Friday, May 07, 2021 ePaper Magazine
BREAKING NEWS
ਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਪੰਜਾਬ

ਜ਼ਿਲ੍ਹਾ ਗੁਰਦਾਸਪੁਰ 'ਚ ਵੈਕਸੀਨ ਲਗਵਾਉਣ ਵਾਲੇ ਵਿਅਕਤੀਆਂ ਦੀ ਗਿਣਤੀ ਸਵਾ ਦੋ ਲੱਖ ਤੋਂ ਟੱਪੀ

April 20, 2021 02:15 PM

ਬਟਾਲਾ, 20 ਅਪ੍ਰੈਲ (ਏਜੰਸੀ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹੇ ਅੰਦਰ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਸਵਾ ਦੋ ਲੱਖ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗਠਿਤ ਵੱਖ-ਵੱਖ ਵੈਕਸ਼ੀਨੇਸ਼ਨ ਟੀਮਾਂ ਵਲੋਂ ਪੇਂਡੂ ਤੇ ਸ਼ਹਿਰੀ ਪੱਧਰ ਤੇ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਤੇ ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਤੱਕ 2 ਲੱਖ 13 ਹਜ਼ਾਰ 272 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 13 ਹਜ਼ਾਰ 907 ਵਿਅਕਤੀਆਂ ਨੂੰ ਦੂਸਰੀ ਡੋਜ਼ ਲੱਗ ਚੁੱਕੀ ਹੈ। ਉਨਾਂ ਦੱਸਿਆ ਕਿ 40 ਤੋਂ 60 ਸਾਲ ਦੀ ਉਮਰ ਦੇ ਵਿਅਕਤੀਆਂ ਨੂੰ 1 ਲੱਖ 03 ਹਜ਼ਾਰ 215 ਅਤੇ 60 ਸਾਲ ਅਤੇ 60 ਸਾਲ ਦੀ ਉਮਰ ਤੋਂ ਵੱਧ 87 ਹਜ਼ਾਰ 834 ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਪੰਚ-ਸਰਪੰਚਾਂ ਦੇ ਸਹਿਯੋਗ ਨਾਲ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰੀ ਖੇਤਰ ਅੰਦਰ ਵੀ ਵੱਖ-ਵੱਖ ਵਾਰਡਾਂ ਵਿੱਚ ਕੋਂਸਲਰਾਂ ਦੀ ਸਹਾਇਤਾ ਲਈ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਵਲੋਂ ਟੀਕਾਕਰਨ ਲਈ ਲੋੜੀਦੀਆਂ ਵੈਕਸ਼ੀਨੇਸ਼ਨ ਟੀਮਾਂ, ਬੂਥ ਲੈਵਲ ਅਫਸਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਜਰੂਰ ਲਗਾਉਣ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ, ਹੱਥਾਂ ਨੂੰ ਵਾਰ-ਵਾਰ ਸੈਨੀਟਾਇਜ਼ ਕਰਦੇ ਰਹਿਣ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਸਰੀਰ ਦਰਦ ਕਰਨਾ, ਸਾਹ ਲੈਣ ਵਿੱਚ ਮੁਸ਼ਕਿਲ ਆਉਣੀ, ਬੁਖਾਰ ਤੇ ਜੁਕਾਮ ਆਦਿ ਹੋਵੇ ਤਾਂ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਰਿਪੋਰਟ ਆਉਣ ਤਕ ਘਰਾਂ ਵਿੱਚ ਏਕਾਂਤਵਸ ਰਿਹਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ