Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਪਟਿਆਲਾ ਪੁਲਿਸ ਵੱਲੋਂ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 45 ਮੁਕੱਦਮੇ ਦਰਜ

April 21, 2021 06:02 PM

ਪਟਿਆਲਾ, 21 ਅਪ੍ਰੈਲ (ਏਜੰਸੀ) : ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵੱਲੋਂ ਭਾਰਤ ਸਮੇਤ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹਦਾਇਤਾਂ/ਗਾਈਡਲਾਈਨਜ਼ ਨੂੰ ਲਾਗੂ ਕਰਵਾਉਣ ਲਈ ਪਟਿਆਲਾ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਵੱਲੋਂ ਨਾਈਟ ਕਰਫਿਊ ਨੂੰ ਪੂਰਨ ਤੌਰ 'ਤੇ ਕਾਮਯਾਬ ਕਰਨ ਲਈ ਨਾਕੇ ਲਗਾਏ ਜਾ ਰਹੇ ਹਨ ਅਤੇ ਗਸ਼ਤ ਕੀਤੀ ਜਾ ਰਹੀ ਹੈ ਸਰਕਾਰ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਅਤੇ ਕਰਵਾਈ ਜਾ ਰਹੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਠੱਲ ਪਾਈ ਜਾ ਸਕੇ
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਖਾਸ ਕਰ ਸ਼ਹਿਰੀ ਇਲਾਕਿਆਂ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ | ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ, ਬਿਨ੍ਹਾਂ ਮਾਸਕ ਤੋਂ ਬਾਹਰ ਨਿਕਲਣ ਵਾਲਿਆਂ ਦੇ ਕੋਵਿਡ ਟੈਸਟ ਕਰਵਾਏ ਜਾ ਰਹੇ ਹਨ ਅਤੇ ਰਾਤਰੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ
ਪਟਿਆਲਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਹਿਨਣ ਵਾਲੇ 3539 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ ਅਤੇ ਮਾਸਕ ਨਾ ਪਹਿਨਣ ਵਾਲੇ 134 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ 33 ਟੀਕਾਕਰਣ ਕੈਂਪ ਲਗਾਏ ਗਏ ਹਨ, ਜਿਸ ਵਿੱਚ 3350 ਵਿਅਕਤੀਆਂ ਦਾ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਈਟ ਕਰਫਿਊ ਜੋ ਕਿ ਰਾਤ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਲਗਾਇਆ ਗਿਆ ਹੈ, ਉਸ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਇਸੇ ਤਹਿਤ ਲੰਘੀ ਰਾਤ ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 45 ਮੁਕੱਦਮੇ ਦਰਜ ਕੀਤੇ ਗਏ ਹਨ ਪਟਿਆਲਾ ਪੁਲਿਸ ਵੱਲੋਂ ਦਿਨ ਵੇਲੇ ਵੀ ਬਾਰ, ਹੋਟਲ, ਰੈਸਟੋਰੈਂਟ, ਸ਼ਾਪਿੰਗ ਮਾਲ ਅਤੇ ਮੈਰਿਜ ਪੈਲੇਸ ਵਗੈਰਾ ਵਿੱਚ ਇੱਕਠ ਚੈੱਕ ਕਰਨ ਲਈ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਹੈ
ਸ਼੍ਰੀ ਦੁੱਗਲ ਨੇ ਅੱਗੇ ਦੱਸਿਆ ਕਿ ਇਹੋ ਜਿਹੀ ਆਫਤ ਦੇ ਸਮੇਂ ਕੁੱਝ ਸਮਾਜ ਵਿਰੋਧੀ ਅਨਸਰਾਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ ਅਤੇ ਡਰ-ਭੈਅ ਦਾ ਮਾਹੌਲ ਪੈਦਾ ਕਰਕੇ ਲੋਕਾਂ ਨੂੰ ਭੈਭੀਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਜਿਹੇ ਲੋਕਾਂ ਨੂੰ ਉਨ੍ਹਾਂ ਨੇ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਇਹੋ ਜਿਹੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਖ਼ਤੀ ਨਾਲ ਸਿੱਝਿਆ ਜਾਵੇਗਾਪਟਿਆਲਾ ਪੁਲਿਸ ਵੱਲੋਂ ਕਵਿਡ-19 ਦੇ ਸਮੇਂ ਦੌਰਾਨ ਅਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਵਿਅਕਤੀਆਂ ਖਿਲਾਫ 11 ਮੁਕੱਦਮੇ ਦਰਜ ਕੀਤੇ ਗਏ ਸਨ ਜੇਕਰ ਕੋਈ ਵੀ ਸਮਾਜ ਵਿਰੋਧੀ ਅਨਸਰ ਇਹੋ ਜਿਹੀ ਹਰਕਤ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ