Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਜ਼ਮਾਨਤ ਮਿਲਣ ਦੇ ਕੁਝ ਘੰਟਿਆਂ ਬਾਅਦ ਹੀ ਦੀਪ ਸਿੱਧੂ ਮੁੱੜ ਗਿਰਫ਼ਤਾਰ

April 17, 2021 06:14 PM

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ) : ਦਿੱਲੀ ਦੀ ਤੀਸ ਹਜ਼ਾਰੀ ਕੋਰਟ ਤੋਂ ਲਾਲ ਕਿਲੇ 'ਤੇ ਝੰਡਾ ਲਹਿਰਾਉਣ ਦੇ ਦੋਸ਼ੀ ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਤੋਂ ਕੁਝ ਘੰਟਿਆਂ ਬਾਅਦ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਦੁਪਹਿਰ ਨੂੰ ਤਿਹਾੜ ਜੇਲ੍ਹ ਜਾ ਕੇ ਗਿਰਫ਼ਤਾਰ ਕਰ ਲਿਆ। ਇਸ ਵਾਰ ਉਸ ਦੀ ਗਿਰਫ਼ਤਾਰੀ ਪੁਰਾਤੱਤਵ ਵਿਭਾਗ ਵੱਲੋਂ ਭੰਨ-ਤੋੜ ਦੀ ਸ਼ਿਕਾਇਤ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਬੀਤੀ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਜ਼ਬਰਦਸਤ ਹਿੰਸਾ ਦੇ ਨਾਲ ਲਾਲ ਕਿਲੇ ਉੱਤੇ ਝੰਡਾ ਲਹਿਰਾਉਣ ਦੇ ਦੋਸ਼ ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਦੀਪ ਸਿੱਧੂ ਨੂੰ 9 ਫਰਵਰੀ ਨੂੰ ਹਰਿਆਣੇ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਜੱਜ ਨੀਲੋਫਰ ਆਬੀਦਾ ਪਰਵੀਨ ਨੇ ਅੱਜ ਸਵੇਰੇ ਤੀਹ ਹਜ਼ਾਰ ਰੁਪਏ ਦੇ ਨਿੱਜੀ ਬਾਂਡ ਤੇ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਸੀ। ਜ਼ਮਾਨਤ ਦੇਣ ਤੋਂ ਇਲਾਵਾ ਅਦਾਲਤ ਨੇ ਕਈ ਸ਼ਰਤਾਂ ਵੀ ਲਗਾਈਆਂ ਜਿਨ੍ਹਾਂ ਵਿੱਚ ਜਾਂਚ ਅਧਿਕਾਰੀ ਨੂੰ ਪਾਸਪੋਰਟ ਦੇਣਾ ਅਤੇ ਮੋਬਾਈਲ ਨੰਬਰ ਅਤੇ ਲੋਕੇਸ਼ਨ ਹਮੇਸ਼ਾ ਚਾਲੂ ਰੱਖਣਾ, ਹਰ ਮਹੀਨੇ ਦੀ 15 ਤਰੀਕ ਨੂੰ ਜਾਂਚ ਅਧਿਕਾਰੀ ਨੂੰ ਫੋਨ ਕਰਨਾ ਅਤੇ ਜਾਂਚ ਵਿੱਚ ਸਹਿਯੋਗ ਦੇਣਾ ਸ਼ਾਮਲ ਸੀ।

ਲਾਲ ਕਿਲੇ ਦੀ ਹਿੰਸਾ ਦੀ ਘਟਨਾ ਤੋਂ ਕੁਝ ਦਿਨਾਂ ਬਾਅਦ ਏਐਸਆਈ ਨੇ ਇਸ ਜਗ੍ਹਾ ਦਾ ਦੌਰਾ ਕੀਤਾ ਅਤੇ ਜਾਂਚ ਕੀਤੀ। ਉਨ੍ਹਾਂ ਨੇ ਪਾਇਆ ਕਿ ਇਸ ਇਤਿਹਾਸਕ ਵਿਰਾਸਤ ਦੀ ਭੰਨ- ਤੋੜ ਕਰਕੇ ਕੇ ਨੁਕਸਾਨ ਪਹੁੰਚਿਆ ਗਿਆ ਹੈ। ਪੁਰਾਤੱਤਵ ਵਿਭਾਗ ਦੀ ਸ਼ਿਕਾਇਤ 'ਤੇ ਵੱਖਰੀ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਜਾਂਚ ਕਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਸੀ। ਸ਼ਨੀਵਾਰ ਨੂੰ ਜਦੋਂ ਦੀਪ ਸਿੱਧੂ ਨੂੰ ਅਦਾਲਤ ਤੋਂ ਜ਼ਮਾਨਤ ਮਿਲੀ, ਤਾਂ ਪੁਲਿਸ ਟੀਮ ਨੇ ਉਸੇ ਐਫਆਈਆਰ ਵਿੱਚ ਤਿਹਾੜ ਜੇਲ੍ਹ ਜਾ ਕੇ ਉਸ ਨੂੰ ਗਿਰਫ਼ਤਾਰ ਕਰ ਲਿਆ। ਇਸ ਕਾਰਨ ਉਹ ਜ਼ਮਾਨਤ ਮਿਲਣ ਤੋਂ ਬਾਅਦ ਵੀ ਤਿਹਾੜ ਤੋਂ ਬਾਹਰ ਨਹੀਂ ਆ ਸਕਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ