Friday, May 07, 2021 ePaper Magazine
BREAKING NEWS
ਆਈਪੀਐਲ : ਬਾਕੀ ਮੈਚ ਇੰਗਲੈਂਡ 'ਚ ਹੋਣ ਦੀ ਉਮੀਦ, ਈਸੀਬੀ ਦੇ ਸਕਦੀ ਹੈ ਬੀਸੀਸੀਆਈ ਨੂੰ ਪ੍ਰਸਤਾਵਕੋਰੋਨਾ ਦੀ ਮਾਰ ਨਾਲ ਬੇਦੱਮ ਹੋਇਆ ਸੈਰ ਸਪਾਟਾ ਉਦਯੋਗ, ਪੀਕ ਸੀਜ਼ਨ ਦੀ ਬੁਕਿੰਗ ਰੱਦਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤਕੋਰੋਨਾ ਖ਼ਿਲਾਫ਼ ਲੜਾਈ 'ਚ ਭਾਰਤ ਦੀ ਮਦਦ ਕਰਨਾ ਅਮਰੀਕਾ ਦੀ ਨੈਤਿਕ ਜ਼ਿੰਮੇਵਾਰੀ : ਪ੍ਰਮਿਲਾਕੋਰੋਨਾ : ਪ੍ਰਵਾਸੀ ਭਾਰਤੀਆਂ ਨੇ ਵਧਾਏ ਦੇਸ਼ ਲਈ ਮਦਦ ਦੇ ਹੱਥਆਸਟਰੇਲੀਆ : ਭਾਰਤੀ ਵੈਰੀਅੰਟ ਪਾਜ਼ੀਟਿਵ ਮਰੀਜ਼ ਮਿਲਣ ਤੋਂ ਬਾਅਦ ਪਈਆਂ ਭਾਜੜਾਂਅਮਰੀਕਾ : ਐਚ-1ਬੀ ਵੀਜ਼ਾ ਵਾਲੇ ਭਾਰਤੀ ਦੇਸ਼ ਛੱਡਣ ਲਈ ਮਜਬੂਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4.14 ਲੱਖ ਤੋਂ ਵੱਧ ਨਵੇਂ ਮਾਮਲੇ, 3915 ਮੌਤਾਂਸੁਪਰੀਮ ਕੋਰਟ ਨੇ ਕਿਹਾ : ਦਿੱਲੀ ਨੂੰ ਰੋਜ਼ਾਨਾ ਦਿੱਤੀ ਜਾਵੇ 700 ਮੀਟ੍ਰਿਕ ਟਨ ਆਕਸੀਜਨ

ਚੰਡੀਗੜ੍ਹ

ਕੋਰੋਨਾ ਮਰੀਜ਼ ਨੇ ਪੀਜੀਆਈ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

April 30, 2021 11:09 AM

ਚੰਡੀਗੜ੍ਹ, 29 ਅਪ੍ਰੈਲ (ਦਸਬ) : ਪੀਜੀਆਈ ਵਿੱਚ ਦਾਖਿਲ ਇੱਕ ਕੋਰੋਨਾ ਪਾਜ਼ੇਟਿਵ ਮਰੀਜ਼ ਨੇ ਅੱਜ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਚਕੂਲਾ ਦੇ ਸੈਕਟਰ-17 ਵਾਸੀ 42 ਸਾਲਾ ਵਿਨੋਦ ਕੁਮਾਰ ਵਜੋਂ ਹੋਈ ਹੈ। ਪੀਜੀਆਈ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਬੀਤੀ 11 ਅਪ੍ਰੈਲ ਨੂੰ ਪੀ ਜੀ ਆਈ ਵਿੰਚ ਦਾਖਿਲ ਕੀਤਾ ਗਿਆ ਸੀ ਅਤੇ ਉਹ ਕੋਰੋਨਾ ਪਾਜ਼ੇਟਿਵ ਸੀ। ਵਿਨੋਦ ਕੁਮਾਰ ਦਾ ਕੋਰੋਨਾ ਤੋਂ ਬਾਅਦ ਹੋਏ ਫੰਗਲ ਨਿਮੋਨੀਆ ਦਾ ਇਲਾਜ ਚਲ ਰਿਹਾ ਸੀ ਅਤੇ ਉਸਦੀ ਹਾਲਤ ਵਿੱਚ ਸੁਧਾਰ ਹੋਣ ਉਪਰੰਤ ਉਸਨੂੰ 28 ਅਪ੍ਰੈਲ ਨੂੰ ਚੌਥੀ ਮੰਜਿਲ ਤੇ ਸਥਿਤ ਪ੍ਰਾਈਵੇਟ ਵਾਰਡ ਵਿੱਚ ਤਬਦੀਲ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਇਸ ਵਿਅਕਤੀ ਨੇ ਆਪਣੇ ਕਮਰੇ ਦੀ ਖਿੜਕੀ ਤੋਂ ਹੇਠਾਂ ਛਲਾਂਗ ਮਾਰ ਦਿੱਤੀ। ਉਸ ਨੂੰ ਐਮਰਜੈਂਸੀ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕੋਰੋਨਾ ਕਾਰਨ ਵਿਨੋਦ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ