Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੁਨੀਆ

ਅਮਰੀਕਾ 'ਚ ਫਾਇਰਿੰਗ ਦੇ 8 ਮ੍ਰਿਤਕਾਂ 'ਚੋਂ 4 ਸਿੱਖ ਸ਼ਾਮਿਲ

April 17, 2021 05:03 PM

ਵਾਸ਼ਿੰਗਟਨ, 17 ਅਪ੍ਰੈਲ (ਏਜੰਸੀ) : ਸਯੁੰਕਤ ਰਾਜ ਵਿੱਚ ਫੇਡੈਕਸ ਸੁਵਿਧਾ ਵਿੱਚ ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਮਾਰੇ ਗਏ 8 ਵਿਅਕਤੀਆਂ ਵਿੱਚ ਚਾਰ ਸਿੱਖ ਸ਼ਾਮਲ ਹਨ।

ਪੁਲਿਸ ਅਨੁਸਾਰ ਗੋਲੀਬਾਰੀ ਵਿੱਚ ਸਿੱਖ ਭਾਈਚਾਰੇ ਦੇ 4 ਲੋਕ ਮਾਰੇ ਗਏ ਹਨ। ਇਨ੍ਹਾਂ ਵਿੱਚ ਤਿੰਨ ਔਰਤਾਂ ਅਤੇ ਇੱਕ ਮਰਦ ਸ਼ਾਮਲ ਹਨ। ਸਥਾਨਕ ਕਾਰੋਬਾਰੀ ਗੁਰਿੰਦਰ ਸਿੰਘ ਖਾਲਸਾ ਨੇ ਇਸ ਬਾਰੇ ਜਾਣਕਾਰੀ ਦਿੱਤੀ। ਮਾਰੇ ਗਏ ਭਾਰਤੀਆਂ ਦੀ ਪਛਾਣ ਨਹੀਂ ਹੋ ਸਕੀ ਪਰ ਇੱਕ ਭਾਰਤੀ ਮੂਲ ਦੀ ਵਿਦਿਆਰਥਣ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਉਨ੍ਹਾਂ ਦੀ ਦਾਦੀ ਅਮਰਜੀਤ ਕੌਰ ਜੌਹਲ ਦੀ ਮੌਤ ਹੋ ਗਈ ਹੈ।

ਇਨ੍ਹਾਂ ਚਾਰਾਂ ਸਿੱਖਾਂ ਦੀ ਪਛਾਣ ਅਮਰਜੀਤ ਜੌਹਲ (66), ਜਸਵਿੰਦਰ ਕੌਰ (64), ਅਮਰਜੀਤ ਸੈਖੋਂ (48) ਅਤੇ ਜਸਵਿੰਦਰ ਸਿੰਘ (68) ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਪਹਿਲੇ ਤਿੰਨ ਔਰਤਾਂ ਹਨ।

ਇੰਡੀਆਨਾਪੋਲਿਸ ਮੈਟਰੋਪੋਲੀਟਨ ਪੁਲਿਸ ਵਿਭਾਗ ਦੁਆਰਾ ਕਿਹਾ ਗਿਆ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਇਕ ਹੋਰ ਔਰਤ ਹਰਪ੍ਰੀਤ ਸਿੰਘ ਗਿੱਲ (45), ਜਿਸਦੀ ਅੱਖ ਦੇ ਨੇੜੇ ਸੱਟ ਲੱਗੀ ਹੈ, ਹਸਪਤਾਲ ਦਾਖਲ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓ

ਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂ

ਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰ

ਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜ

ਅਫਗਾਨਿਸਤਾਨ : ਕਾਬੁਲ ਮਸਜਿਦ ’ਚ ਧਮਾਕਾ, 12 ਦੀ ਮੌਤ ਤੇ ਦਰਜ਼ਨਾਂ ਜ਼ਖ਼ਮੀ

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਭਾਰਤ 'ਚ ਕੋਰੋਨਾ ਸੰਕਟ ਨੂੰ ਲੈ ਕੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ

ਅਮਰੀਕਾ ਦੇ ਮੈਡੀਕਲ ਸਲਾਹਕਾਰ ਬੋਲੇ : ਮਹਾਂਮਾਰੀ ਖਤਮ ਹੋਣ ਤੋਂ ਪਹਿਲਾਂ ਹੀ ਭਾਰਤ ਨੇ ਦਿੱਤੀ ਪਾਬੰਦੀਆਂ ’ਚ ਢਿੱਲ

ਇਜ਼ਰਾਈਲ-ਫਿਲਸਤੀਨ ਸੰਘਰਸ਼ 'ਚ ਚਾਰੇ ਪਾਸੇ ਤਬਾਹੀ, ਹੁਣ ਤੱਕ 43 ਦੀ ਮੌਤ

ਐਰਦੋਆਨ ਦੀ ਪੁਤਿਨ ਨੂੰ ਅਪੀਲ - ਇਜ਼ਰਾਈਲ ਨੂੰ ਸਿਖਾਇਆ ਜਾਵੇ ਸਬਕ

ਅਸਟ੍ਰੇਲੀਆ ਦੀਆਂ ਅੰਤਰਰਾਸ਼ਟਰੀ ਸਰਹੱਦਾਂ 2022 ਦੇ ਅੱਧ ਤੋਂ ਬਾਅਦ ਖੋਲ੍ਹਣ ਦੀ ਸੰਭਾਵਨਾ