮੀਟਰਕ ਟਨ ਕਣਕ ਦੀ ਖਰੀਦ

April 17, 2021 04:29 PM

ਫਰੀਦਕੋਟ, 17 ਅਪ੍ਰੈਲ (ਏਜੰਸੀ) : ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਮੰਡੀ ਬੋਰਡ,ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕਰੋਨਾ ਤੋਂ ਬਚਾਅ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ/ਹਦਾਇਤਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਦੀ ਲਾਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਸਮੂਹ ਮੁਲਾਜ਼ਮਾਂ ਆਦਿ ਨੂੰ ਵੀ ਕਿਹਾ ਕਿ ਕਰੋਨਾ ਸਾਵਧਾਨੀਆਂ ਪ੍ਰਤੀ ਵਰਤੀ ਜਾਣ ਵਾਲੀ ਅਣਗਹਿਲੀ ਸਾਡੇ ਸਾਰਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਇਸ ਲਈ ਖ਼ਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣਾ, ਸੈਨੇਟਾਈਜ਼ਰ ਦੀ ਵਰਤੋ ਸਮੇਤ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨ,ਆੜਤੀਆਂ,ਲੇਬਰ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ 1 ਲੱਖ 73 ਹਜ਼ਾਰ 322 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 54 ਹਜ਼ਾਰ 685 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਲਿਫਟਿੰਗ ਦਾ ਕੰਮ ਵੀ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਿਆ ਹੈ ਤੇ ਕੱਲ ਸ਼ਾਮ ਤੱਕ 20 ਹਜ਼ਾਰ ਮੀਟਰਕ ਟਨ ਦੇ ਕਰੀਬ ਕਣਕ ਦੀ ਲਿਫਟਿੰਗ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ 68 ਸਰਕਾਰੀ ਖਰੀਦ ਕੇਂਦਰ ਹਨ ਜਿੰਨਾਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਪਨਗਰੇਨ ਵੱਲੋਂ 65775 ਮੀਟਰਕ ਟਨ, ਮਾਰਕਫੈੱਡ ਵੱਲੋਂ 28745 ਮੀਟਰਕ ਟਨ, ਪਨਸਪ ਵੱਲੋਂ 33050 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 23250 ਮੀਟਰਕ ਟਨ, ਐਫ.ਸੀ.ਆਈ. ਵੱਲੋਂ 3885 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ