Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਈ.ਐਸ.ਆਈ. ਡਿਸਪੈਂਸਰੀ ’ਚ ਕੋਵਿਡ ਵੈਕਸੀਨੇਸ਼ਨ ਕੈਂਪ ਲੱਗਾ

April 20, 2021 11:56 AM

ਕੋਟਕਪੂਰਾ 19 ਅਪ੍ਰੈਲ (ਰੋਮੀ ਕਪੂਰ, ਸੁਰਿੰਦਰ ਦਮਦਮੀ) : ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਫੋਕਲ ਪੁਆਇੰਟ 'ਚ ਸਥਿਤ ਈ.ਐੱਸ.ਆਈ. ਡਿਸਪੈਂਸਰੀ ਵਿਖੇ ਸੁਨੀਲ ਸਿੰਗਲਾ ਫਾਰਮੇਸੀ ਅਫਸਰ ਦੀ ਅਗਵਾਈ ਹੇਠ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੁਨੀਲ ਸਿੰਗਲਾ ਫਾਰਮੇਸੀ ਅਫਸਰ ਦੀ ਅਗਵਾਈ ਹੇਠ ਸੁਰੇਸ਼ ਕੁਮਾਰ, ਮਨਜੀਤ ਕੌਰ ਏ.ਐੱਨ.ਐੱਮ, ਸਪਨਪ੍ਰੀਤ ਕੌਰ ਏ.ਐੱਨ.ਐੱਮ, ਡਿੰਪਲ ਅਤੇ ਮਹਿੰਦਰ ਕੌਰ ਆਸ਼ਾ ਵਰਕਰਾਂ 'ਤੇ ਆਧਾਰਤ ਟੀਮ ਵੱਲੋਂ ਫੋਕਲ ਪੁਆਇੰਟ 'ਚ ਸਥਿਤ ਸਨਅਤਾਂ ਦੇ ਪ੍ਰਬੰਧਕਾਂ ਅਤੇ ਉੱਥੇ ਕੰਮ ਕਰਦੇ ਵਰਕਰਾਂ ਸਮੇਤ 45 ਸਾਲ ਤੋਂ ਵਧ ਦੇ 29 ਵਿਅਕਤੀਆਂ ਦੇ ਕੋਵਾਸ਼ੀਲਡ ਵੈਕਸੀਨ ਲਗਾਈ ਗਈ। ਇਸ ਮੌਕੇ ਸੁਨੀਲ ਸਿੰਗਲਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਅਤੇ ਜਿਨ੍ਹਾਂ ਦੇ ਪਹਿਲੀ ਡੋਜ ਲਗਾਈ ਗਈ ਹੈ ਉਨ੍ਹਾਂ ਦੇ 6 ਹਫਤਿਆਂ ਬਾਅਦ ਦੂਜੀ ਡੋਜ਼ ਲਗਾਈ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਬੁਖਾਰ, ਖਾਂਸੀ ਜਾਂ ਜੁਕਾਮ ਆਦਿ ਦੇ ਲੱਛਣ ਹੋਣ 'ਤੇ ਤੁਰੰਤ ਸਰਕਾਰੀ ਹਸਪਤਾਲ ਜਾ ਕੇ ਇਸਦੀ ਜਾਂਚ ਕਰਵਾਈ ਜਾਵੇ। ਇਸ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਕੋਰੋਨਾ ਟੈਸਟ ਕਰਾਉਣ ਅਤੇ 45 ਸਾਲ ਤੋਂ ਵਧ ਦੀ ਉਮਰ ਦੇ ਹਰ ਵਿਅਕਤੀ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਪ੍ਰਰਿਤ ਕੀਤਾ ਗਿਆ। ਇਸ ਕੈਂਪ ਲਈ ਪ੍ਰਧਾਨ ਵਿਸ਼ਾਲ ਗੋਇਲ, ਸ਼ੀਤਲ ਗੋਇਲ, ਵੇਦ ਅਰੋੜਾ, ਸੁਤੰਤਰ ਗੋਇਲ, ਸ਼ਿਵਜੀ ਰਾਮ ਗੋਇਲ ਅਤੇ ਰਜੀਵ ਚੋਪੜਾ ਆਦਿ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ