Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਸਿਹਤ

ਕੋਵਿਡ-19 : ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਮਾਮਲੇ

April 19, 2021 10:47 AM

- 1501 ਹੋਰ ਮਰੀਜ਼ਾਂ ਦੀ ਮੌਤ
- ਬਿਹਾਰ ’ਚ 15 ਮਈ ਤੱਕ ਸਕੂਲ, ਕਾਲਜ ਬੰਦ, ਧਾਰਮਿਕ ਸਮਾਗਮਾਂ ’ਤੇ ਰੋਕ

ਏਜੰਸੀਆਂ
ਨਵੀਂ ਦਿੱਲੀ/18 ਅਪ੍ਰੈਲ : ਦੇਸ਼ ’ਚ ਕੋਵਿਡ-19 ਮਹਾਮਾਰੀ ਦਾ ਕਹਿਰ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਵਾਇਰਸ ਨਾਲ ਪੀੜਤ 2.61 ਲੱਖ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,501 ਹੋਰ ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 2,61,500 ਨਵੇਂ ਮਾਮਲੇ ਦਰਜ ਕੀਤੇ ਗਏ।
ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 47 ਲੱਖ 88 ਹਜ਼ਾਰ 109 ਹੋ ਗਈ ਹੈ, ਉੱਥੇ ਹੀ ਇਸ ਦੌਰਾਨ ਰਿਕਾਰਡ 1,38,426 ਮਰੀਜ਼ ਸਿਹਤਮੰਦ ਵੀ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,28,09,643 ਮਰੀਜ਼ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ।
ਦੇਸ਼ ’ਚ ਕੋਰੋਨਾ ਦੇ ਸਰਗਰਮ ਕੇਸ 18 ਲੱਖ ਨੂੰ ਪਾਰ ਕਰਕੇ 18,01,316 ਹੋ ਗਏ ਹਨ। ਇਸ ਦੌਰਾਨ 1,501 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਤੋਂ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,77,150 ਹੋ ਗਈ ਹੈ। ਦੇਸ਼ ’ਚ ਰਿਕਵਰੀ ਦਰ ਘੱਟ ਕੇ 86.62 ਫ਼ੀਸਦੀ ਅਤੇ ਸਰਗਰਮ ਕੇਸਾਂ ਦੀ ਦਰ ਵੱ ਕੇ 12.18 ਫ਼ੀਸਦੀ ਹੋ ਗਈ ਹੈ, ਜਦਕਿ ਮੌਤ ਦਰ ਘੱਟ ਕੇ 1.20 ਫ਼ੀਸਦੀ ਰਹਿ ਗਈ ਹੈ। ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤੱਕ 12,26,22,590 ਕੋਰੋਨਾ ਟੀਕਾ ਲਾਇਆ ਜਾ ਚੁੱਕਾ ਹੈ। ਦੇਸ਼ ’ਚ ਉੱਤਰ ਪ੍ਰਦੇਸ਼, ਦਿੱਲੀ, ਮਹਾਰਾਸ਼ਟਰ ਸੂਬਿਆਂ ’ਚ ਕੋਰੋਨਾ ਦੇ ਕੇਸ ਸਭ ਤੋਂ ਵਧ ਹਨ ਅਤੇ ਇੱਥੇ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਉੱਤਰ ਪ੍ਰਦੇਸ਼ ਵਿਚ 24 ਘੰਟਿਆਂ ਦੌਰਾਨ 19,383 ਨਵੇਂ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ ’ਚ ਕੋਰੋਨਾ ਕੇਸਾਂ ਦਾ ਅੰਕੜਾ ਵਧ ਕੇ 6,49,563 ਹੋ ਗਿਆ ਹੈ, ਜਦਕਿ 419 ਹੋਰ ਮਰੀਜ਼ਾਂ ਦੀ ਮੌਤ ਨਾਲ ਇੱਥੇ ਮੌਤਾਂ ਦਾ ਅੰਕੜਾ ਵਧ ਕੇ 59,970 ਤੱਕ ਪਹੁੰਚ ਗਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਕੋਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਮਾਸਕ ਜ਼ਰੂਰ ਪਹਿਨੋ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਆਪਣੇ ਹੱਥਾਂ ਨੂੰ ਸੈਨੇਟਾਈਜ਼ ਜਾਂ ਸਾਬਣ ਨਾਲ ਧੋਵੋ। ਖ਼ੁਦ ਨੂੰ ਸੁਰੱਖਿਅਤ ਰੱਖਣ ਲਈ ਭੀੜ ਵਿਚ ਜਾਣ ਤੋਂ ਬਚੋ।
ਉਧਰ ਬਿਹਾਰ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਇਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਸਿਨੇਮਾ ਹਾਲ ਅਤੇ ਧਾਰਮਿਕ ਸਥਾਨਾਂ ਨੂੰ 15 ਮਈ ਤੱਕ ਬੰਦ ਰੱਖਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਕੋਵਿਡ ਦੇ ਵਧਦੇ ਮਾਮਲਿਆਂ ਕਾਰਨ ਦੂਜੇ ਰਾਜਾਂ ’ਚ ਗਏ ਪਰਵਾਸੀ ਵੀ ਘਰਾਂ ਨੂੰ ਕੂਚ ਕਰਨ ਲੱਗ ਪਏ ਹਨ, ਇਸ ਕਾਰਨ ਰੇਲਵੇ ਸਟੇਸ਼ਨਾਂ ’ਤੇ ਵੀ ਭਾਰੀ ਭੀੜ ਇਕੱਤਰ ਹੋ ਰਹੀ ਹੈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਬਾਹਰ ਹਨ, ਉਹ ਜਲਦ ਤੋਂ ਜਲਦ ਪਰਤ ਆਉਣ। ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ, ਪਰ ਉਹ ਆ ਜਾਣ, ਕਿਉਂਕਿ ਜਿੰਨੀ ਦੇਰ ਕਰੋਗੇ ਮੁਸ਼ਕਲਾਂ ਹੋਰ ਵਧਣਗੀਆਂ।
ਉਧਰ ਕੇਂਦਰ ਸਰਕਾਰ ਨੇ ਰਾਜਾਂ ਨੂੰ ਇੱਕ ਨਿਰਦੇਸ਼ ਜਾਰੀ ਕੀਤਾ ਹੈ। ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਨਾਇਟ ਕਰਫ਼ਿਊ, ਲਾਕਡਾਊਨ ਅਤੇ ਹੋਰ ਪਾਬੰਦੀਆਂ ਦਰਮਿਆਨ ਵੈਕਸੀਨੇਸ਼ਨ ਪ੍ਰਭਾਵਤ ਨਹੀਂ ਹੋਣੀ ਚਾਹੀਦੀ। ਟੀਕਾਕਰਨ ਨਾਲ ਜੁੜੇ ਲੋਕਾਂ ਨੂੰ ਸੈਂਟਰ ਤੱਕ ਪਹੁੰਚਾਉਣ ’ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਹੋਵੇ, ਇਸ ਦਾ ਰਾਜ ਸਰਕਾਰਾਂ ਧਿਆਨ ਰੱਖਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

ਕੋਰੋਨਾ ਦੇ ਮਰੀਜ਼ਾਂ ਨੂੰ ਸ਼ੁਰੂ 'ਚ ਐਂਟੀਬਾਓਟਿਕ ਦਾ ਕਾਕਟੇਲ ਦੇਣਾ ਖਤਰਨਾਕ : ਡਾ. ਰਣਦੀਪ ਗੁਲੇਰੀਆ

ਕੋਰੋਨਾ ਦੀ ਇਹ ਲਹਿਰ ਸਾਹ 'ਤੇ ਭਾਰੀ, ਵਧੇ ਮਾਮਲੇ

ਕੋਰੋਨਾ ਦਾ ਕਹਿਰ : 24 ਘੰਟਿਆਂ 'ਚ ਪੌਨੇ ਤਿੰਨ ਲੱਖ ਦੇ ਕਰੀਬ ਨਵੇਂ ਕੇਸ, 1619 ਮਰੀਜ਼ਾਂ ਦੀ ਮੌਤ

ਦੇਸ਼ 'ਚ ਤੀਜੇ ਦਿਨ ਵੀ ਕੋਰੋਨਾ ਦੇ ਨਵੇਂ ਮਾਮਲੇ 2 ਲੱਖ ਤੋਂ ਪਾਰ

ਰਣਦੀਪ ਸੁਰਜੇਵਾਲਾ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਹਵਾ ਰਾਹੀਂ ਫੈਲਿਆ ਹੈ ਨਵੀਨ ਕੋਰੋਨਾ ਵਿਸ਼ਾਣੂ

ਕੋਵਿਡ-19 : ਇੱਕ ਦਿਨ 'ਚ ਆਏ 2.17 ਲੱਖ ਤੋਂ ਵੱਧ ਨਵੇਂ ਮਾਮਲੇ, 1185 ਲੋਕਾਂ ਦੀ ਮੌਤ

ਕੋਰੋਨਾ ਸੰਕਟ : ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੀ ਗਿਣਤੀ 2 ਲੱਖ ਦੇ ਪਾਰ

ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ ਦੌਰਾਨ 1.84 ਲੱਖ ਨਵੇਂ ਮਾਮਲੇ, 1027 ਮੌਤਾਂ