Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਮਾਸਕ ਨਾ ਪਾਉਣ ਸਬੰਧੀ 366 ਚਲਾਨ ਕੱਟੇ, ਕਰਫਿਊ ਉਲੰਘਣਾ ਸਬੰਧੀ 15 ਮੁਕੱਦਮੇ ਦਰਜ਼

April 17, 2021 05:20 PM

ਐਸ ਏ ਐਸ ਨਗਰ, 17 ਅਪਰੈਲ (ਏਜੰਸੀ) : ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਾਉਣ ਸਬੰਧੀ 366 ਚਲਾਨ ਕੱਟੇ। ਇਸ ਦੇ ਨਾਲ ਹੀ ਰਾਤ ਦੇ ਕਰਫਿਊ ਦੀ ਉਲੰਘਣਾ ਸਬੰਧੀ ਜਿੱਥੇ 15 ਐਫ ਆਈ ਆਰਜ਼ ਦਰਜ ਕੀਤੀਆਂ ਗਈਆਂ, ਉਥੇ 66 ਵਾਹਨ ਜ਼ਬਤ ਵੀ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ।

ਪੁਲੀਸ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਹਾਲ ਜਾਂ ਹੋਟਲ ਜਿੱਥੇ ਤੈਅ ਗਿਣਤੀ ਤੋਂ ਵੱਧ ਲੋਕ ਇਕੱਠੇ ਹੋਣਗੇ, ਉਹਨਾਂ ਲੋਕਾਂ ਦੇ ਨਾਲ ਨਾਲ ਹੋਟਲ ਜਾਂ ਹਾਲ ਦੇ ਮਾਲਕ ਖ਼ਿਲਾਫ਼ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇਗੀ। ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਹਨਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ। ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉਤੇ ਜਾਰੀ ਹੈ। ਇਸ ਜ਼ਿਲ੍ਹਾ ਵਾਸੀ ਅੱਗੇ ਹੋ ਕੇ ਵੈਕਸੀਨੇਸ਼ਨ ਕਰਵਾਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ