Friday, May 07, 2021 ePaper Magazine
BREAKING NEWS
ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਪੰਜਾਬ

ਲੁਧਿਆਣਾ ਨਗਰ ਨਿਗਮ ਵੱਲੋਂ ਕੋਵਿਡ ਦੀ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀਆਂ ਵੱਖ-ਵੱਖ ਹਦਾਇਤਾਂ

April 20, 2021 02:22 PM

ਲੁਧਿਆਣਾ, 20 ਅਪ੍ਰੈਲ (ਏਜੰਸੀ) : ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਵੱਲੋਂ ਕੋਰੋਨਾ ਮਹਾਂਮਾਰੀ ਦੀ ਲੜੀ ਤੋੜਨ ਦੇ ਯਤਨ ਵਧਾਉਣ ਲਈ ਲੋਕ ਹਿੱਤ ਵਿੱਚ ਕੋਵਿਡ-19 ਦੀ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਵਿੱਚ ਨਗਰ ਨਿਗਮ ਦੇ ਸਮੂਹ ਅਧਿਕਾਰੀ ਆਮ ਜਨਤਾ ਨੂੰ ਇਸ ਸਬੰਧੀ ਜਾਗਰੂਕ ਕਰਨਗੇ ਕਿ ਉਹ ਨਗਰ ਨਿਗਮ ਦੇ ਦਫਤਰ ਵਿਖੇ ਖੁਦ ਜਾਂ ਫਿਜ਼ੀਕਲ ਦਰਖਾਸਤਾਂ/ਮੰਗ ਪੱਤਰ/ਸ਼ਿਕਾਇਤਾਂ ਦੇਣ ਦੀ ਬਜਾਏ ਸਬੰਧਤ ਦਫਤਰ ਦੀ ਈਮੇਲ ਆਈ.ਡੀ. 'ਤੇ ਭੇਜਣ।

ਜ਼ਿਕਰਯੋਗ ਹੈ ਕਿ ਲੁਧਿਆਣਾ ਸ਼ਹਿਰ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਕੋਵਿਡ-19 ਪੋਜ਼ਟਿਵ ਕੇਸ ਕਾਫੀ ਤੇ} ਰਫਤਾਰ ਵਿੱਚ ਵੱਧ ਰਹੇ ਹਨ, ਜਿਸ ਕਰਕੇ ਦਫਤਰਾਂ ਦੀ ਰੂਟੀਨ ਕਾਰਵਾਈ ਆਮ ਦਿਨਾਂ ਵਾਂਗ ਨਹੀਂ ਚਲਾਈ ਜਾ ਸਕਦੀ।

ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਦਫਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਜ਼ਰੂਰੀ ਹੈ, ਉੱਥੇ ਹੀ ਲੋਕ ਹਿੱਤ ਵਿੱਚ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਇਸ ਮਹਾਂਮਾਰੀ ਦੀ ਲਾਗ ਤੋਂ ਬਚਾਉਣਾ ਵੀ ਲਾਜ਼ਮੀ ਹੈ ਤਾਂ ਜੋ ਪ੍ਰਸ਼ਾਸਨਿਕ ਢਾਂਚਾ ਚਲਦਾ ਰਹੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਜ਼ੋਨਲ ਕਮਿਸ਼ਨਰਾਂ ਵੱਲੋਂ ਸਿਰਫ ਇੱਕ ਐਂਟਰੀ ਗੇਟ ਰੱਖਿਆ ਜਾਵੇ, ਜਿਸ 'ਤੇ ਹੈਂਡ ਸੈਨੀਟਾਈਜ਼ਰ ਰੱਖਵਾਏ ਜਾਣ ਅਤੇ ਦਰਜ਼ਾ-4 ਕਰਮਚਾਰੀ ਦੀ ਡਿਊਟੀ ਲਗਾਈ ਜਾਵੇ ਕਿ ਉਹ ਹਰੇਕ ਕਰਮਚਾਰੀ/ਪਬਲਿਕ ਦੇ ਹੈਂਡ ਸੈਨੇਟਾਈਜ ਕਰਵਾਏ ਜਾਣ, ਮਾਸਕ ਪਾਇਆ ਹੋਵੇ ਅਤੇ ਉਸ ਦਾ ਥਰਮਲ ਸਕੈਨਰ ਰਾਹੀਂ ਤਾਪਮਾਨ ਚੈੱਕ ਕਰਨ ਉਪਰੰਤ ਹੀ ਉਸ ਕਰਮਚਾਰੀ/ਪਬਲਿਕ ਦੀ ਐਂਟਰੀ ਦਫ਼ਤਰ ਵਿੱਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਜੱਥੇਬੰਦੀਆਂ ਵੱਲੋਂ ਦਿੱਤੇ ਜਾਣ ਵਾਲੇ ਮੰਗ ਪੱਤਰ ਇਸ ਦਫਤਰ ਵੱਲੋਂ ਕੇਵਲ ਉਕਤ ਈਮੇਲ ਆਈ.ਡੀ. ਰਾਹੀਂ ਸਵੀਕਾਰ ਕੀਤੇ ਜਾਣਗੇ ਅਤੇ ਮੰਗ ਪੱਤਰ ਦੇਣ ਲਈ ਦਫ਼ਤਰ ਵਿੱਚ ਭੀੜ ਇਕੱਠੀ ਕਰਨ ਦੀ ਆਗਿਆ ਨਹੀਂ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ

3 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ, 134 ਹੋਰ ਆਏ ਪਾਜ਼ੇਟਿਵ