Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਲੋਕ ਹਿੱਤ ਮਿਸ਼ਨ ਦੀ ਟੀਮ ਨੇ ਮਟਕਾ ਚੌਂਕ ਚੰਡੀਗੜ੍ਹ ਦੇ ਕਿਸਾਨ ਧਰਨੇ ’ਚ ਕੀਤੀ ਸ਼ਮੂਲੀਅਤ

May 03, 2021 01:29 PM

ਹਰਮੀਤ ਸਿੰਘ, ਤਰਲੋਚਨ ਸਿੰਘ
ਕੁਰਾਲੀ, ਸ੍ਰੀ ਅਨੰਦਪੁਰ ਸਾਹਿਬ, 2 ਮਈ : ਟੋਲ ਪਲਾਜ਼ਾ ਬੜੌਦੀ ਦੀ ਕਿਸਾਨੀ ਸੰਘਰਸ ਨੂੰ ਸਮਰਪਿਤ ਲੋਕ ਹਿੱਤ ਮਿਸਨ ਦੀ ਟੀਮ ਮਟਕਾ ਚੌਂਕ ਚੰਡੀਗੜ੍ਹ ਵਿਖੇ ਧਰਨੇ ‘ਚ ਸ਼ਾਮਿਲ ਹੋਣ ਲਈ ਪੁੱਜੀ। ਇਸ ਸੰਬੰਧੀ ਮਟਕਾ ਚੌਂਕ ਚੰਡੀਗੜ੍ਹ ਵਿਖੇ ਨੌਜਵਾਨ ਏਕਤਾ ਮੰਚ ਵੱਲੋਂ ਲਈ ਕਿਸਾਨ ਸੰਘਰਸ ਹੱਕੀ ਧਰਨੇ ‘ਚ ਲੋਕ ਹਿੱਤ ਮਿਸਨ ਦੀ ਟੀਮ ਦੇ ਮੋਹਰੀ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ ਨੂੰ ਜਿਉਂ ਜਿਉਂ ਕੇਂਦਰ ਸਰਕਾਰ ਲੰਮਾਂ ਕਰ ਰਹੀ ਹੈ, ਤਿਉਂ ਤਿਉਂ ਪਿੰਡਾਂ ਦੀਆਂ ਮੁੱਖ ਥਾਵਾਂ ਸਮੇਤ ਸਹਿਰਾਂ ਦੇ ਹਰ ਚੌਂਕ ਤੇ ਵੀ ਧਰਨੇ ਸੁਰੂ ਹੋ ਗਏ ਹਨ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਮੁੱਖ ਮਟਕਾ ਚੌਂਕ ਵਿਖੇ ਲੱਗਿਆ ਧਰਨਾ ਵੱਡੀ ਪ੍ਰਸਿੱਧੀ ਦਾ ਸੰਘਰਸ ਬਣ ਚੁੱਕਾ ਹੈ। ਇਸ ਲਈ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਹਰ ਨਾਗਰਿਕ ਹੱਕਾਂ ਪ੍ਰਤੀ ਜਾਗਰੂਕ ਹੋਇਆ ਹੈ। ਜਿਸ ਲਈ ਸਰਕਾਰ ਨੂੰ ਕਿਸਾਨਾਂ ਅੱਗੇ ਝੁੱਕਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਗੁਰਮੀਤ ਸਿੰਘ ਸਾਂਟੂ, ਰਵਿੰਦਰ ਸਿੰਘ ਵਜੀਦਪੁਰ, ਦਲਵਿੰਦਰ ਸਿੰਘ ਬੈਨੀਪਾਲ, ਹਰਜੀਤ ਸਿੰਘ ਹਰਮਨ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਲਖਵੀਰ ਸਿੰਘ ਜੰਟੀ, ਸਤਨਾਮ ਸਿੰਘ ਟਾਂਡਾ, ਜਗਜੀਤ ਸਿੰਘ ਪੜੋਲ, ਸਰਪੰਚ ਹਰਜੀਤ ਸਿੰਘ ਢਕੋਰਾਂ, ਜੱਗੀ ਕਾਦੀਮਾਜਰਾ, ਜੰਟਾ ਬੂਥਗੜ੍ਹ, ਜੱਗਾ ਮੁੰਧੋ ਤੇ ਗੁਰਦੀਪ ਸਿੰਘ ਮਹਿਰਮਪੁਰ ਆਦਿ ਕਿਸਾਨ ਆਗੂ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ