Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਚੰਡੀਗੜ੍ਹ

ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ

April 28, 2021 10:55 AM

ਚੰਡੀਗੜ੍ਹ, 27 ਅਪ੍ਰੈਲ (ਦਸਨਸ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨਾਲ ਅੰਨੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਏ ਕੇਸ ’ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ 15 ਦਿਨਾਂ ਵਿਚ ਕੀਤੀ ਕਾਰਵਾਈ ਦਾ ਜਵਾਬ ਮੰਗਿਆ ਹੈ। ਸਿਰਸਾ ਨੇ ਦੱਸਿਆ ਕਿ ਅੱਜ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਜਿਸ ਵਿਚ ਅਦਾਲਤ ਨੇ ਦਿੱਲੀ ਪੁਲਸ ਵੱਲੋਂ ਪੰਜਾਬ ਜਾ ਕੇ ਗੁਰਦੀਪ ਸਿੰਘ ਮੁੰਡੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਅਤੇ ਉਸ ’ਤੇ ਅੰਨਾ ਤਸ਼ੱਦਦ ਢਾਹੇ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਇਸ ’ਤੇ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਉਨ੍ਹਾਂ ਕਿਹਾ ਕਿ ਸਾਨੁੰ ਪੂਰੀ ਉਮੀਦ ਹੈ ਕਿ 15 ਦਿਨਾਂ ਮਗਰੋ ਜਵਾਬ ਦੇਣ ਤੋਂ ਪਹਿਲਾਂ ਪੰਜਾਬ ਪੁਲਸ ਦਿੱਲੀ ਪੁਲਸ ਦੀ ਉਸ ਟੀਮ ਖਲਿਾਫ ਕੇਸ ਦਰਜ ਕਰੇਗੀ ਜਿਸਨੇ ਇਹ ਗੈਰ-ਕਾਨੂੰਨੀ ਕਾਰਵਾਈ ਕੀਤੀ ਹੈ। ਸਿਰਸਾ ਨੇ ਦੱਸਿਆ ਕਿ ਹਾਈ ਕੋਰਟ ਨੇ ਦਿੱਲੀ ਪੁਲਸ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਮਾਮਲੇ ਦੀ ਪੈਰਵਈ ਕਰਦਿਆਂ ਕਾਮਯਾਬੀ ਹਾਸਲ ਹੋਣ ’ਤੇ ਸੀਨੀਅਰ ਵਕੀਲ ਐਡਵੋਕੇਟ ਆਰ. ਐੱਸ. ਚੀਮਾ, ਅਰਸ਼ਦੀਪ ਸਿੰਘ ਚੀਮਾ, ਹਰਿੰਦਰ ਸਿੰਘ ਬੈਂਸ ਅਤੇ ਅਜੀਤਪਾਲ ਸਿੰਘ ਮੰਡੇਰ ਦਾ ਧੰਨਵਾਦ ਕੀਤਾ ਜੋ ਦਿੱਲੀ ਪੁਲਸ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖਲਿਾਫ ਡੱਟ ਕੇ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਿੱਲੀ ਪੁਲਸ ਦੀ ਦੋਸ਼ੀ ਟੀਮ ਵਿਚ ਸ਼ਾਮਲ ਸਾਰੇ ਮੁਲਾਜ਼ਮਾਂ ਖਲਿਾਫ ਕੇਸ ਦਰਜ ਕੇ ਉਨ੍ਹਾਂ ਨੂੰ ਜੇਲ ਭੇਜਿਆ ਜਾਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਨੇ ਜੋ ਦਹਿਸ਼ਤ ਦਾ ਨੰਗਾ ਨਾਚ ਕੀਤਾ ਹੈ, ਉਸਦਾ ਹਿਸਾਬ ਕਾਨੂੰਨੀ ਤਰੀਕੇ ਨਾਲ ਜ਼ਰੂਰ ਲਿਆ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ