Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਪੁਲਿਸ ਨੇ ਬਿਨਾਂ ਮਾਸਕ ਵਾਲੇ 415 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 68 ਦੇ ਕੱਟੇ ਚਲਾਨ

April 21, 2021 05:58 PM

ਨਵਾਂਸ਼ਹਿਰ, 21 ਅਪ੍ਰੈਲ (ਏਜੰਸੀ) : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 415 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 68 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ