Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਪੰਜਾਬ

ਕਿਸਾਨਾਂ ਦੀ ਸਹਾਇਤਾ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਖੁਸ਼ਹਾਲੀ ਦੇ ਰਾਖੇ

April 21, 2021 06:10 PM

ਪਟਿਆਲਾ, 21 ਅਪ੍ਰੈਲ (ਏਜੰਸੀ) : ਆਪਣੀ ਜਿਣਸ ਮੰਡੀਆਂ 'ਚ ਵੇਚਣ ਲਈ ਪੁੱਜ ਰਹੇ ਕਿਸਾਨਾਂ ਦੀ ਸਹਾਇਤਾ ਲਈ ਖੁਸ਼ਹਾਲੀ ਦੇ ਰਾਖੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਡਟੇ ਹੋਏ ਹਨ। ਜੀ.ਓ.ਜੀ ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ (ਰਿਟਾ.) ਦਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਮੰਡੀਆਂ 'ਚ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਵਾਉਣ ਦੇ ਨਾਲ-ਨਾਲ ਸਰਕਾਰ ਨੂੰ ਫੀਡਬੈਕ ਭੇਜਣ ਲਈ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੁਲ 262 ਖੁਸ਼ਹਾਲੀ ਦੇ ਰਾਖੇ ਰੋਜ਼ਾਨਾ ਮੰਡੀਆਂ 'ਚ ਜਾ ਰਹੇ ਹਨ। ਇਹ ਖੁਸ਼ਹਾਲੀ ਦੇ ਰਾਖੇ ਜਿੱਥੇ ਕੋਵਿਡ ਤੋਂ ਬਚਾਅ ਲਈ ਸਾਰੇ ਇਹਤਿਹਾਤ ਦੀ ਪਾਲਣਾ ਕਰਵਾਉਂਦੇ ਹਨ ਉਥੇ ਹੀ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਲਈ ਵੀ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਪ੍ਰੇਰਤ ਕੀਤਾ ਜਾਂਦਾ ਹੈ।
ਬ੍ਰਿਗੇਡੀਅਰ ਗਰੇਵਾਲ ਨੇ ਦੱਸਿਆ ਕਿ ਜੀ.ਓ.ਜੀ. ਵੱਲੋਂ ਜਿੱਥੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਮੰਡੀਆਂ 'ਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਾਥਰੂਮ ਤੇ ਕੋਵਿਡ ਤੋਂ ਬਚਾਅ ਲਈ ਸੈਨੇਟਾਈਜਰ ਤੇ ਮਾਸਕਾਂ ਦੇ ਪ੍ਰਬੰਧ ਵੀ ਦੇਖੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਸਬ ਡਵੀਜਨ 'ਚ 73 ਜੀ.ਓ.ਜੀਜ, ਨਾਭਾ 'ਚ 39, ਰਾਜਪੁਰਾ 'ਚ 67, ਪਾਤੜਾਂ ਸਬ ਡਵੀਜਨ 'ਚ 27, ਸਮਾਣਾ 'ਚ 17 ਅਤੇ ਦੁੱਧਨ ਸਾਧਾਂ ਸਬ ਡਵੀਜਨ ਦੀਆਂ ਮੰਡੀਆਂ 'ਚ 27 ਜੀ.ਓ.ਜੀਜ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜਦਕਿ ਹਰ ਸਬ ਡਵੀਜਨ 'ਚ ਦੋ ਸੁਪਰਵਾਈਜ਼ਰ ਕੰਮ ਕਰ ਰਹੇ ਹਨ।
ਇਸੇ ਦੌਰਾਨ ਸਮਾਣਾ ਦੇ ਜੀ.ਓ.ਜੀ. ਸੁਪਰਵਾਈਜ਼ਰ ਰਿਟਾਇਰਡ ਕੈਪਟਨ ਧਰਮਿੰਦਰ ਸਿੰਘ ਨੇ ਟੋਡਰਪੁਰ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਜਿੱਥੇ 10 ਅਪ੍ਰੈਲ ਤੋਂ ਪਹਿਲਾਂ ਮੰਡੀਆਂ ਦੀ ਸਾਫ਼-ਸਫ਼ਾਈ ਤੇ ਹੋਰ ਪ੍ਰਬੰਧਾਂ ਦੀ ਨਿਗਰਾਨੀ ਕੀਤੀ, ਉਥੇ ਹੀ ਹੁਣ ਮੰਡੀਆਂ 'ਚ ਕਣਕ ਦੀ ਆਮਦ ਹੋਣ 'ਤੇ ਲਗਾਤਾਰ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਬੇਲੋੜੀ ਭੀੜ ਨੂੰ ਘਟਾਉਣ ਕੋਵਿਡ ਨਿਯਮਾਂ ਦੀ ਪਾਲਣਾਂ ਕਰਵਾਉਣ ਅਤੇ ਕਣਕ ਦੀ ਸੁਚੱਜੀ ਖਰੀਦ 'ਤੇ ਵੀ ਨਿਗਰਾਨੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਆਉਣ 'ਤੇ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਕੇ ਇਸ ਦਾ ਨਿਵਾਰਨ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਆਪਣੇ ਜ਼ਿਲ੍ਹਾ ਮੁਖੀ ਨੂੰ ਵੀ ਫੀਡਬੈਕ ਭੇਜੀ ਜਾਂਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਫ਼ਤਿਹ ਕਿੱਟ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਖੋਲਣਾ ਯਕੀਨੀ ਬਣਾਉਣ

400 ਸਾਲਾਂ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਕੋਟ ਈਸੇ ਖਾਂ ਸਰਕਾਰੀ ਹਸਪਤਾਲ ’ਚ ਬਣੇ ਵੈਕਸੀਨ ਸੈਂਟਰ ਨੂੰ ਲੱਗਾ ਤਾਲਾ

‘‘ਕੋਰੋਨਾ ਦਾ ਕਹਿਰ’’ : ਬਠਿੰਡਾ ’ਚ 3 ਦਿਨਾਂ ਵਿੱਚ ਕਰੀਬ 64 ਵਿਅਕਤੀਆਂ ਦੀ ਮੌਤ

ਆਪਣੀ ਸੁਰੱਖਿਆ ਸਰਕਾਰ ’ਤੇ ਨਾ ਛੱਡੋ, ਖ਼ੁਦ ਕਰੋ

ਦਹਾਕੇ ਬਾਅਦ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਹੋਏ ਹਲਕਾ ਗਿੱਦੜਬਾਹਾ ’ਚ ਸਰਗਰਮ

ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਗੀਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ

ਕੋਵਿਡ-19 ਤੋਂ ਪ੍ਰਭਾਵਿਤ ਪਰਿਵਾਰਾਂ ਵੱਲੋਂ ਘਰ-ਘਰ ਖਾਣਾ ਪਹੁੰਚਾਉਣ ’ਤੇ ਪੁਲਿਸ ਦਾ ਧੰਨਵਾਦ

ਟੋਲ ਪਲਾਜ਼ਾ ਦੇ ਵਰਕਰਾਂ ਨੇ ਕੀਤੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਐਸ.ਐਸ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ