Friday, May 07, 2021 ePaper Magazine
BREAKING NEWS
ਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨਤਿਹਾੜ ਜੇਲ੍ਹ ਵਿੱਚੋਂ ਪੈਰੋਲ ’ਤੇ ਰਿਹਾ ਕੀਤੇ ਜਾਣਗੇ ਚਾਰ ਹਜ਼ਾਰ ਕੈਦੀ

ਪੰਜਾਬ

ਰੋਟਰੀ ਕਲੱਬ ਨੇ ਨਰਾਇਣ ਐਗਰੋ ਫੂਡਜ਼ ਲਿਮਟਿਡ ਕੋਟਕਪੂਰਾ ਵਿਖੇ ਲਗਾਇਆ ਟੀਕਾਕਰਨ ਕੈਂਪ

April 21, 2021 01:57 PM

- 80 ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ

ਰੋਮੀ ਕਪੂਰ/ਸੁਰਿੰਦਰ ਦਮਦਮੀ/ਰਾਜ ਥਾਪਰ
ਕੋਟਕਪੂਰਾ, 20 ਅਪ੍ਰੈਲ : ਰੋਟਰੀ ਕਲੱਬ ਕੋਟਕਪੂਰਾ ਵੱਲੋਂ ਪ੍ਰਧਾਨ ਅਸ਼ੋਕ ਅਰੋੜਾ ਦੀ ਅਗਵਾਈ ਹੇਠ ਨਰਾਇਣ ਐਗਰੋ ਫੂਡਜ ਲਿਮਟਡ ਕੋਟਕਪੂਰਾ ਦੇ ਸਹਿਯੋਗ ਨਾਲ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾ.ਹਰਿੰਦਰ ਗਾਂਧੀ ਐੱਸ.ਐੱਮ.ਓ ਅਤੇ ਡਾ.ਪੰਕਜ ਬਾਂਸਲ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ 80 ਵਿਅਕਤੀਆਂ ਦੇ ਕੋਰੋਨਾ ਵੈਕਸੀਨ ਦੀ ਡੋਜ ਲਗਾਈ ਗਈ। ਇਸ ਮੌਕੇ ਸ਼੍ਰੀ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫਰੀਦਕੋਟ ਮੁੱਖ ਮਹਿਮਾਨ ਵਜੋਂ ਅਤੇ ਸੁਭਾਸ਼ ਗੋਇਲ ਐੱਮ.ਡੀ. ਤੇ ਵਿਸ਼ਾਲ ਗੋਇਲ ਡਾਇਰੈਕਟਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਦੌਰਾਨ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਨੂੰ ਕੋਰੋਨਾ ਮੁਕਤ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਪੂਰੇ ਦੇਸ਼ ਵਿੱਚ ਨਹੀਂ ਬਲਕਿ ਦੁਨੀਆ ਲਈ ਭਿਆਨਕ ਅਤੇ ਮਾਰੂ ਸਿੱਧ ਹੋ ਰਹੀ ਹੈ ਅਤੇ ਇਸ ਦਾ ਦੂਜਾ ਸਟਰੇਨ ਪਹਿਲਾਂ ਤੋਂ ਵੀ ਜ਼ਿਆਦਾ ਖਤਰਨਾਕ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਜਿੱਥੇ ਸਾਨੂੰ ਸਾਵਧਾਨੀਆਂ ਦੀ ਪਾਲਣਾ ਲਈ ਪਾਬੰਦ ਹੋਣਾ ਪਵੇਗਾ ਉੱਥੇ ਜਿਲ੍ਹੇ ਵਿੱਚ 100 ਪ੍ਰਤੀਸ਼ਤ ਟੀਕਾਕਰਨ ਮੁਹਿੰਮ ਨਾਲ ਇਸ ਦਾ ਖਾਤਮਾ ਸੰਭਵ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਤੱਕ ਫਰੀਦਕੋਟ ਜਿਲ੍ਹੇ ਵਿੱਚ 53645 ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੌਕੇ ਅਮਰਿੰਦਰ ਸਿੰਘ ਟਿਵਾਣਾ ਐੱਸ.ਡੀ.ਐੱਮ. ਕੋਟਕਪੂਰਾ, ਸੁਮੀਤ ਖੁਰਾਣਾ, ਸੰਜੀਵ ਰਾਏ ਸ਼ਰਮਾਂ, ਐਡਵੋਕੇਟ ਜੈਪਾਲ ਸ਼ਰਮਾਂ, ਅਜੈ ਪਾਸੀ, ਬਿਪਨ ਦਿਓੜਾ, ਸੰਜੀਵ ਚੋਪੜਾ, ਸੰਦੀਪ ਕਟਾਰੀਆ, ਹਰੀਸ਼ ਗਾਂਧੀ, ਰਕੇਸ਼ ਸਿਲਿਕਾ, ਸੁਰਿੰਦਰ ਜਿੰਦਲ, ਵਿਸ਼ਾਲ ਗੋਇਲ, ਸ਼ੀਤਲ ਗੋਇਲ, ਕਰਨ ਅਰੋੜਾ ਅਤੇ ਕੁਮਾਰ ਸ਼ਾਨੂੰ ਆਦਿ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਟਰੇਡ ਵਿੰਗ ਵੱਲੋਂ ਕੋਰੋਨਾ ਮਹਾਂਮਾਰੀ ’ਚ ਪ੍ਰੇਸ਼ਾਨ ਆਮ ਵਰਗ ਦੀ ਸਹਾਇਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਆਰ ਟੀ ਪੀਸੀਆਰ ਟੈਸਟ ਲਈ ਮਿੱਥੇ ਰੇਟਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਪ੍ਰਾਈਵੇਟ ਟੈਸਟਿੰਗ ਸੈਂਟਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਵਿਕਰਮਜੀਤ ਸਿੰਘ ਚੌਹਾਨ ਨੇ ਲਗਵਾਇਆ ਕੋਰੋਨਾ ਦਾ ਟੀਕਾ

ਸੇਵਾ ਕੇਂਦਰਾਂ ’ਚ ਕੋਈ ਵੀ ਸੇਵਾ ਲੈਣ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ : ਐਸਡੀਐਮ

ਨਵੇਂ ਤਹਿਸੀਲਦਾਰ ਮਨਜੀਤ ਸਿੰਘ ਛੇਤੀ ਅਹੁਦਾ ਸੰਭਾਲਣਗੇ

ਖਿਲਚੀਆਂ ਦੀ ਦੁਕਾਨਦਾਰ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਾਜ਼ਾਰ ਖੋਲ੍ਹਣ ਦੇ ਸੱਦੇ ਦਾ ਸਮਰਥਨ

ਪਟਿਆਲਾ ਜੇਲ੍ਹ ਤੋੜ ਕੇ ਭੱਜੇ ਤਿੰਨ ਕੈਦੀਆਂ ’ਚੋਂ 1 ਗ੍ਰਿਫ਼ਤਾਰ

ਇੰਟਰਨੈੱਟ ਦੀ ਰੇਂਜ ਨਾ ਹੋਣ ਕਾਰਨ ਬਿਜਲੀ ਖੱਪਤਕਾਰਾਂ ਨੂੰ ਬਿੱਲ ਨਾ ਭਰੇ ਜਾਣ ਕਾਰਨ ਹੋਣਾ ਪੈ ਰਿਹਾ ਖੱਜਲ-ਖੁਆਰ

ਪਿੰਡ ਚਹਿਲ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਮੁਕਤਸਰ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਲੋਕਾਂ ਦੀ ਮੌਤ