Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜੀ 38,48,278 ਕੁਇੰਟਲ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਕੀਤੀ ਖਰੀਦ

April 21, 2021 04:05 PM

ਮੋਗਾ 21 ਅਪ੍ਰੈਲ (ਏਜੰਸੀ) : ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 20 ਅਪ੍ਰੈਲ ਦੀ ਸ਼ਾਮ ਤੱਕ ਕੁੱਲ 38,48,278 ਕੁਇੰਟਲ ਕਣਕ ਪੁੱਜੀ। ਆਮਦ ਹੋਈ ਕਣਕ ਵਿੱਚੋਂ 32,05,204 ਕੁਇੰਟਲ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਭਾਵ ਆਮਦ ਕਣਕ ਦੀ 83 ਫੀਸਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 48 ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਹੋਰ ਖਰੀਦ ਕੇਂਦਰ ਸਥਾਪਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸੀਜ਼ਨ ਦੌਰਾਨ ਹੁਣ ਤੱਕ ਪਨਗ੍ਰੇਨ ਵੱਲੋ 10,74,704 ਕੁਇੰਟਲ ਕਣਕ, ਮਾਰਕਫੈਡ ਵੱਲੋਂ 7,87,682 ਕੁਇੰਟਲ ਕਣਕ, ਪਨਸਪ ਵੱਲੋ 7,07,553 ਕੁਇੰਟਲ ਕਣਕ, ਐਫ.ਸੀ.ਆਈ. ਵੱਲੋਂ 1,61,766 ਕੁਇੰਟਲ ਕਣਕ ਅਤੇ ਪੰਜਾਬ ਵੇਅਰਹਾਊਸ ਵੱਲੋ 4,73,499 ਕੁਇੰਟਲ ਕਣਕ 20 ਅਪ੍ਰੈਲ ਦੀ ਸ਼ਾਮ ਤੱਕ ਖ੍ਰ੍ਰੀਦੀ ਜਾ ਚੁੱਕੀ ਹੈ।
ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਨੇ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨ ਵੀਰਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਰੋਨਾ ਦਾ ਪ੍ਰਭਾਵ ਘਟਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ ਹਨ ਜਿਵੇਂ ਕਿ ਸਮਾਜਿਕ ਦੂਰੀ, ਸੈਨੇਟਾਈਜੇਸ਼ਨ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣਾ ਯਕੀਨੀ ਬਣਾਉਣ ਅਤੇ ਮੰਡੀਆਂ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ। ਮੰਡੀਆਂ ਵਿੱਚ ਆਉਣ ਵਾਲੇ ਹਰ ਇੱਕ ਕਿਸਾਨ, ਆੜਤੀਏ ਅਤੇ ਲੇਬਰ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਸੈਨੇਟਾਈਜਰ ਦੀ ਵਰਤੋ ਕਰਨਾ, ਮਾਸਕ, ਦਸਤਾਨਿਆਂ ਦੀ ਵਰਤੋ ਕਰਨੀ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ