Friday, May 07, 2021 ePaper Magazine
BREAKING NEWS
ਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਦੇਸ਼

ਕੋਰੋਨਾ ਪੀੜਤਾਂ ਲਈ ਖੁੱਲ੍ਹਣਗੇ ਫੌਜੀ ਹਸਪਤਾਲ : ਰਾਜਨਾਥ ਸਿੰਘ

April 21, 2021 11:17 AM

- ਆਮ ਨਾਗਰਿਕਾਂ ਦਾ ਹੋਵੇਗਾ ਇਲਾਜ

ਏਜੰਸੀਆਂ
ਨਵੀਂ ਦਿੱਲੀ/20 ਅਪ੍ਰੈਲ : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਤੇਜ਼ ਰਫਤਾਰ ਨੇ ਕੋਰੋਨਾ ਵਿਸ਼ਾਣੂ ਮਰੀਜ਼ਾਂ ਦੀ ਗਿਣਤੀ ਵਿਚ ਇਜਾਫ਼ਾ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਮਰੀਜ਼ਾਂ ਦੀ ਗਿਣਤੀ ’ਚ ਭਾਰੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹਸਪਤਾਲਾਂ ਵਿਚ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਦੀ ਘਾਟ ਹੋ ਗਈ ਹੈ।
ਦੇਸ਼ ਵਿਚ ਕੋਰੋਨਾ ਦੀ ਤੇਜ਼ ਰਫ਼ਤਾਰ ਤੋਂ ਚਿੰਤਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ’ਤੇ ਕਾਬੂ ਪਾਉਣ ਲਈ ਹੁਣ ਫੌਜ ਦੀ ਮਦਦ ਲਈ ਜਾਵੇਗੀ। ਫੌਜੀ ਹਸਪਤਾਲਾਂ ਦੇ ਦਰਵਾਜ਼ੇ ਆਮ ਨਾਗਰਿਕਾਂ ਲਈ ਖੋਲ੍ਹੇ ਜਾਣਗੇ, ਜਿੱਥੇ ਉਨ੍ਹਾਂ ਦਾ ਇਲਾਜ ਹੋਵੇਗਾ।
ਰੱਖਿਆ ਮੰਤਰੀ ਨੇ ਫੌਜ ਮੁਖੀ ਐਮ.ਐਮ ਨਰਵਾਣੇ, ਰੱਖਿਆ ਸਕੱਤਰ ਅਤੇ ਡੀਆਰਡੀਓ ਮੁਖੀ ਨੂੰ ਕਿਹਾ ਕਿ ਉਹ ਫੌਜ, ਕੈਂਟ ਅਤੇ ਡੀਆਰਡੀਓ ਦੇ ਹਸਪਤਾਲਾਂ ਵਿਚ ਆਮ ਜਨਤਾ ਲਈ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਾਉਣ। ਰੱਖਿਆ ਮੰਤਰੀ ਨੇ ਫੌਜ ਤੋਂ ਆਮ ਜਨਤਾ ਲਈ ਮੈਡੀਕਲ ਸਹੂਲਤਾਂ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਖੋਲ੍ਹਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਰਾਜਨਾਥ ਸਿੰਘ ਨੇ ਸੂਬਿਆਂ ਵਿਚ ਮੌਜੂਦ ਫੌਜ ਦੇ ਟਾਪ ਕਮਾਂਡਰ ਤੋਂ ਆਪਣੇ ਆਪਣੇ ਸੂਬੇ ਦੇ ਮੁੱਖ ਮੰਤਰੀ ਨਾਲ ਸੰਪਰਕ ਕਰਕੇ ਜ਼ਰੂਰੀ ਮਦਦ ਮੁਹੱਈਆ ਕਰਾਉਣ ਦੀ ਹਦਾਇਤ ਦਿੱਤੀ ਹੈ। ਇਸ ਤਰ੍ਹਾਂ ਰੱਖਿਆ ਸਕੱਤਰ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਕੈਂਟ ਬੋਰਡ ਦੇ ਸਾਰੇ ਹਸਪਤਾਲਾਂ ਵਿਚ ਆਮ ਨਾਗਰਿਕਾਂ ਦਾ ਵੀ ਇਲਾਜ ਕਰਨ।
ਰਾਜਨਾਥ ਸਿੰਘ ਨੇ ਦੱਸਿਆ ਕਿ ਹੁਣ ਦੇਸ਼ ਦੇ ਕੰਟੈਨਮੈਂਟ ਏਰੀਆ ਵਿਚ ਸਥਿਤ ਆਰਮੀ ਹਸਪਤਾਲਾਂ ਵਿਚ ਆਮ ਨਾਗਰਿਕ ਦਾ ਇਲਾਜ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਕੰਟੇਨਮੈਂਟ ਜ਼ੋਨ ਦੇ ਬਾਹਰ ਵੀ ਫੌਜ ਮੈਡੀਕਲ ਸਹੂਲਤ ਮੁਹੱਈਆ ਕਰਵਾਏਗੀ। ਡੀਆਰਡੀਓ ਨੇ ਪਹਿਲਾਂ ਹੀ ਦਿੱਲੀ ਵਿਚ 250 ਬੈਡ ਦਾ ਹਸਪਤਾਲ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ 500 ਤੱਕ ਵਧਾਇਆ ਜਾਵੇਗਾ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂ

ਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਸੀਨੀਅਰ ਪੱਤਰਕਾਰ ਸ਼ੇਸ਼ ਨਾਰਾਇਣ ਸਿੰਘ ਦਾ ਦੇਹਾਂਤ

ਐਨਜੀਟੀ ਦੇ ਰਜਿਸਟਰਾਰ ਜਨਰਲ ਆਸ਼ੂ ਗਰਗ ਦੀ ਕੋਰੋਨਾ ਨਾਲ ਮੌਤ

ਛਤਰਸਾਲ ਸਟੇਡੀਅਮ ਕਤਲੇਆਮ : ਜ਼ਖਮੀ ਪਹਿਲਵਾਨ ਨੇ ਪੁਲਿਸ ਨੂੰ ਦਿੱਤਾ ਬਿਆਨ, ਸੁਸ਼ੀਲ ਨੇ ਕੁੱਟਿਆ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਇਨਕਾਰ

ਮੱਧ ਪ੍ਰਦੇਸ਼ ’ਚ 15 ਮਈ ਤੱਕ ਸਭ ਕੁਝ ਰਹੇਗਾ ਬੰਦ

ਕੇਰਲ ’ਚ 8 ਮਈ ਤੋਂ ਮੁਕੰਮਲ ਤਾਲਾਬੰਦੀ ਦਾ ਐਲਾਨ

ਕਰਨਾਟਕ ’ਚ ਵੱਧ ਆਕਸੀਜਨ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁੱਧ ਸੁਪਰੀਮ ਕੋਰਟ ਪਹੁੰਚਿਆ ਕੇਂਦਰ