Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਦੇਸ਼

ਦੇਸ਼ ਨੂੰ ਲਾਕਡਾਊਨ ਤੋਂ ਬਚਾਉਣਾ ਹੈ : ਮੋਦੀ

April 21, 2021 11:23 AM

- ਕਿਹਾ, ਇਸ ਦੀ ਵਰਤੋਂ ਸਿਰਫ਼ ਆਖਰੀ ਬਦਲ ਵਜੋਂ ਕੀਤੀ ਜਾਵੇ

ਏਜੰਸੀਆਂ
ਨਵੀਂ ਦਿੱਲੀ/20 ਅਪ੍ਰੈਲ : ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਵਿਗੜ ਰਹੇ ਹਾਲਾਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਜਿੱਥੇ ਇਲਾਜ ਅਤੇ ਦੀਵਾਈਆਂ ਨੂੰ ਲੈ ਕੇ ਸਰਕਾਰੀ ਕੋਸ਼ਿਸ਼ਾਂ ਦਾ ਵੇਰਵਾ ਦਿੱਤਾ, ਉਥੇ ਹੀ ਆਕਸੀਜਨ ਦਾ ਇੰਤਜ਼ਾਮ ਕਰਨ ’ਤੇ ਸਰਕਾਰ ਵੱਲੋਂ ਧਿਆਨ ਦਿੱਤੇ ਜਾਣ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ 18 ਸਾਲ ਤੋਂ ਉਪਰ ਵਾਲੇ ਸਾਰੇ ਲੋਕਾਂ ਨੂੰ ਵੈਕਸੀਨ ਲਗਵਾਉਣ ਦਾ ਵੀ ਜ਼ਿਕਰ ਕੀਤਾ।
ਪਿਛਲੇ ਸਾਲ ਖ਼ੁਦ ਦੇਸ਼ ’ਚ ਲਾਕਡਾਊਨ ਦਾ ਐਲਾਨ ਕਰਨ ਵਾਲੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਇਸ ਬਾਰ ਕਿਹਾ ਕਿ ਦੇਸ਼ ਨੂੰ ਲਾਕਡਾਊਨ ਤੋਂ ਬਚਾਉਣਾ ਹੈ। ਸੂਬਾ ਸਰਕਾਰਾਂ ਵੀ ਇਸ ਦੀ ਆਖਰੀ ਬਦਲ ਵਜੋਂ ਹੀ ਵਰਤੋਂ ਕਰਨ। ਉਨ੍ਹਾਂ ਨੇ ਸੂਬਾ ਸਰਕਾਰਾਂ ਨੂੰ ਲੋਕਾਂ ਦੇ ਦਰਮਿਆਨ ਭਰੋਸਾ ਬਣਾਈ ਰੱਖਣ ਦੀਆਂ ਕੋਸ਼ਿਸ਼ਾਂ ਕਰਨ ਲਈ ਕਿਹਾ ਤਾਂ ਕਿ ਪਹਿਲਾਂ ਵਾਂਗ ਅਚਾਨਕ ਪਲਾਇਨ ਕਰਨ ਜਿਹੇ ਹਾਲਾਤ ਨਾ ਬਣਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਖ਼ਿਲਾਫ਼ ਦੇਸ਼ ਅੱਜ ਫ਼ਿਰ ਵੱਡੀ ਲੜਾਈ ਲੜ ਰਿਹਾ ਹੈ ਅਤੇ ਕੁਝ ਹਫ਼ਤੇ ਪਹਿਲਾਂ ਤੱਕ ਸਥਿਤੀ ਸੰਭਲੀ ਹੋਈ ਸੀ, ਹੁਣ ਇਹ ਦੂਜੀ ਲਹਿਰ ਤੂਫ਼ਾਨ ਬਣ ਕੇ ਆਈ ਹੈ। ਉਨ੍ਹਾਂ ਕਿਹਾ ਕਿ ਜੋ ਦੁੱਖ ਤੁਸੀਂ ਲੋਕਾਂ ਨੇ ਝੱਲਿਆ ਹੈ ਅਤੇ ਜੋ ਦੁੱਖ ਤੁਸੀਂ ਸਹਿ ਰਹੇ ਹੋ, ਉਸ ਦਾ ਮੈਨੂੰ ਪੂਰਾ ਅਹਿਸਾਸ ਹੈ, ਜਿਨ੍ਹਾਂ ਨੇ ਲੋਕਾ ਨੇ ਪਿਛਲੇ ਦਿਨਾਂ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੋਹਿਆ ਹੈ, ਮੈਂ ਸਾਰੇ ਦੇਸ਼ ਵਾਸੀਆਂ ਵੱਲੋਂ ਉਨ੍ਹਾਂ ਪ੍ਰਤੀ ਹਮਦਰਦੀ ਦਾ ਇਜ਼ਾਹਰ ਕਰਦਾ ਹਾਂ।
ਇਸ ਬਾਰ ਕੋਰੋਨਾ ਸੰਕਟ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਆਕਸੀਜਨ ਦੀ ਮੰਗ ਤੇਜ਼ੀ ਨਾਲ ਵਧੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਾ ਸਰਕਾਰਾਂ, ਪ੍ਰਾਈਵੇਟ ਸੈਕਟਰ, ਸਾਰਿਆਂ ਦੀ ਪੂਰੀ ਕੋਸ਼ਿਸ਼ ਹੈ ਕਿ ਹਰ ਜ਼ਰੂਰਤਮੰਦ ਨੂੰ ਆਕਸੀਜਨ ਮਿਲੇ। ਉਨ੍ਹਾਂ ਕਿਹਾ ਕਿ ਆਕਸੀਜਨ ਦਾ ਉਤਪਾਦਨ ਅਤੇ ਸਪਲਾਈ ਨੂੰ ਵਧਾਉਣ ਲਈ ਵੀ ਕਈ ਪੱਧਰਾਂ ’ਤੇ ਉਪਾਅ ਕੀਤੇ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼

ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

18 ਮਈ ਨੂੰ ਗੁਜਰਾਤ ਕੰਡੇ ਪਹੁੰਚੇਗਾ ਤੂਫਾਨ, ਮਛੇਰਿਆਂ ਨੂੰ ਹਦਾਇਤ

ਅਸਾਮ ਵਿੱਚ 3.9 ਤੀਬਰਤਾ ਦਾ ਭੂਚਾਲ, ਕਿਸੇ ਨੁਕਸਾਨ ਦੀ ਖਬਰ ਨਹੀਂ

‘ਆਕਸੀਜਨ ਐਕਸਪ੍ਰੈਸ’ ਦੀ ਦੂਜੀ ਟਰੇਨ ਬੰਗਲੁਰੂ ਪਹੁੰਚੀ, ਸ਼ਾਮ ਤੱਕ ਤੀਜੀ ਟਰੇਨ ਵੀ ਪਹੁੰਚੇਗੀ

ਗੋਆ : ਆਕਸੀਜਨ ਦੀ ਘਾਟ ਕਾਰਨ 4 ਦਿਨਾਂ ’ਚ ਗਈ 75 ਮਰੀਜ਼ਾਂ ਦੀ ਜਾਨ

ਮਹਾਰਾਸ਼ਟਰ : ਬਲੈਕ ਫੰਗਸ ਕਾਰਨ ਹੁਣ ਤੱਕ 52 ਲੋਕਾਂ ਦੀ ਮੌਤ

ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਣ ’ਤੇ ਪੁਲਿਸ ਨੇ ਕਰਵਾਇਆ ਅੰਤਿਮ ਸੰਸਕਾਰ

ਵੈਕਸੀਨ ਦੀ ਵੰਡ ਦੀ ਜ਼ਿੰਮੇਵਾਰੀ ਸੂਬਿਆਂ ਨੂੰ ਦਿੱਤੀ ਜਾਵੇ : ਰਾਹੁਲ

ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਅੱਠਵੀਂ ਕਿਸ਼ਤ ਜਾਰੀ