Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਕੋਵਿਡ-19 : ਰੈਸਟੋਰੈਂਟਾਂ ਤੇ ਹੋਟਲਾਂ ’ਚ ਜਾਗਰੂਕ ਕੀਤਾ

April 21, 2021 12:30 PM

ਕੀਰਤਪੁਰ ਸਾਹਿਬ/20 ਅਪ੍ਰੈਲ /ਜਰਨੈਲ ਸਿੰਘ ਹਰੀਵਾਲ: ਜ਼ਿਲ੍ਹਾ ਪੁਲਿਸ ਮੁੱਖੀ ਰੂਪਨਗਰ ਡਾ ਅਖਿਲ ਚੋਧਰੀ ਅਤੇ ਸਿਵਲ ਸਰਜਣ ਰੂਪਨਗਰ ਡਾ ਦਵਿੰਦਰ ਕੁਮਾਰ ਵਲੋਂ ਕਰੋਨਾ ਮਹਾਂਮਾਰੀ ਉਤੇ ਕਾਬੂ ਪਾਉਣ ਲਈ ਲਗਾਤਾਰ ਦੋਵੇ ਵਿਭਾਗਾਂ ਵਲੋਂ ਸਾਂਝੇਤੋਰ ਤੇ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਕੋਵਿਡ 19 ਦੇ ਦਿਸ਼ਾ-ਨਿਰਦੇਸ਼ਾਂ ਸੰਬੰਧੀ ਲੋਕਾਂ ਨੂੰ ਅਤੇ ਹੋਟਲ, ਰੈਸਟੋਰੈਂਟ ਅਤੇ ਸਬਜੀ ਮੰਡੀ ਦੇ ਕਰਿੰਦਿਆਂ ਨਾਲ ਕੋਵਿਡ-19 ਹਦਾਇਤਾਂ ਸਬੰਧੀ ਜਰੂਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਡੀ.ਐਸ.ਪੀ ਰੂਪਨਗਰ ਯੂ.ਸੀ. ਚਾਵਲਾ ਵਲੋਂ ਸ਼ਿਰਕਤ ਕੀਤੀ ਗਈ ਅਤੇ ਅਪੀਲ ਕੀਤੀ ਗਈ ਕਿ ਕੀਰਤਪੁਰ ਸਾਹਿਬ ਦੀ ਸੁਰੱਖਿਆ ਉਨ੍ਹਾਂ ਦੀ ਅਹਿਮ ਜਿੰਮੇਵਾਰੀ ਹੈ ਅਤੇ ਉਹ ਇਸ ਨੂੰ ਜੀਅ ਜਾਨ ਨਾਲ ਨਿਭਾਉਣਗੇ। ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਨ, ਮਾਸਕ ਨੂੰ ਚੰਗੀ ਤਰ੍ਹਾਂ ਪਹਿਨਣ ਅਤੇ ਹੱਥ ਧੋਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਲੋਕਾਂ ਨੂੰ ਆਪਣੇ ਮੋਬਾਇਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਨ ਦੀ ਅਤੇ ਵਰਤਣ ਦੀ ਸਲਾਹ ਦਿੱਤੀ ਗਈ । ਉਨ੍ਹਾਂ ਇਹ ਵੀ ਕਿਹਾ ਕਿ ਕੱਪੜੇ ਦੇ ਨੈਪਕਿਨ ਦੀ ਬਜਾਏ ਪੇਪਰ ਨੈਪਕਿਨ ਦੀ ਵਰਤੋਂ ਕਰੋ। ਸਿਹਤ ਵਿਭਾਗ ਵੱਲੋਂ ਜਾਰੀ ਐਸ ਓ ਪੀਜ ਦੀ ਇੱਕ ਕਾਪੀ ਹਰੇਕ ਰੈਸਟੋਰੈਂਟ ਨੂੰ ਪ੍ਰਦਾਨ ਕੀਤੀ ਗਈ। ਹੋਟਲ ਅਨੰਦ ਦੇ ਮੈਨੇਜਰ ਵਿਸ਼ਾਲ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨਗੇ। ਉਨ੍ਹਾਂ ਨੇ ਆਪਣੇ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਬਿਮਾਰ ਹੈ ਤਾਂ ਉਹ ਜਲਦੀ ਹੀ ਅਧਿਕਾਰੀਆਂ ਨੂੰ ਸੂਚਿਤ ਕਰਨਗੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਦਲਜੀਤ ਕੌਰ ਨੇ ਕਿਹਾ ਕਿ ਡਿਸਪੋਸੇਬਲ ਮੇਨੂ ਵਰਤੇ ਜਾਣੇ ਚਾਹੀਦੇ ਹਨ, ਮਾਸਕ, ਕਵਰਾਂ ਅਤੇ ਦਸਤਾਨਿਆਂ ਦੀ ਸਹੀ ਨਿਕਾਸੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਸੋਈ ਦੇ ਖੇਤਰ ਦੀ ਨਿਯਮਤ ਅੰਤਰਾਲਾਂ ਤੇ ਸਵੱਛਤਾ ਕੀਤੀ ਜਾਣੀ ਚਾਹੀਦੀ ਹੈ । ਅੰਤ ਵਿੱਚ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟਾਂ ਨੂੰ ਸਮੇਂ ਸਮੇਂ ਤੇ ਸਰਕਾਰ ਦੁਆਰਾ ਜਾਰੀ ਕੀਤੀਆਂ ਐਸ ਓ ਪੀਜ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਐਸ.ਐਚ.ਓ ਸੰਨੀ ਖੰਨਾ, ਹੇਮੰਤ ਕੁਮਾਰ , ਸਿਕੰਦਰ ਸਿੰਘ, ਭਰਤ ਕਪੂਰ ਅਤੇ ਬਲਜੀਤ ਸਿੰਘ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ