Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

"ਸਾਨੂੰ ਟੀਕਾ ਲੱਗ ਚੁੱਕਾ ਹੈ" ਸਟੀਕਰ ਮੁਹਿੰਮ ਦੀ ਸ਼ੁਰੂਆਤ

April 17, 2021 05:34 PM

ਲੁਧਿਆਣਾ, 17 ਅਪ੍ਰੈਲ (ਏਜੰਸੀ) : ਟੀਕਾਕਰਨ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ, ਲੁਧਿਆਣਾ ਪ੍ਰਸ਼ਾਸਨ ਵੱਲੋਂ ਅੱਜ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲੋਕਾਂ ਨੂੰ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ "ਸਾਨੂੰ ਟੀਕਾ ਲੱਗ ਚੁੱਕਾ ਹੈ" ਸਟੀਕਰ ਮੁਹਿੰਮ ਦੀ ਸ਼ੁਰੂਆਤ ਕੀਤੀ।

ਪ੍ਰਸ਼ਾਸਨ ਵੱਲੋ ਉਨ੍ਹਾਂ ਵਸਨੀਕਾਂ ਦੇ ਘਰਾਂ ਦੇ ਬਾਹਰ ਸਟਿੱਕਰ ਚਿਪਕਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਿਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਵੱਲੋਂ ਟੀਕਾਕਰਨ ਕਰਵਾ ਲਿਆ ਗਿਆ ਹੈ।

ਇਸ ਸਬੰਧ ਵਿਚ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਆਪਣੀ ਪਤਨੀ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੇ ਨਾਲ ਕਿਹਾ ਕਿ ਸਟਿੱਕਰਾਂ ਰਾਹੀਂ ਟੀਕਾਕਰਣ ਨੂੰ ਉਤਸ਼ਾਹਤ ਕਰਨਾ ਪ੍ਰਸ਼ਾਸਨ ਦੀ ਇਹ ਇਕ ਹੋਰ ਪਹਿਲ ਹੈ, ਇਸ ਮਹਾਂਮਾਰੀ ਵਿਰੁੱਧ ਵੈਕਸੀਨੇਸ਼ਨ ਪ੍ਰਾਪਤ ਕਰ ਚੁੱਕੇ ਲੋਕਾਂ ਦੇ ਸਮਰਥਨ ਰਾਹੀਂ ਇੱਕ ਲਹਿਰ ਬਣੇਗੀ ਜੋ ਪੂਰੇ ਦੇਸ਼ ਵਿੱਚ ਵੱਡੇ ਪੱਧਰ 'ਤੇ ਆਪਣੇ ਪੈਰ ਪਸਾਰ ਚੁੱਕੀ ਹੈ।

ਟੀਕਾਕਰਨ ਨੂੰ ਹੁਲਾਰਾ ਦੇਣ ਲਈ ਇਸ ਵਿਲੱਖਣ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਸ਼ੂ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਵਧੇਰੇ ਲੋਕ ਵੈਕਸੀਨੇਸ਼ਨ ਲਈ ਅੱਗੇ ਆਉਣਗੇ ਜੋ ਇਸ ਮਹਾਂਮਾਰੀ ਦੀ ਲੜੀ ਤੋੜਨ ਵਿੱਚ ਸਹਾਈ ਸਿੱਧ ਹੋਣਗੇ।

ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਪਰਵੀਨ ਸ਼ਰਮਾ ਨੇ ਕਿਹਾ ਕਿ ਇਹ ਮੁਹਿੰਮ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਝੁੱਠੀਆਂ ਅਫਵਾਹਾਂ ਨੂੰ ਵੀ ਦੂਰ ਕਰਨ ਵਿਚ ਸਹਾਇਤਾ ਕਰੇਗੀ ਅਤੇ ਜਲਦ ਤੋਂ ਜਲਦ ਸਮਾਜ ਨੂੰ ਆਮ ਜ਼ਿੰਦਗੀ ਵੱਲ ਲੈ ਜਾਵੇੇਗੀ।ਉਨ੍ਹਾਂ ਕਿਹਾ ਕਿ ਟੀਕਾਕਰਨ ਇਸ ਮਹਾਂਮਾਰੀ ਤੋਂ ਲੋਕਾਂ ਦੀ ਜਾਨ ਬਚਾਉਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦਾ ਇਕੋ ਇਕ ਰਸਤਾ ਹੈ।

ਤੱਥਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਕਾਂ ਦੇ ਲੋਕਾਂ ਨੇ ਪੂਰੇ ਦਿਲ ਨਾਲ ਟੀਕਾਕਰਨ ਪ੍ਰੋਗਰਾਮ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਦੀ ਅੱਧੀ ਆਬਾਦੀ ਨੇ ਟੀਕਾ ਪ੍ਰਾਪਤ ਕੀਤਾ ਹੈ ਉੱਥੇ ਕੋਵਿਡ ਪੋਜ਼ਟਿਵ ਕੇਸਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਲੁਧਿਆਣਾ ਦੇ ਲੋਕਾਂ ਨੂੰ ਵੀ ਅੱਗੇ ਆ ਕੇ ਇਸ ਟੀਕੇ ਨੂੰ ਹਥਿਆਰ ਵਜੋਂ ਅਪਣਾਉਣਾ ਚਾਹੀਦਾ ਹੈ।ਉਨ੍ਹਾਂ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ, ਨੇੜਲੇ ਸਰਕਾਰੀ/ਨਿੱਜੀ ਸਿਹਤ ਸੰਸਥਾਵਾਂ ਜਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਟੀਕਾ ਪ੍ਰਾਪਤ ਕਰਕੇ ਆਪਣੇ ਘਰਾਂ ਦੇ ਬਾਹਰ ਸਟਿੱਕਰ ਚਿਪਕਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਟਿੱਕਰ ਸਾਰੇ ਟੀਕਾਕਰਨ ਕੈਂਪਾਂ ਵਿੱਚ ਉਪਲੱਬਧ ਹਨ ਅਤੇ ਲੋਕ ਇਸ ਸਟਿੱਕਰ ਨੂੰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਵੀ ਪ੍ਰਾਪਤ ਕਰ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ