Friday, May 07, 2021 ePaper Magazine
BREAKING NEWS
ਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਪੰਜਾਬ

ਡਾ. ਸੀਪੀ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਕੋਵਿਡ 19 ਟੀਕਾਕਰਨ ਅਭਿਆਨ ਦਾ ਲਿਆ ਜਾਇਜ਼ਾ

April 20, 2021 12:32 PM

ਚਮਕੌਰ ਸਾਹਿਬ, 19 ਅਪ੍ਰੈਲ (ਪਰਮਜੀਤ ਸਿੰਘ ਪੰਮਾ) : ਡਾ.ਸੀ.ਪੀ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਨੇ ਬਲਾਕ ਚਮਕੌਰ ਸਾਹਿਬ ਅਧੀਨ ਕੋਵਿਡ-19 ਟੀਕਾਕਰਨ ਅਭਿਆਨ ਦਾ ਜਾਇਜ਼ਾ ਲਿਆ।ਉਨ੍ਹਾਂ ਪੀ.ਐਚ.ਸੀ ਅਮਰਾਲੀ ਅਤੇ ਸਿਹਤ ਤੇ ਤੰਦਰੁਸਤੀ ਕੇਂਦਰ ਦੁੱਮਣਾ ਵਿਖੇ ਕੋਵਿਡ-19 ਟੀਕਾਕਰਨ ਅਭਿਆਨ ਵਿੱਚ ਸ਼ਾਮਿਲ ਹੋਏ ਲਾਭਪਾਤਰੀਆਂ ਨਾਲ ਗਲਬਾਤ ਕੀਤੀ ਅਤੇ ਉਥੇ ਹਾਜਰ ਲੋਕਾਂ ਅਤੇ ਪੰਚਾਇਤ ਮੈਂਬਰਾਂ ਨੂੰ ਕੋਵਿਡ-19 ਟੀਕਾਟਕਨ ਸਬੰਧੀ ਪ੍ਰੇਰਿਤ ਕੀਤਾ।ਇਸ ਮੌਕੇ ਉਨ੍ਹਾ ਕਿਹਾ ਕਿ ਕੋਵਿਡ 19 ਬਿਮਾਰੀ ਤੋਂ ਬਚਣ ਲਈ ਕੋਵਿਡ-19 ਟੀਕਾਕਰਨ ਜਰੂਰੀ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਲੜੀ ਤੋੜਨ ਲਈ ਸਾਨੂੰ ਸਾਰਿਆਂ ਨੂੰ ਸਮੇਂ ਸਮੇਂ ਤੇ ਸਾਬਣ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ,ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ,ਸਮਾਜਿਕ ਦੂਰੀ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਇਸ ਬਿਮਾਰੀ ਤੋਂ ਬਚਣ ਲਈ ਆਪਣੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਲਈ ਸੰਤੁਲਿਤ ਖੁਰਾਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਪਣਾ ਕੋਵਿਡ19 ਟੀਕਾਕਰਨ ਜਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨਾਂ ਲਾਭਪਾਤਰੀਆਂ ਦੇ ਕੋਵਿਡ-19 ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ ਉਹ ਆਪਣੀ ਦੂਜੀ ਡੋਜ਼ 45 ਦਿਨ੍ਹਾਂ ਤੋਂ 60 ਦਿਨਾਂ ਅੰਦਰ ਜਰੂਰ ਕਰਵਾ ਲੈਣ ਤਾਂ ਜੋ ਸਰੀਰ ਵਿੱਚ ਇਮਿਊਨਿਟੀ ਪੈਦਾ ਹੋ ਸਕੇ ਅਤੇ ਉਨ੍ਹਾਂ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਕੋਵਿਡ ਸਾਵਧਾਨੀਆਂ ਦਾ ਪਾਲਣ ਕੀਤਾ ਜਾਵੇ ਅਤੇ ਆਪਣਾ ਟੀਕਾਕਰਨ ਕਰਵਾਇਆ ਜਾਵੇ।
ਇਸ ਮੌਕੇ ਤੇ ਅਵਤਾਰ ਸਿੰਘ ਘੁੰੰਮਣ ਫਾਰਮੇਸੀ ਅਫਸਰ,ਹਰਵਿੰਦਰ ਸਿੰਘ ਸੈਣੀ ਬੀ.ਈ.ਈ,ਨਾਗਰ ਸਿੰਘ ਐਸ.ਆਈ,ਲਖਵਿੰਦਰ ਕੌਰ ਸਟਾਫ ਨਰਸ,ਮੰਜੂ ਸਟਾਫ ਨਰਸ,ਸਰਪੰਚ ਪਿੰਡ ਅਮਰਾਲੀ,ਕਿਰਨਦੀਪ ਐਲ.ਟੀ ਅਤੇ ਪਤਵੰਤੇ ਸੱਜਣ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ