Monday, May 17, 2021 ePaper Magazine
BREAKING NEWS
ਆਪਣੀ ਬਿਮਾਰੀ ਨੂੰ ਲੈ ਕੇ ਸੁਮੋਨਾ ਦਾ ਵੱਡਾ ਖੁਲਾਸਾ, ਕਿਹਾ : 10 ਸਾਲਾਂ ਤੋਂ ਲੜ ਰਹੀ ਹਾਂ ਜੰਗਹਮਾਸ ਦੇ ਇਜ਼ਰਾਈਲ 'ਤੇ ਮਿਜ਼ਾਈਲ ਹਮਲੇ 'ਚ ਮਾਰੀ ਗਈ ਭਾਰਤੀ ਨਰਸ ਦੀ ਮ੍ਰਿਤਕ ਦੇਹ ਪਹੁੰਚੀ ਦੇਸ਼ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਵਿੱਚ ਆਈਪੀਐਲ ਖੇਡਣ ਵਾਲੇ ਕ੍ਰਿਕਟਰਾਂ ਨੂੰ ਆਰਾਮ ਦੇ ਸਕਦਾ ਹੈ ਈਸੀਬੀਕੰਮ ਦੀ ਖਬਰ : 1 ਜੁਲਾਈ ਤੋਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ 'ਚ ਹੋ ਸਕਦਾ ਹੈ ਬਦਲਾਅ, ਕਟੌਤੀ ਸੰਭਵਅਕਸ਼ੈ ਤ੍ਰਿਤੀਆ : ਪ੍ਰੀ-ਕੋਵਿਡ ਪੱਧਰ ਦੇ ਸਿਰਫ 10% ਤੱਕ ਪਹੁੰਚੀ ਆਫਲਾਈਨ ਵਿਕਰੀ, ਡਿਜੀਟਲ ਗੋਲਡ ਵਿੱਚ ਵਾਧਾਭਾਰਤ ਦੀ ਕੋਵਿਡ-19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : ਡਬਲਯੂਐਚਓਅਮਰੀਕਾ ਅਤੇ ਪ੍ਰਵਾਸੀ ਭਾਰਤੀ ਕੋਰੋਨਾ ਜੰਗ ’ਚ ਭਾਰਤ ਨਾਲ ਮਜ਼ਬੂਤ ਥੰਮ ਵਾਂਗ ਖੜੇ : ਸੰਧੂਵਿਰੋਧ ਤੋਂ ਬਾਅਦ ਵੀ ਭਾਰਤੀ ਮੂਲ ਦੀ ਨੀਰਾ ਟੰਡਨ ਨਿਯੁਕਤ ਹੋਈ ਬਾਈਡਨ ਦੀ ਸੀਨੀਅਰ ਸਲਾਹਕਾਰਇਜ਼ਰਾਈਲ ਅਤੇ ਫਿਲਸਤੀਨ ਦੀ ਸਰਹੱਦ 'ਤੇ ਵਿਗੜੇ ਹਾਲਾਤ, ਦੋਵੇਂ ਦੇਸ਼ਾਂ ਨੇ ਸਰਹੱਦ 'ਤੇ ਵਧਾਈ ਫੌਜਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਤੋਂ ਵੱਧ ਨਵੇਂ ਮਾਮਲੇ, 3890 ਲੋਕਾਂ ਦੀ ਮੌਤ

ਚੰਡੀਗੜ੍ਹ

ਚੰਡੀਗੜ੍ਹ ’ਚ 7 ਦਿਨਾਂ ਦਾ ‘ਮਿੰਨੀ ਲਾਕਡਾਊਨ’ ਅੱਜ ਤੋਂ

May 04, 2021 10:57 AM

ਚੰਡੀਗੜ੍ਹ, 3 ਮਈ (ਦਸਨਸ) : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਹੁਣ ਚੰਡੀਗੜ੍ਹ ’ਚ 7 ਦਿਨਾਂ ਦਾ ਮਿੰਨੀ ਲਾਕਡਾਊਨ ਲਗਾ ਦਿੱਤਾ ਗਿਆ ਹੈ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਹ ਮਿੰਨੀ ਲਾਕਡਾਊਨ 4 ਮਈ ਤੋਂ ਲੈ ਕੇ 11 ਮਈ ਤੱਕ ਲਗਾਇਆ ਗਿਆ ਹੈ ਜਦਕਿ ਨਾਈਟ ਕਰਫ਼ਿਊ ਦਾ ਸਮਾਂ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਦਾ ਫ਼ੈਸਲਾ ਕੋਵਿਡ ਵਾਰ ਰੂਮ ਮੀਟਿੰਗ ’ਚ ਲਿਆ ਗਿਆ ਹੈ।ਇਸ ਦੇ ਨਾਲ ਹੀ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸਾਰੇ ਸਰਕਾਰੀ ਦਫ਼ਤਰ ਅਤੇ ਬੈਂਕਾਂ ’ਚ 50 ਫ਼ੀਸਦੀ ਮੁਲਾਜ਼ਮਾਂ ਨਾਲ ਕੰਮ ਕਰਨਗੇ।
ਫਿਲਹਾਲ ਅੰਤਰਰਾਜੀ ਟਰਾਂਸਪੋਰ ’ਤੇ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ ਜਦਕਿ ਚੰਡੀਗੜ੍ਹ ਆਉਣ ਵਾਲਿਆਂ ਨੂੰ ਕੋਵਿਡ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਹੋਵੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ’ਚ ਸਾਰੇ ਸਪਰੋਟਸ ਕੰਪਲੈਕਸ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਅਤੇ ਸਕੂਲ, ਕਾਲਜ ਵੀ ਬੰਦ ਰਹਿਣਗੇ ਪਰ ਸਟਾਫ਼ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਹੋਟਲ ਰੈਸਟੋਰੈਂਟਾਂ ’ਚ ਬੈਠਣ ਦੀ ਵਿਵਸਥਾ ’ਤੇ ਵੀ ਪਾਬੰਦੀ ਲਗਾਈ ਗਈ ਹੈ। ਸਰਕਾਰੀ ਦਫ਼ਤਰਾਂ ’ਚ ਜਾਣ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਆਉਣੀ ਲਾਜ਼ਮੀ ਕੀਤੀ ਗਈ ਹੈ। ਸੁਖ਼ਨਾ ਝੀਲ, ਰਾਕ ਗਾਰਡਨ ਨੂੰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਆਹ ਸਮਾਗਮਾਂ ’ਚ 50 ਅਤੇ ਅੰਤਿਮ ਸੰਸਕਾਰ ’ਚ 20 ਲੋਕਾਂ ਦੇ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ