Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਐਨ.ਜੀ.ਓ 'ਸਿਟੀ ਨੀਡਜ਼' ਵੱਲੋਂ ਕੋਵਿਡ-19 ਸੰਬਧੀ ਤਿਆਰ ਕੀਤੀ ਡਾਕਊਮੈਂਟਰੀ ਜਾਰੀ

April 17, 2021 05:10 PM

ਲੁਧਿਆਣਾ, 17 ਅਪ੍ਰੈਲ (ਏਜੰਸੀ) : ਲੁਧਿਆਣਾ ਵਿੱਚ ਕੋਵਿਡ ਟੀਕਾਕਰਣ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਕੋਚਰ ਮਾਰਕੀਟ ਰੋਡ ਸਥਿਤ 'ਦ ਕਰੇਨਲਜ਼ ਪ੍ਰਿੰਟਰਜ਼' ਵਿੱਚ ਇੱਕ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ।

ਵੈਕਸੀਨ ਨੂੰ ਮਹਾਂਮਾਰੀ ਵਿਰੁੱਧ ਇੱਕ ਹਥਿਆਰ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ ਟੀਕਾਕਰਨ ਵਿੱਚ ਤੇਜੀ ਲਿਆਉਣ ਨਾਲ ਹੀ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਸਾਰੇ ਯੋਗ ਵਿਅਕਤੀ ਲਾਜ਼ਮੀ ਤੌਰ 'ਤੇ ਟੀਕਾਕਰਨ ਕੇਂਦਰਾਂ 'ਤੇ ਜਾ ਕੇ ਬੇਝਿੱਜਕ ਤੇ ਬਿਨ੍ਹਾਂ ਕਿਸੇ ਡਰ ਤੋਂ ਆਪਣਾ ਟੀਕਾਕਰਨ ਕਰਵਾਉਣ।

ਆਸ਼ੂ ਨੇ ਕਿਹਾ ਕਿ ਜਿਵੇਂ ਹੀ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਵੈਕਸੀਨੇਸ਼ਨ ਦਿੱਤੀ ਜਾਵੇਗੀ, ਨਿਸਚਿਤ ਹੀ ਅਸੀਂ ਇਸ ਮਹਾਂਮਾਰੀ ਦੀ ਪਸਾਰ ਲੜੀ ਨੂੰ ਤੋੜਨ ਵਿੱਚ ਕਾਮਯਾਬ ਹੋ ਜਾਵਾਂਗੇ।

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਲਗਭਗ 4 ਲੱਖ ਲਾਭਪਾਤਰੀਆਂ ਨੇ ਟੀਕੇ ਨੂੰ ਹਥਿਆਰ ਵਜੋਂ ਅਪਣਾਇਆ ਹੈ ਜੋ ਕਿ ਵਧੇਰੇ ਤਸੱਲੀਬਖਸ਼ ਨਹੀਂ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਅਦਿੱਖ ਦੁਸ਼ਮਣ ਖ਼ਿਲਾਫ਼ ਲੜਾਈ ਵਿੱਚ ਯੋਗਦਾਨ ਪਾਉਣ ਦੀ ਲੋੜ ਹੈ, ਜੋ ਲਗਾਤਾਰ ਹਮਲਾਵਰ ਹੋ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਸ਼ਾਸਨ ਇਸ ਟੀਕਾਕਰਨ ਮੁਹਿੰਮ ਵਿੱਚ ਲੋਕਾਂ ਦੀ ਸਹੂਲਤ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਨ੍ਹਾਂ ਦੇ ਘਰਾਂ ਦੇ ਨੇੜੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਵਸਨੀਕ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਅਧਿਕਾਰੀਆਂ ਨੂੰ ਤਨਦੇਹੀ ਨਾਲ ਸਹਿਯੋਗ ਕਰਨ ਜੋ ਉਨ੍ਹਾਂ ਦੇ ਬਚਾਅ ਲਈ ਕਵਚ ਮੁਹੱਈਆ ਕਰਵਾਉਣ ਵਿਚ ਨਿਰੰਤਰ ਯਤਨ ਕਰ ਰਹੇ ਹਨ।

ਉਨ੍ਹਾਂ ਸਥਾਨਕ ਐਨ.ਜੀ.ਓ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਕਿ ਹਰੇਕ ਯੋਗ ਵਸਨੀਕ (45 ਸਾਲ ਤੋਂ ਵੱਧ ਉਮਰ) ਨੂੰ ਕੋਵਿਡ-19 ਤੋਂ ਬਚਾਅ ਲਈ ਟੀਕਾਕਰਣ ਕੀਤਾ ਗਿਆ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਦੇ ਟੀਕਾਕਰਨ ਦਾ ਟੀਚਾ ਜਲਦ ਤੋਂ ਜਲਦ ਹਾਸਲ ਕੀਤਾ ਜਾ ਸਕੇ।

ਆਸ਼ੂ ਨੇ ਕਿਹਾ ਕਿ ਐਨ.ਜੀ.ਓ ਦੇ ਵਲੰਟੀਅਰ ਟੀਕੇ ਲਗਾਉਣ ਦੇ ਉਨ੍ਹਾਂ ਦੇ ਨਿੱਜੀ ਤਜ਼ਰਬੇ ਨੂੰ ਸਾਂਝਾ ਕਰਕੇ ਟੀਕੇ ਬਾਰੇ ਉਨ੍ਹਾਂ ਦੀਆਂ ਸਾਰੀਆਂ ਸ਼ੰਕਾਵਾਂ/ਅਫ਼ਵਾਹਾਂ ਦਾ ਹੱਲ ਕੱਢਣ ਲਈ ਲੋਕਾਂ ਤੱਕ ਪਹੁੰਚ ਕਰ ਸਕਦੇ ਹਨ ਕਿਉਂਕਿ ਇਹ ਦੋ-ਪੱਖੀ ਸੰਚਾਰ ਲੋਕਾਂ ਦੇ ਮਨਾਂ 'ਤੇ ਅਮਿੱਟ ਪ੍ਰਭਾਵ ਛੱਡੇਗਾ ਅਤੇ ਉਨ੍ਹਾਂ ਨੂੰ ਵਲੰਟੀਅਰ ਵਜੋਂ ਟੀਕਾਕਰਨ ਲਈ ਉਤਸ਼ਾਹਿਤ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਮਹਾਂਮਾਰੀ ਬਾਰੇ ਐਨ.ਜੀ.ਓ 'ਸਿਟੀ ਨੀਡਜ਼' ਵੱਲੋਂ ਤਿਆਰ ਕੀਤੀ ਗਈ ਇੱਕ ਡਾਕਊਮੈਂਟਰੀ ਵੀ ਜਾਰੀ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ