Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਕੰਟੈਕਟ ਟ੍ਰੇਸਿੰਗ ਤੇ ਕੋਵਿਡ ਰੋਕੂ ਟੀਕਾਕਰਨ ਨਾਲ ਤੋੜਿਆ ਜਾ ਰਿਹੈ ਕੋਰੋਨਾ ਵਾਇਰਸ ਦਾ ਲੱਕ : ਡਾ. ਗੀਤਾਂਜਲੀ ਸਿੰਘ

April 17, 2021 05:14 PM

ਨਵਾਂਸ਼ਹਿਰ, 17 ਅਪ੍ਰੈਲ (ਏਜੰਸੀ) : ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿਚ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਦੌਰਾ ਕੀਤਾ।

ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਦੇ 9 ਪਿੰਡਾਂ ਨੂੰ ਕਵਰ ਕੀਤਾ ਗਿਆ। ਪਿੰਡ ਸੋਇਤਾ, ਬਹਿਲੂਰ ਕਲਾਂ, ਕਰੀਮਪੁਰ, ਭਘੋਰਾ, ਮੁਬਾਰਕਪੁਰ, ਮਹਿੰਦੀਪੁਰ, ਛੋਕਰਾਂ, ਮਝੂਰ ਅਤੇ ਅਟਾਲਾ ਵਿਚ ਅੱਜ 45 ਸਾਲ ਤੋਂ ਵੱਧ ਉਮਰ ਦੇ ਕੁੱਲ 659 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ। ਪਿੰਡ ਮਝੂਰਾ ਵਿਖੇ 60, ਓਟਾਲਾ ਵਿਖੇ 60, ਮਹਿੰਦੀਪੁਰ ਵਿਖੇ 80, ਮੁਬਾਰਕਪੁਰ ਵਿਖੇ 80, ਬਹਿਲੂਰ ਕਲਾਂ ਵਿਖੇ 70, ਸੋਇਤਾ ਵਿਖੇ 50, ਛੋਕਰਾਂ ਵਿਖੇ 50, ਭਘੋਰਾ ਵਿਖੇ 30, ਕਰੀਮਪੁਰ ਵਿਖੇ 100 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।

ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਟੈਕਟ ਟ੍ਰੇਸਿੰਗ ਅਤੇ ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਵਾਇਰਸ ਦਾ ਲੱਕ ਤੋੜਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।

ਉਨ੍ਹਾਂ ਅੱਗੇ ਕਿਹਾ ਕਿ ਕੰਟੈਕਟ ਟ੍ਰੇਸਿੰਗ ਨਾਲ ਕੋਰੋਨਾ ਦੇ ਵਧ ਰਹੇ ਮਾਮਲਿਆਂ ਉੱਤੇ ਲੱਗਾਮ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜਿੰਨੀ ਛੇਤੀ ਕੋਵਿਡ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕਾਂ ਨੂੰ ਅਲੱਗ ਕਰਾਂਗੇ, ਓਨੀ ਛੇਤੀ ਹੀ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਵਿਚ ਸਫਲ ਹੋਵਾਂਗੇ।

ਸੀਨੀਅਰ ਮੈਡੀਕਲ ਅਫਸਰ ਨੇ ਕੋਵਿਡ ਰੋਕੂ ਟੀਕਾਕਰਨ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਮੁੱਢੋ ਰੱਦ ਕਰਦਿਆਂ ਦੱਸਿਆ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ