Friday, May 07, 2021 ePaper Magazine
BREAKING NEWS
ਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਚੰਡੀਗੜ੍ਹ

ਢੀਂਡਸਾ ਤੇ ਬ੍ਰਹਮਪੁਰਾ ਨੇ ਆਪਣੀਆਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ

April 20, 2021 10:52 AM

- ਚੌਥਾ ਫਰੰਟ ਉਸਾਰਨ ਲਈ ਹਮਖ਼ਿਆਲੀ ਪਾਰਟੀਆਂ ਨਾਲ ਕੀਤਾ ਜਾਵੇਗਾ ਸੰਪਰਕ

ਕੁਲਬੀਰ ਸਿੰਘ
ਚੰਡੀਗੜ੍ਹ/ ਅੰਮ੍ਰਿਤਸਰ/19 ਅਪ੍ਰੈਲ : ਅੱਜ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁੁਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 6 ਮੈਂਬਰੀ ਏਕਤਾ ਕਮੇਟੀ ਦੇ ਪ੍ਰਮੁੱਖ ਬੁਲਾਰੇ ਕਰਨੈਲ ਸਿੰਘ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਪੰਜਾਬੀਆਂ ਦੀ ਚਾਹਤ ਨੂੰ ਧਿਆਨ ਵਿੱਚ ਰੱਖਦਿਆਂ ਦੋਹਾ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਇੱਕ ਸਾਂਝੀ ਤਾਲਮੇਲ ਏਕਤਾ ਕਮੇਟੀ ਗਠਿਤ ਕੀਤੀ ਸੀ, ਜਿਸ ਵਿੱਚ ਬ੍ਰਹਮਪੁਰਾ ਅਤੇ ਢੀਂਡਸਾ ਨੇ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਕਰਨੈਲ ਸਿੰਘ, ਜਗਦੀਸ਼ ਸਿੰਘ ਗਰਚਾ, ਰਣਜੀਤ ਸਿੰਘ ਤਲਵੰਡੀ ਤੇ ਐਡਵੋਕੇਟ ਸਿੰਦਰਪਾਲ ਸਿੰਘ ਬਰਾੜ ਨੂੰ ਮੈਂਬਰ ਬਣਾਇਆ ਸੀ ।
ਸੁਖਦੇਵ ਸਿੰਘ ਢੀਂਡਸਾ ਤੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਮਈ ਦੇ ਪਹਿਲੇ ਹਫਤੇ ਨਵੀਂ ਪਾਰਟੀ ਦਾ ਗਠਨ ਕਰਕੇ ਮਜ਼ਬੂਤ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਤੇ ਹਮਖ਼ਿਆਲੀ ਪਾਰਟੀਆਂ ਨਾਲ ਤਾਲਮੇਲ ਕਰਕੇ ਚੌਥੇ ਫਰੰਟ ਦਾ ਗਠਨ ਹੋਵੇਗਾ ਤਾਂ ਜੋ ਪ੍ਰਮੱਖ ਸਿਆਸੀ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ, ਜਿਨ੍ਹਾਂ ਨੂੰ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ ।
ਉਕਤ ਆਗੂੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਜਿੱਦ ਛੱਡ ਕੇ ਕਿਸਾਨੀ ਮੰਗਾਂ ਤੁਰੰਤ ਸਵੀਕਾਰ ਕਰਨ ਤੇ ਕਈ ਮਹੀਨਿਆਂ ਤੋਂ ਆਪਣੇ ਹੱਕੀ ਮੰਗਾਂ ਖਾਤਰ ਅੰਦੋਲਨ ਕਰ ਰਹੇ ਦੇਸ਼ ਦੇ ਅੰਨਦਾਤੇ ਨੂੰ ਰਾਹਤ ਦਿਵਾਉਣ । ਸਵਰਗਵਾਸੀ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਬੇਟੇ ਰਣਜੀਤ ਸਿੰਘ ਤਲਵੰਡੀ ਦੀ ਚੰਡੀਗੜ ਸਥਿਤ ਕੋਠੀ ’ਚ ਦੋੋਹਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਮੀਟਿੰਗ ਉਪਰੰਤ ਬਰਗਾੜੀ ਕਾਂਡ ਦੇ ਦੋਸ਼ੀ ਫੜਨ ਤੇ ਪੀੜਤਾਂ ਨੂੰ ਇਨਸਾਫ ਦੇਣ ਲਈ ਉੱਚ ਪੱਧਰੀ ਵਫਦ ਪੰਜਾਬ ਦੇ ਗਵਰਨਰ ਨੂੰ ਜਲਦੀ ਮਿਲੇਗਾ ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੇ ਬਾਦਲ ਦੋਹੇ ਫਰੈਂਡਲੀ ਮੈਚ ਖੇਡ ਰਹੇ ਹਨ, ਜਿਸ ਦਾ ਖਮਿਆਜ਼ਾ ਪੰਜਾਬ ਭੁਗਤ ਰਿਹਾ ਹੈ । ਕੈਪਟਨ ਹਕੂਮਤ ਤੇ ਨਿਸ਼ਾਨੇ ਸਾਧਦਿਆਂ ਉਕਤ ਆਗੂਆਂ ਦੋਸ਼ ਲਾਇਆ ਕਿ ਚੋਣਾਂ ਵੇਲੇ ਕੈਪਟਨ ਨੇ ਵੱਡੋ-ਵੱਡੇ ਵਾਅਦੇ ਕੀਤੇ ਸੀ ਕਿ ਬਰਗਾੜੀ ਕਾਂਡ ਦੇ ਅਸਲ ਦੋਸ਼ੀ, ਕਰਜ਼ੇ ਮੁਆਫੀ ਆਦਿ ਮਸਲਿਆਂ ਨੂੰ ਸਿਰੇ ਚਾੜਿਆ ਜਾਵੇਗਾ, ਪਰ ਅਸਲੀਅਤ ’ਚ ਉਨ੍ਹਾਂ ਬਾਦਲਾਂ ਨਾਲ ਰਲ ਕੇ ਪੰਜਾਬ ਨੂੰ ਚੰਗੀ ਤਰਾਂ ਲੁਟਿਆ । ਦੋਹਾਂ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਦੇ ਭਲੇ ਲਈ ਅਸੀਂ ਦੋਹੇ ਨਵੀਂ ਪਾਰਟੀ ਬਣਾ ਕੇ ਪੰਜਾਬ ਨੂੰ ਚੌਥਾ ਫਰੰਟ ਜ਼ਰੂਰੀ ਦਵਾਵਾਂਗੇ ।
ਏਕਤਾ ਕਮੇਟੀ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ 6 ਮੈਂਬਰੀ ਕਮੇਟੀ ਅੱਗੇ ਵੀ ਹਮ-ਖਿਆਲੀ ਪਾਰਟੀਆਂ ਨਾਲ ਸੰਪਰਕ ਕਰਨ ਲਈ ਗੱਲਬਾਤ ਕਰਦੀ ਰਹੇਗੀ ।
ਇਸ ਮੌਕੇ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਕੱਤਰ, ਹਰਸੁਖਇੰਦਰ ਸਿੰਘ ਬੱਬੀਬਾਦਲ, ਦਵਿੰਦਰ ਸਿੰਘ ਸੋਢੀ ਰਾਜਸੀ ਸਲਾਹਕਾਰ, ਸਾਹਿਬ ਸਿੰਘ ਬਡਾਲੀ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਹਰਦਿੱਤ ਸਿੰਘ ਅਤੇ ਬਲਜਿੰਦਰ ਸਿੰਘ ਤੇ ਜਸਵਿੰਦਰ ਸਿੰਘ ਓਐਸਡੀ ਆਦਿ ਹਾਜ਼ਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ