Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਚੰਡੀਗੜ੍ਹ

ਕੈਬਨਿਟ ਮੰਤਰੀ ਸਿੰਗਲਾ ਨੇ 56 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

June 15, 2020 07:57 PM
ਸਿੱਖਿਆ ਵਿਭਾਗ 'ਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਤਰਸ ਦੇ ਆਧਾਰ 'ਤੇ ਦਿੱਤੀਆਂ ਨੌਕਰੀਆਂ-ਸਿੰਗਲਾ
ਚੰਡੀਗੜ੍ਹ, 15 ਜੂਨ (ਏਜੰਸੀ)। ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗਾਂ ਦੇ 56 ਉਮੀਦਵਾਰਾਂ ਨੂੰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ 16 ਜਦਕਿ ਸਿੱਖਿਆ ਵਿਭਾਗ ਦੇ 40 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। 
ਉਨ੍ਹਾਂ ਨਵ-ਨਿਯੁਕਤ ਮੁਲਾਜਮਾਂ ਨੂੰ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਦਿਆਂ ਕਿਹਾ, ਤੁਸੀਂ ਜਿਸ ਅਹੁਦੇ ਉਤੇ ਨਿਯੁਕਤ ਹੋਏ ਹੋ, ਇਹ ਇਕ ਮੁੱਢਲਾ ਪਲੇਟਫਾਰਮ ਹੈ। ਇਸ ਤੋਂ ਅੱਗੇ ਤਰੱਕੀ ਕਰੋ ਅਤੇ ਆਪਣੇ ਆਪ ਨੂੰ ਕਾਬਲ ਬਣਾਉ। ਤੁਹਾਡਾ ਇਹ ਹੰਭਲਾ ਤੁਹਾਡੇ ਵਿਛੜੇ ਪਰਿਵਾਰਕ ਮੈਂਬਰਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ। ਸਿੱਖਿਆ ਵਿਭਾਗਾਂ ਵਿੱਚ ਅੱਜ ਕੁੱਲ 40 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤੇ ਗਏ, ਜਿਨ੍ਹਾਂ ਵਿੱਚ ਮਾਸਟਰ ਕਾਡਰ ਦੇ 3 ਉਮੀਦਵਾਰ, ਕਲਰਕ ਦੀ ਆਸਾਮੀ ਲਈ 6, ਸੇਵਾਦਾਰ ਦੀ ਆਸਾਮੀ ਲਈ 14, ਚੌਕੀਦਾਰ ਲਈ 12 ਅਤੇ ਸਫਾਈ ਸੇਵਕ ਦੀ ਆਸਾਮੀ ਲਈ 5 ਉਮੀਦਵਾਰ ਸਾਮਲ ਹਨ। 
ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ ਵਿੱਚ ਕੁੱਲ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਗਰੁੱਪ-ਸੀ ਦੀਆਂ 2 ਆਸਾਮੀਆਂ ਅਤੇ ਗਰੁੱਪ-ਡੀ ਦੀਆਂ 14 ਆਸਾਮੀਆਂ ਦੇ ਉਮੀਦਵਾਰ ਸ਼ਾਮਲ ਹਨ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਸਿੱਖਿਆ ਸਕੱਤਰ ਕ੍ਰਿਸਨ ਕੁਮਾਰ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ, ਵੀ.ਜੇ.ਐਸ. ਢੀਂਡਸਾ, ਟੀ.ਐਸ. ਚਾਹਲ, ਜੇ.ਐਸ. ਮਾਨ, ਅਰੁਣ ਕੁਮਾਰ, ਰਾਜ ਕੁਮਾਰ, ਵਿਜੈ ਕੁਮਾਰ ਚੋਪੜਾ (ਸਾਰੇ ਚੀਫ ਇੰਜੀਨੀਅਰ ਲੋਕ ਨਿਰਮਾਣ ਵਿਭਾਗ) ਅਤੇ ਰਜਿਸਟਰਾਰ ਸਦਾ ਰਾਮ ਸਰਮਾ ਹਾਜ਼ਰ ਸਨ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ 'ਚ ਕੋਰੋਨਾ ਨੇ ਫੜੀ ਰਫ਼ਤਾਰ, ਪੰਜ ਨਵੇਂ ਮਾਮਲੇ ਆਏ ਸਾਹਮਣੇ, ਇੱਕ ਮੌਤ   

ਨਿੱਜੀ ਸਕੂਲਾਂ ਦੇ ਫੀਸ ਮਾਮਲੇ ਦੀ ਸੁਣਵਾਈ 13 ਜੁਲਾਈ ਤੱਕ ਮੁਲਤਵੀ

ਕੋਵਿਡ-19 : ਚੰਡੀਗੜ੍ਹ ’ਚ ਸਾਮ੍ਹਣੇ ਆਏ 6 ਨਵੇਂ ਮਾਮਲੇ, ਕੁਲ ਕੇਸ 446

ਜਲ ਸਪਲਾਈ ਵਿਭਾਗ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ ਦੇ ਵਿਗਿਆਨੀਆ ਨੇ ਕੋਰੋਨਾ ਖਿਲਾਫ ਜੰਗ ਲੜ ਰਹੇ ਸਿਹਤ ਮੁਲਾਜਮਾਂ ਲਈ ਬਣਾਇਆ ਸੁਰੱਖਿਆਤਮਕ ਚਸ਼ਮਾ

ਤਾਲਾਬੰਦੀ ਮਗਰੋਂ ਮੁੜ ਖੁਲ੍ਹੀ ਪੀ.ਜੀ.ਆਈ. ਦੀ ਓ.ਪੀ.ਡੀ.

ਚੰਡੀਗੜ੍ਹ : ਰਾਮਦੇਵ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਟੀਸ਼ਨ ਦਾਇਰ  

ਲਾਕਡਾਊਨ ਦੌਰਾਨ ਹੋਏ ਨੁਕਸਾਨ ਨੂੰ ਡਿਜੀਟਲ ਮਾਰਕੀਟਿੰਗ ਤੋਂ ਪੂਰਾ ਕਰਨ ਉੱਦਮੀ : ਮਿੱਤਲ

ਕੋਵਿਡ-19 : ਚੰਡੀਗੜ੍ਹ 'ਚ ਦੋ ਹੋਰ ਨਵੇਂ ਕੇਸ ਅਤੇ ਕੁਲ ਕੇਸ 427

ਕਾਂਗਰਸੀ ਵਿਧਾਇਕਾਂ ਵੱਲੋ ਹੀ ਪੰਜਾਬ ਸਰਕਾਰ ਦੇ ਸਹਿਕਾਰੀ ਬੈਂਕਾਂ ਦੇ ਪ੍ਰਸਾਵਿਤ ਰਲੇਵੇਂ ਦਾ ਜ਼ੋਰਦਾਰ ਵਿਰੋਧ