Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਹਰਿਆਣਾ

18 ਸਾਲਾਂ ਬੀਐਸਸੀ ਵਿਦਿਆਰਥਣ ਨੇ ਕੀਤਾ ਸੁਸਾਈਡ 

April 17, 2021 08:06 PM

ਪਰਿਵਾਰ ਨੇ ਕਿਹਾ : ਪੜ੍ਹਾਈ ਕਰਕੇ ਮਾਨਸਿਕ ਤਣਾਅ ਵਿੱਚ ਸੀ

ਕੁਰੂਕਸ਼ੇਤਰ, 17 ਅਪ੍ਰੈਲ (ਜਸਬੀਰ ਸਿੰਘ ਦੁੱਗਲ) : ਇੱਥੇ ਬੀ.ਐੱਸ.ਸੀ. ਪਹਿਲੇ ਸਾਲ ਦੀ ਇਕ ਵਿਦਿਆਰਥਣ ਨੇ ਮੌਤ ਨੂੰ ਗਲੇ ਲਗਾ ਲਿਆ ਹੈ। ਉਹ ਆਪਣੇ ਘਰ ਫਾਹੇ ‘ਤੇ ਲਟਕਦੀ ਮਿਲੀ। ਮੌਕੇ 'ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਾਮਲਾ ਸੈਕਟਰ-3 ਦਾ ਹੈ। ਸੂਚਨਾ ਮਿਲਦੇ ਹੀ ਸੈਕਟਰ-5 ਚੌਕੀ ਪੁਲੀਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕਾ ਦੀ ਪਛਾਣ 18 ਸਾਲਾ ਜਯੋਤੀ ਵਾਸੀ ਸੈਕਟਰ-3 ਵਜੋਂ ਹੋਈ ਹੈ।  ਜਯੋਤੀ ਦੇ ਪਿਤਾ ਸੈਕਟਰ-3 ਵਿਚ ਚਾਹ ਦੀ ਦੁਕਾਨ ਚਲਾਉਂਦੇ ਹਨ। ਉਸ ਨੇ ਸੈਕਟਰ-3 ਵਿੱਚ ਹੀ ਆਪਣਾ ਘਰ ਬਣਾਇਆ ਹੈ।  ਸੈਕਟਰ -5 ਚੌਕੀ ਇੰਚਾਰਜ ਬਲਬੀਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਪਰਿਵਾਰ ਨੇ ਮਾਨਸਿਕ ਤਣਾਅ ਨੂੰ ਖੁਦਕੁਸ਼ੀ ਦਾ ਕਾਰਨ ਦਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਯੋਤੀ ਪਲਵਲ ਸਰਕਾਰੀ ਕਾਲਜ ਵਿੱਚ ਪੜ੍ਹ ਰਹੀ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਉਹ ਪੜ੍ਹਾਈ ਨੂੰ ਲੈ ਕੇ ਚਿੰਤਤ ਸੀ। ਸ਼ੁੱਕਰਵਾਰ ਰਾਤ ਨੂੰ ਜਯੋਤੀ ਦੀ ਭਰਜਾਈ ਘਰ ਰਸੋਈ ਵਿਚ ਕੰਮ ਕਰ ਰਹੀ ਸੀ, ਜਿਸ ਨੂੰ ਕੁਝ ਸਮੇਂ ਬਾਅਦ ਚੁਬਾਰੇ ਵਿਚੋਂ ਚੀਕਾਂ ਦੀ ਆਵਾਜ਼ ਆਈ। ਕਿਸੇ ਅਣਸੁਖਾਵੀਂ ਸਥਿਤੀ ਤੋਂ ਡਰਦੇ ਹੋਏ, ਪਰਿਵਾਰ ਤੁਰੰਤ ਪਹੁੰਚ ਗਿਆ ਅਤੇ ਵੇਖਿਆ ਕਿ ਜਯੋਤੀ ਪੱਖੇ 'ਤੇ ਲਟਕ ਰਹੀ ਸੀ। ਕਾਹਲੀ ਵਿੱਚ ਪਰਿਵਾਰ ਉਸ ਨੂੰ ਹੇਠਾਂ ਲਿਆਇਆ ਅਤੇ ਤੁਰੰਤ ਉਸ ਨੂੰ ਅੰਸਲ ਸਿਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੈ ਗਿਆ। ਹਸਪਤਾਲ ਵਿਚ ਮੁਢਲੀ ਜਾਂਚ ਮਗਰੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਰ ਪਰਿਵਾਰ ਵਾਲਿਆਂ ਨੇ ਇਸ ਮਾਮਲੇ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਪੁਲੀਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਕਿਸਾਨ ਜਿਣਸਾਂ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ

ਰੁੱਖਾਂ ਅਤੇ ਮਨੁੱਖਾਂ ਦੀ ਸਾਂਝ ਨੂੰ ਹੋਰ ਪੱਕਿਆਂ ਕਰਨ ਦੀ ਲੋੜ: ਸਿੰਘਪੁਰਾ

ਕੋਰੋਨਾ ਪੀੜਤਾਂ ਨੂੰ ਘਰਾਂ ਵਿੱਚ ਹੀ ਹਰ ਸੰਭਵ ਸਹਾਇਤਾ ਦੇਵੇਗੀ ਹੈਲਪਰ : ਤਿਲਕ ਰਾਜ

ਆਕਸੀਜਨ ਸਲੰਡਰਾਂ ਦੀ ਹੋਮ ਡਿਲੀਵਰੀ ਪਹਿਲ ਦੇ ਆਧਾਰ ’ਤੇ ਹੋਵੇ: ਮੁੱਖ ਸਕੱਤਰ

ਬੱਚੇ ਪੁਛਦੇ ਹਨ ਪਾਪਾ ਆਪਾਂ ਮੂਵੀ ਦੇਖਣ ਕਦੋ ਜਾਵਾਂਗੇ

ਸਮਸ਼ਾਨ ਘਾਟਾਂ ਨੂੰ ਗਰਾਟਾਂ ਦੇਣ ਦੀ ਥਾਂ ਸਰਕਾਰ ਨਵੇਂ ਹਸਪਤਾਲ ਉਸਾਰੇ : ਵਿਰਕ

ਹਸਪਤਾਲ ’ਚ ਦਾਖਲਾ ਨਾ ਮਿਲਣ ’ਤੇ ਬਜ਼ੁਰਗ ਦੀ ਵ੍ਹੀਲ ਚੇਅਰ ’ਤੇ ਮੌਤ

ਜੇ ਕਣਕ ਦੀ ਖਰੀਦ ਦੁਬਾਰਾ ਸ਼ੁਰੂ ਨਾ ਕੀਤੀ ਤਾਂ ਕਰਾਂਗੇ ਧਰਨੇ ਪ੍ਰਦਰਸ਼ਨ : ਔਲਖ

ਪਿੰਡ ਜਲਮਾਨਾ ’ਚ ਬਿਨਾਂ ਮਾਸਕ ਤੇ ਨੇਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ ਚਿਤਾਵਨੀ

ਕਾਲਾਂਵਾਲੀ ਦੇ ਸਾਬਕਾ ਵਿਧਾਇਕ ਵੈਕਸੀਨ ਲਗਾਵਾਉਣ ਦੇ ਪ੍ਰਚਾਰ ਹਿਤ ਜੁਟੇ