Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਪੰਜਾਬ

ਟਰੈਫਿਕ ਨਿਯਮਾਂ ਤੇ ਕੋਰੋਨਾ ਬਾਰੇ ਕੀਤਾ ਜਾਗਰੂਕ

April 21, 2021 12:35 PM

ਧਰਮਕੋਟ/20 ਅਪ੍ਰੈਲ/ਅਮਰੀਕ ਸਿੰਘ ਛਾਬੜਾ: ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਪੀ ਹਰਕਮਲ ਕੌਰ ਐਸਪੀਪੀਬੀਆਈ ਮੋਗਾ ਜੀ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਆਜ਼ਾਦ ਟਰਕ ਯੂਨੀਅਨ ਧਰਮਕੋਟ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਐਜੂਕੇਸਨ ਸੈਲ ਮੋਗਾ ਵਲੋਂ ਨਸ਼ਿਆਂ ਦੇ ਖਿਲਾਫ਼, ਟ੍ਰੈਫਿਕ ਨਿਯਮਾਂ ਅਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਗਿਆ। ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਅਤੇ ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁਡੀਕੇ ਮੋਗਾ ਨੇ ਸੰਬੋਧਨ ਕੀਤਾ । ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦਾ ਬਾਰੇ ਵਿਸਥਾਰਪੂਰਕ ਜਾਣਕਾਰੀ ਦਿਤੀ ਗਈ ਅਤੇ ਵਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮਾਸਕ ਵੀ ਵੰਡੇ ਗਏ । ਮਿਸ ਅਮਨਦੀਪ ਕੌਰ ਕੌਂਸਲਰ ਨਸ਼ਾ ਛੁਡਾਊ ਕੇਂਦਰ ਢੁਡੀਕੇ ਮੋਗਾ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਆਸ ਪਾਸ ਦੇ ਵਿਅਕਤੀ ਜੋ ਨਸ਼ੇ ਵਿਚ ਘਿਰ ਚੁਕੇ ਹਨ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਛਡਣ ਲਈ ਕਿਹਾ ਗਿਆ । ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੀ ਸਮਸਿਆ ਸਮੇਂ ਲੋੜ ਪੈਣ ਤੇ ਡਾਇਲ 112 ਦੀ ਵਰਤੋਂ ਕਰਨ ਲਈ ਜਾਣਕਾਰੀ ਦਿਤੀ ਇਸ ਮੌਕੇ ਲੇਡੀ ਹੈਡ ਕਾਂਸਟੇਬਲ ਸਿਮਰਨਜੀਤ ਕੌਰ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਅਤੇ ਟਰਕ ਯੂਨੀਅਨ ਪ੍ਰਧਾਨ ਅਤੇ ਸਮੂਹ ਡਰਾਈਵਰ ਸਾਹਿਬਾਨ ਹਾਜਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਲਈ ਮੰਗ ਪੱਤਰ 

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ