Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖ਼ਿਲਾਫ਼ 5 ਮੁੱਕਦਮੇ ਦਰਜ਼

April 21, 2021 03:02 PM

ਐਸ ਏ ਐਸ ਨਗਰ 21 ਅਪ੍ਰੈਲ (ਏਜੰਸੀ) : ਸਤਿੰਦਰ ਸਿੰਘ ਆਈ ਪੀ ਐਸ ਐੱਸ.ਐੱਸ.ਪੀ. ਜ਼ਿਲ੍ਹਾ ਐਸ.ਏ.ਐੱਸ ਨਗਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ’ਤੇ ਮੋਹਾਲੀ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਜ਼ਿਲ੍ਹੇ ਅੰਦਰ ਥਾਣਾ ਫੇਜ਼-1, ਥਾਣਾ ਮਟੌਰ, ਥਾਣਾ ਸਿਟੀ ਖਰੜ, ਥਾਣਾ ਹੰਡੇਸਰਾ ਅਤੇ ਥਾਣਾ ਢਕੋਲੀ ਵਿੱਚ ਵੱਖ- ਵੱਖ-ਦੋਸ਼ੀਆਂ ਦੇ ਬਰਖਿਲਾਫ 5 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਸਬੰਧੀ 33 ਦਰਖਾਸਤਾਂ ਵੀ ਮਿਲੀਆਂ ਹਨ।
ਇਸ ਤੋਂ ਇਲਾਵਾ ਨੌਕਰੀ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ ਮਾਰਨ ਸਬੰਧੀ ਵੀ ਐਂਟੀ ਸਾਈਬਰ ਕਰਾਈਮ ਸੈੱਲ ਜਿਲ੍ਹਾ ਐੱਸ.ਏ.ਐੱਸ ਨਗਰ ਵਿੱਚ 33 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਇਹਨਾਂ ਦਰਖਾਸਤਾਂ ’ਤੇ ਵੀ ਪੜਤਾਲ ਮੁਕੰਮਲ ਕਰਕੇ ਜਿਨ੍ਹਾਂ ਵੀ ਵਿਅਕਤੀਆਂ ਦਾ ਦੋਸ਼ ਪਾਇਆ ਜਾਵੇਗਾ, ਉਨਾ ਬਰਖਿਲਾਫ ਵੀ ਮੁਕੱਦਮੇ ਦਰਜ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐੱਸ.ਐੱਸ.ਪੀ. ਨੇ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਠੱਗ ਕਿਸਮ ਦੇ ਵਿਅਕਤੀਆਂ ਦੇ ਚੁੰਗਲ ਵਿੱਚ ਨਾ ਫਸਣ। ਪੈਸਿਆਂ ਨਾਲ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਨਹੀਂ ਮਿਲਦੀ, ਸਗੋਂ ਇਹ ਨੌਕਰੀਆਂ ਕੇਵਲ ਵਿਦਿਅਕ ਯੋਗਤਾ ਅਤੇ ਮੈਰਿਟ ਦੇ ਅਧਾਰ ਪਰ ਹੀ ਮਿਲਦੀਆਂ ਹਨ। ਇਸ ਕਾਰਨ ਨੌਜਵਾਨਾਂ ਨੂੰ ਅਜਿਹੇ ਨੌਸਰਬਾਜਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਅਗਰ ਕਿਸੇ ਵਿਅਕਤੀ ਨੂੰ ਨੌਕਰੀ ਲਗਵਾਉਣ ਲਈ ਕਿਸੇ ਵਿਅਕਤੀ ਵੱਲੋਂਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਜਾਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਪੈਸਿਆਂ ਦੇ ਬਦਲੇ ਨੌਕਰੀ ਦਿਵਾ ਸਕਦਾ ਹੈ ਤਾਂ ਤੁਰੰਤ ਉਸ ਸਬੰਧੀ ਐਸ ਐਸ ਪੀ ਦੇ ਦਫਤਰ, ਕੰਟਰੋਲ ਰੂਮ ਮੋਹਾਲੀ ਜਾਂ ਨੇੜੇ ਦੇ ਪੁਲਿਸ ਸਟੇਸ਼ਨ ਵਿੱਚ ਇਤਲਾਹ ਦਿੱਤੀ ਜਾਵੇ ਤਾਂ ਜੋ ਮਾੜੇ ਅਨਸਰਾਂ ਦੇ ਬਰਖਿਲਾਫ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਕਈ ਠੱਗਾਂ ਵੱਲੋਂ ਟੈਲੀਫੋਨ ਕਾਲ ਰਾਹੀਂ ਜਾਂ ਇੰਟਰਨੈੱਟ ਪਰ ਇਸ਼ਤਿਹਾਰਾਂ ਰਾਹੀਂ ਨੌਕਰੀ ਲਗਵਾਉਣ ਦਾ ਲਾਲਚ ਦੇ ਕੇ ਆਨਲਾਈਨ ਪੈਸੇ ਭੇਜਣ ਦੀ ਮੰਗ ਕੀਤੀ ਜਾਂਦੀ ਹੈ, ਅਜਿਹੇ ਠੱਗਾਂ ਤੋਂ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਇੰਟਰਨੈੱਟ ਮਾਧਿਅਮ ਦੇ ਜਿੱਥੇ ਬਹੁਤ ਸਾਰੇ ਫਾਇਦੇ ਹਨ, ਉੱਥੇ ਇਨ੍ਹਾਂ ਮਾੜੇ ਅਨਸਰਾਂ ਵੱਲੋਂ ਠੱਗੀ ਮਾਰਨ ਲਈ ਵੀ ਇੰਟਰਨੈੱਟ ਦੀ ਵਰਤੋਂ ਕੀਤੀ ਜਾ ਰਹੀ ਹੈ। ਇੰਟਰਨੈੱਟ ਦੇ ਕਿਸੇ ਵੀ ਪਲੇਟਫਾਰਮ ਪਰ ਕੋਈ ਇਸ਼ਤਿਹਾਰ ਜਾਂ ਦਾਅਵਾ ਪੜ੍ਹ ਕੇ ਉਸ ਪਰ ਵਿਸ਼ਵਾਸ਼ ਨਾ ਕੀਤਾ ਜਾਵੇ, ਸਗੋਂ ਦੇਖਣ ਪਰਖਣ ਤੋਂ ਬਾਦ ਹੀ ਅਜਿਹੇ ਕਿਸੇ ਵਿਅਕਤੀ ਜਾਂ ਸੰਸਥਾ ਪਰ ਵਿਸ਼ਵਾਸ਼ ਕੀਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ