Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਮਨੋਰੰਜਨ

ਕੋਰੋਨਾ ਪੀੜਤਾਂ ਦੀ ਮਦਦ ਲਈ ਸੁਸ਼ਮਿਤਾ ਸੇਨ ਨੇ ਪ੍ਰਸ਼ੰਸਕਾਂ ਨੂੰ ਕੀਤੀ ਖਾਸ ਅਪੀਲ

May 03, 2021 02:59 PM
ਏਜੰਸੀ : ਦੇਸ਼ 'ਚ ਅੱਜ ਕੱਲ ਕੋਰੋਨਾ ਵਾਇਰਸ ਮਹਾਮਾਰੀ ਆਪਣਆ ਭਿਆਨਕ ਰੂਪ ਦਿਖਾ ਰਹੀ ਹੈ। ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਦੂਜੇ ਪਾਸੇ, ਇਸ ਵੱਧ ਰਹੇ ਇਨਫੈਕਸ਼ਨ ਵਿਚਾਲੇ ਬਹੁਤ ਸਾਰੇ ਲੋਕ ਹਸਪਤਾਲਾਂ ਵਿੱਚ ਬਿਸਤਰੇ ਅਤੇ ਆਕਸੀਜਨ ਦੀ ਘਾਟ ਕਾਰਨ ਮਰ ਰਹੇ ਹਨ। ਅਦਾਕਾਰਾ ਸੁਸ਼ਮਿਤਾ ਸੇਨ ਦੇਸ਼ ਦੀ ਇਸ ਭਿਆਨਕ ਸਥਿਤੀ ਨੂੰ ਵੇਖ ਕੇ ਬਹੁਤ ਭਾਵੁਕ ਹੋ ਗਈ ਹੈ। ਸੁਸ਼ਮਿਤਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰ ਸਾਂਝੀ ਕਰਦਿਆਂ ਇੱਕ ਭਾਵਨਾਤਮਕ ਨੋਟ ਸਾਂਝਾ ਕੀਤਾ ਹੈ ਅਤੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ। ਸੁਸ਼ਮਿਤਾ ਨੇ ਲਿਖਿਆ- ‘ਮੇਰਾ ਦਿਲ ਉਨ੍ਹਾਂ ਲਈ ਬੈਠ ਰਿਹਾ ਹੈ ਜਿਹੜੇ ਹਰੇਕ ਸਾਹ ਲਈ ਲੜ ਰਹੇ ਹਨ। ਉਹ ਆਪਣੇ ਅਜ਼ੀਜ਼ਾਂ ਦੀ ਮੌਤ 'ਤੇ ਸੋਗ ਮਣਾ ਰਹੇ ਹਾਂ। ਜ਼ਿੰਦਾ ਰਹਿਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।  ਦਿਹਾੜੀ ਮਜ਼ਦੂਰਾਂ ਦੀ ਦੁਰਦਸ਼ਾ। ਸਾਰੇ ਕੋਵਿਡ ਵਾਰੀਅਰਜ਼,  ਮੈਡੀਕਲ ਅਤੇ ਵਾਲੰਟੀਅਰ, ਨਿਰੰਤਰ ਬੇਬਸੀ ਨਾਲ ਲੜ ਰਹੇ ਹਨ। ਫਿਰ ਵੀ ਮਨੁੱਖਤਾ ਹਰ ਸਮੇਂ ਅੱਗੇ ਰਹਿੰਦੀ ਹੈ। ਜ਼ਿੰਦਗੀ ਦੇ ਸਾਰੇ ਖੇਤਰਾਂ, ਸਾਰੇ ਧਰਮਾਂ ਅਤੇ ਸਾਰੀਆਂ ਥਾਵਾਂ ਦੇ ਲੋਕਾਂ ਨੂੰ ਬਿਨਾਂ ਸ਼ਰਤ ਇਸ ਮਹਾਂਮਾਰੀ ਦੀ ਸਹਾਇਤਾ ਲਈ ਅੱਗੇ ਆਉਂਦੇ ਦੇਖ ਕੇ ਚੰਗਾ ਲੱਗ ਰਿਹਾ ਹੈ। ਸੁੱਧ ਮਨੁੱਖਤਾ। ਮੈਂ ਖੁਸ਼ਕਿਸਮਤ ਹਾਂ ਕਿ ਅਜਿਹੇ ਪ੍ਰਸ਼ੰਸਕਾਂ, ਪਰਿਵਾਰ, ਦੋਸਤਾਂ ਅਤੇ ਸਿਹਤ ਕਰਮਚਾਰੀਆਂ ਵਿਚਕਾਰ ਰਹਿ ਰਹੀ ਹਾਂ। ਜੋ ਦੂਜਿਆਂ ਦੀ ਸਹਾਇਤਾ ਕਰਨ ਵਿਚ ਮੇਰੀ ਸਹਾਇਤਾ ਕਰ ਰਹੇ ਹਨ। ਮੈਂ ਉਨ੍ਹਾਂ ਸਾਰਿਆਂ ਨੂੰ ਸਲਾਮ ਕਰਦੀ ਹਾਂ ਜਿਹੜੇ ਥੋੜੇ ਜਿਹੇ ਕੰਮ ਕਰ ਰਹੇ ਹਨ। ਤੁਹਾਨੂੰ ਸ਼ਾਇਦ ਇਹ ਵੀ ਪਤਾ ਨਾ ਹੋਵੇ ਕਿ ਇਹ ਲੋਕਾਂ ਦੇ ਜੀਵਨ ਵਿੱਚ ਬਹੁਤ ਮਦਦ ਕਰਦਾ ਹੈ। ਸਾਡੇ ਸਾਰਿਆਂ ਕੋਲ ਸਾਡੀਆਂ ਚੁਣੌਤੀਆਂ ਹਨ। ਕੁਝ ਦੂਸਰੇ ਨਾਲੋਂ ਵਧੇਰੇ ਮੁਸ਼ਕਲ ਹਾਲਾਤ ਵਿੱਚ ਹਨ, ਪਰ ਅਸੀਂ ਇਕੱਠੇ ਮਿਲ ਕੇ ਇਨ੍ਹਾਂ ਸਭ ਵਿੱਚੋਂ ਲੰਘਣ ਦੇ ਯੋਗ ਹੋ ਜਾਵਾਂਗੇ। ਕ੍ਰਿਪਾ ਕਰਕੇ ਸੁਰੱਖਿਅਤ ਰਹੋ, ਸਿਹਤਮੰਦ ਰਹੋ, ਸਾਫ਼ ਰਹੋ ਅਤੇ ਆਪਣੇ ਮਨ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕਰੋ। ਮਾਸਕ ਪਹਿਨੋ ਅਤੇ ਨਿਯਮਾਂ ਦਾ ਆਦਰ ਕਰੋ, ਜੋ ਤੁਹਾਨੂੰ ਇੱਕ ਪਿੰਜ਼ਰੇ ਵਾਂਗ ਜਾਪਦਾ ਹੈ, ਪਰ ਅਸਲ ਵਿੱਚ ਉਹ ਸਾਡੀ ਜ਼ਿੰਦਗੀ ਦੀ ਰੱਖਿਆ ਕਰ ਰਹੇ ਹਨ। ਤੁਸੀਂ ਸਾਰੇ ਮੇਰੀਆਂ ਪ੍ਰਾਰਥਨਾਵਾਂ ਵਿੱਚ ਸ਼ਾਮਲ  ਹੋ। '
 
 
ਸੁਸ਼ਮਿਤਾ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਜ਼ਬਰਦਸਤ ਪ੍ਰਤੀਕ੍ਰਿਆ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਵਿੱਚ ਦੇਸ਼ ਵਿੱਚ ਟੀਕਾਕਰਨ ਦਾ ਕੰਮ ਵੀ ਚੱਲ ਰਿਹਾ ਹੈ। ਪਰ ਇਸਦੇ ਬਾਵਜੂਦ, ਦੇਸ਼ ਵਿੱਚ ਕੋਰੋਨਾ ਸੰਕਰਮਣਾਂ ਦੇ ਅੰਕੜੇ ਬਹੁਤ ਤੇਜ਼ੀ ਨਾਲ ਵਧ ਰਹੇ ਹਨ, ਜਿਸ ਨਾਲ ਦੇਸ਼ ਵਿੱਚ ਇੱਕ ਭਿਆਨਕ ਸਥਿਤੀ ਪੈਦਾ ਹੋਈ ਹੈ।
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗ

ਆਪਣੀ ਮੌਤ ਦੀ ਅਫਵਾਹ 'ਤੇ ਮੁਕੇਸ਼ ਖੰਨਾ ਦਾ ਜਵਾਬ : 'ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਫੜ ਕੇ ਚਾੜੋ ਕੁਟਾਪਾ'

ਸਾਊਥ ਸੁਪਰਸਟਾਰ ਅੱਲੂ ਅਰਜੁਨ ਨੇ ਕੋਰੋਨਾ ਨੂੰ ਦਿੱਤੀ ਮਾਤ

ਤੇਲਗੂ ਅਦਾਕਾਰ ਅਤੇ ਐਂਕਰ ਟੀ ਨਰਸਿਮਹਾ ਰਾਓ ਦਾ ਦੇਹਾਂਤ

ਬਾਲੀਵੁੱਡ 'ਕੁਈਨ' ਕੰਗਨਾ ਰਣੌਤ ਵੀ ਆਈ ਕੋਰੋਨਾ ਦੀ ਲਪੇਟ 'ਚ

ਕੋਰੋਨਾ ਮਹਾਂਮਾਰੀ ਵਿਚਾਲੇ ਅਨੁਸ਼ਕਾ ਅਤੇ ਵਿਰਾਟ ਨੇ ਵਧਾਏ ਮਦਦ ਦੇ ਹੱਥ

ਪ੍ਰਸਿੱਧ ਸੰਗੀਤਕਾਰ ਵਣਰਾਜ ਭਾਟੀਆ ਦਾ 93 ਸਾਲ ਦੀ ਉਮਰ 'ਚ ਦੇਹਾਂਤ

ਮਸ਼ਹੂਰ ਅਦਾਕਾਰਾ ਸ਼੍ਰੀਪ੍ਰਦਾ ਦਾ ਕੋਰੋਨਾ ਨਾਲ ਦੇਹਾਂਤ

ਅਭਿਨੇਤਰੀ ਅਭਿਲਾਸ਼ਾ ਪਾਟਿਲ ਦਾ 47 ਸਾਲ ਦੀ ਉਮਰ 'ਚ ਕੋਰੋਨਾ ਨਾਲ ਦੇਹਾਂਤ

ਪੰਜਾਬੀ ਅਦਾਕਾਰਾ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ’ਚ ਦੇਹਾਂਤ