Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਸੂਬੇ ਵਿਚ ਹੁਣ ਤੱਕ ਮੰਡੀਆਂ ਵਿਚ ਪਹੁੰਚੀ 86 ਫੀਸਦੀ ਕਣਕ ਦੀ ਕੀਤੀ ਖ਼ਰੀਦ-ਰਵੀ ਭਗਤ

April 17, 2021 08:09 PM

ਨਵਾਂਸ਼ਹਿਰ, 17 ਅਪ੍ਰੈਲ (ਬਲਕਾਰ ਸਿੰਘ ਬੱਲ) : ਕੋਵਿਡ-19 ਮਹਾਮਾਰੀ ਦੌਰਾਨ ਚੁਨੌਤੀਪੂਰਨ ਕੰਮ ਦੇ ਬਾਵਜੂਦ ਸੂਬੇ ਦੀਆਂ ਮੰਡੀਆਂ ਵਿਚ ਹੁਣ ਤੰਕ 29.65 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 25.61 ਲੱਖ ਮੀਟਿ੍ਰਕ ਟਨ, ਭਾਵ 86.37 ਫੀਸਦੀ ਦੀ ਖ਼ਰੀਦ ਸਿਰਫ ਇਕ ਹਫ਼ਤੇ ਦੇ ਅੰਦਰ ਕੀਤੀ ਗਈ ਹੈ। ਮੰਡੀ ਬੋਰਡ ਦੇ ਸਕੱਤਰ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਡਾਇਰੈਕਟਰ ਰਵੀ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਸੰਗਰੂਰ ਕਣਕ ਦੀ ਆਮਦ ਦੇ ਮਾਮਲੇ ਵਿਚ ਸਭ ਤੋਂ ਮੋਹਰੀ ਚੱਲ ਰਿਹਾ ਹੈ, ਜਿਥੇ ਹੁਣ ਤੱਕ 4.76 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਇਸ ਤੋਂ ਬਾਅਦ ਮੰਡੀਆਂ ਵਿਚ ਕ੍ਰਮਵਾਰ 3.87 ਲੱਖ ਮੀਟਿ੍ਰਕ ਟਨ ਅਤੇ 2.32 ਲੱਖ ਮੀਟਿ੍ਰਕ ਟਨ ਨਾਲ ਪਟਿਆਲਾ ਅਤੇ ਮਾਨਸਾ ਦਾ ਨੰਬਰ ਆਉਂਦਾ ਹੈ। ਉਨਾਂ ਕਿਹਾ ਕਿ ਹਾੜੀ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਰਾਜ ਵਿਚ 130 ਲੱਖ ਮੀਟਿ੍ਰਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਹੈ। ਉਨਾਂ ਇਹ ਵੀ ਖੁਲਾਸਾ ਕੀਤਾ ਕਿ ਕੋਵਿਡ-19 ਕਾਰਨ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਮੰਡੀਆਂ ਵਿਚ ਭੀੜ ਘਟਾਉਣ ਲਈ ਮੰਡੀ ਬੋਰਡ ਅਤੇ ਵੱਖ-ਵੱਖ ਮਾਰਕੀਟ ਕਮੇਟੀਆਂ ਵੱਲੋਂ ਆੜਤੀਆਂ ਰਾਹੀਂ 5.74 ਲੱਖ ਪਾਸ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਫ਼ਸਲਾਂ ਦੀ ਅਦਾਇਗੀ ਸਬੰਧੀ ਕਿਸਾਨਾਂ ਨੂੰ ਦਰਪੇਸ਼ ਮੁਸਕਲਾਂ ਬਾਰੇ ਉਨਾਂ ਦੱਸਿਆ ਕਿ ਇਸ ਸੀਜ਼ਨ ਤੋਂ ਡੀ. ਬੀ. ਟੀ ਸਿਸਟਮ ਪਹਿਲੀ ਵਾਰ ਪੇਸ਼ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕੁਝ ਤਕਨੀਕੀ ਮਸਲਿਆਂ ਕਾਰਨ ਕੁਝ ਮੁਸ਼ਕਲਾਂ ਆਈਆਂ ਹਨ, ਜਿਨਾਂ ਦਾ ਹੱਲ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ ਅਤੇ ਨਾਲ ਹੀ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਸਕੇ।
ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸਕੱਤਰ ਰਵੀ ਭਗਤ ਨੇ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਰਾਹੋਂ, ਨਵਾਂਸ਼ਹਿਰ ਅਤੇ ਬਲਾਚੌਰ ਦਾਣਾ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਖ਼ਰੀਦ ਨਾਲ ਸਬੰਧਤ ਹੋਰਨਾਂ ਧਿਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਨਾਂ ਭਰੋਸਾ ਦਿਵਾਇਆ ਕਿ ਸਰਕਾਰ ਇਨਾਂ ਮੁਸ਼ਕਲ ਸਮਿਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
ਉਨਾਂ ਕਿਹਾ ਕਿ ਕੋਵਿਡ ਕਾਰਨ ਸੂਬੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਇਹਤਿਆਤੀ ਕਦਮ ਚੁੱਕੇ ਗਏ ਹਨ ਅਤੇ ਉਥੇ ਢੁਕਵੀਂ ਮਾਤਰਾ ਵਿਚ ਮਾਸਕ, ਸੈਨੀਟਾਈਜ਼ਰ ਅਤੇ ਹੱਥ ਧੋਣ ਲਾਂਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸੇ ਤਰਾਂ ਸਾਰੇ ਸਿਹਤ ਸੁਰੱਖਿਆ ਉਪਾਵਾਂ, ਖਾਸ ਕਰਕੇ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ। ਉਨਾਂ ਹਦਾਇਤ ਕੀਤੀ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਨਾਲ ਸਬੰਧਤ ਸਾਰੀਆਂ ਧਿਰਾਂ ਦਾ ਕੋਵਿਡ ਰੋਕੂ ਟੀਕਾਕਰਨ ਯਕੀਨੀ ਬਣਾਇਆ ਜਾਵੇ, ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਉਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10 ਹਜ਼ਾਰ ਐਨ-95 ਮਾਸਕ ਅਤੇ 10 ਹਜ਼ਾਰ ਬੋਤਲਾਂ ਸੈਨੀਟਾਈਜ਼ਰ ਦੀਆਂ ਮੁਹੱਈਆ ਕਰਵਾ ਕੇ ਸਿਹਤ ਪ੍ਰਟੋਕੋਲ ਦੇ ਵਿਸਥਾਰਤ ਪ੍ਰਬੰਧ ਕੀਤੇ ਹਨ, ਤਾਂ ਕਿ ਕੋਵਿਡ-19 ਮਹਾਮਾਰੀ ਕਾਰਨ ਮੁਸ਼ਕਲ ਪੜਾਅ ਵਿਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਮੰਡੀ ਬੋਰਡ ਨੇ ਖ਼ਰੀਦ ਕੇਂਦਰਾਂ ਵਿਚ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35 ਹਜ਼ਾਰ ਲੀਟਰ ਸੈਨੀਟਾਈਜ਼ਰ ਦਾ ਵੀ ਪ੍ਰਬੰਧ ਕੀਤਾ ਹੈ।
ਉਨਾਂ ਕਿਹਾ ਕਿ ਜੇਕਰ ਕਿਸੇ ਧਿਰ ਨੂੰ ਖ਼ਰੀਦ ਕਾਰਜਾਂ ਸਬੰਧੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟ ਵਿਖੇ ਸ਼ਿਕਾਇਤਾਂ ਦੇ ਨਿਵਾਰਣ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਜਲੰਧਰ ਡਵੀਜ਼ਨ ਦੇ ਡਿਪਟੀ ਡਾਇਰੈਕਟਰ (ਫੀਲਡ) ਮੈਡਮ ਰਜਨੀਸ਼ ਰਾਜਪੂਤ, ਡੀ. ਐਫ. ਐਸ. ਸੀ ਰਾਕੇਸ਼ ਭਾਸਕਰ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਸਕੱਤਰ ਪਰਮਜੀਤ ਸਿੰਘ, ਮਾਰਕੀਟ ਕਮੇਟੀ ਬਲਾਚੌਰ ਦੇ ਸਕੱਤਰ ਵਰਿੰਦਰ ਤੋਂ ਇਲਾਵਾ ਮੰਡੀ ਬੋਰਡ, ਫੂਡ ਤੇ ਸਿਵਲ ਸਪਲਾਈ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ