Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ

April 21, 2021 06:06 PM

ਅੰਮ੍ਰਿਤਸਰ, 21 ਅਪ੍ਰੈਲ (ਏਜੰਸੀ) : ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 02 ਕਰੋੜ 89 ਲੱਖ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 78507 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 64482 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰਿਸ਼ੀ ਰਾਜ ਮਹਿਰਾ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਚੰਗੇ ਹਾਲਤ ਵਾਲੇ ਬਾਰਦਾਨੇ ਦੀ ਮੁੜ ਵਰਤੋ ਲਈ

ਜ਼ਿਲ੍ਹੇ ਨੂੰ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ ਮਿਲਣ ਕਾਰਨ ਆੜਤੀਆਂ ਅਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੱਕ ਗੱਠ ਵਿੱਚ 500 ਬਾਰਦਾਨੇ ਦੀਆਂ ਬੋਰੀਆਂ ਹੁੰਦੀਆਂ ਹਨ। ਉਨ੍ਹਾਂ ਸਮੂਹ ਆੜਤੀਆਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਹਾਲਤ ਵਾਲਾ ਬਾਰਦਾਨਾ 41.90 ਰੁਪਏ ਸਮੇਤ ਜੀ ਐਸ ਟੀ ਵਿਭਾਗ ਨੂੰ ਮੁਹੱਈਆਂ ਕਰਵਾ ਸਕਦੇ ਹਨ। ਸ਼੍ਰੀ ਮਹਿਰਾ ਨੇ ਸਮੂਹ ਖਰੀਦ ਏਜ਼ੰਸੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਏਜ਼ਸੀਆਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਵੰਡ ਨੂੰ ਯਕੀਨੀ ਬਣਾਉਨ ਅਤੇ ਆੜਤੀਆਂ ਨਾਲ ਤਾਲਮੇਲ ਕਰਕੇ ਬਾਰਦਾਨਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਦੀ ਜਿਣਸ ਦੀ ਸਮੇ ਸਮੇ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਮਹਿਰਾ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਵਿੱਚੋਂ 64482 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 25079 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 3841, ਮਾਰਕਫੈੱਡ ਵੱਲੋਂ 20667 ਮੀਟ੍ਰਿਕ ਟਨ, ਪਨਸਪ ਵੱਲੋਂ 11062 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 3833 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ